Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਪੰਜਾਬ ਸਰਕਾਰ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ ਉਤੇ ਖਰਚ ਕਰੇਗੀ : ਡਾ: ਰਾਜ ਕੁਮਾਰ ਵੇਰਕਾ

ਸਫਾਈ ਕਰਮਚਾਰੀਆਂ ਦੀ ਤਨਖਾਹਾਂ ਵਿੱਚ ਵਾਧਾ ਅਤੇ ਪੱਕੇ ਰੁਜਗਾਰ ਦੇਣ ਦਾ ਦਿੱਤਾ ਸੁਝਾਓ

  Raj Kumar Verka, Congress, Punjab Congress, Amritsar

5 Dariya News

ਅੰਮ੍ਰਿਤਸਰ , 14 Apr 2021

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮ ਦਿਵਸ ਮੌਕੇ ਸੂਬੇ ਭਰ ਵਿੱਚ ਕਰਵਾਏ ਗਏ ਵਰਚੂਅਲ ਪ੍ਰੋਗਰਾਮ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੀ ਏਕਤਾ ਤੇ ਅਖੰਡਤਾ ਅਤੇ ਹਰ ਵਰਗ ਲਈ ਸਮਾਨਤਾ ਦਾ ਅਧਿਕਾਰ ਸੰਜੋਈ ਬੈਠਾ ਹੈ ਜਿਸ ਦੇ ਲਈ ਬਾਬਾ ਸਾਹਿਬ ਜੀ ਦੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।ਇਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਜਿਸ ਵਿੱਚ ਕੈਬਿਨਟ ਰੈਕ ਪ੍ਰਾਪਤ ਚੇਅਰਮੈਨ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਡਾ: ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਦੌਰਾਨ ਡਾ: ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਡਾ: ਬੀ:ਆਰ:ਅੰਬੇਦਕਰ ਜੀ ਦੇ ਨਾਮ ਤੇ ਪੰਜਾਬ ਸਰਕਾਰ ਨੇ ਆਪਣੇ ਸਕਾਲਰਸ਼ਿਪ ਸਕੀਮ ਵੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਜੀ ਦੀ ਯਾਦ ਵਿੱਚ ਕਪੂਰਥਲਾ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਜੀ ਦੇ ਨਾਮ ਤੇ ਯੂਨੀਵਰਸਿਟੀ, ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਕ ਚੇਅਰ ਵੀ ਸਥਾਪਤ ਕੀਤੀ ਜਾਵੇਗੀ।ਡਾ: ਵੇਰਕਾ ਨੇ ਕਿਹਾ ਕਿ ਅੱਜ ਦੇ ਸਮੇਂ ਵੀ ਸਾਨੂੰ ਬਾਬਾ ਸਾਹਿਬ ਵੱਲੋਂ ਪਾਏ ਗਏ ਪੂਰਨਿਆਂ ਤੇ ਚੱਲਣ ਦੀ ਲੋੜ ਹੈ ਅਤੇ ਉਨ੍ਹਾਂ ਵੱਲੋਂ ਬਣਾਇਆ ਗਿਆ ਕਾਨੂੰਨ ਹਰੇਕ ਦੇਸ਼ਵਾਸੀ ਨੂੰ ਬਰਾਬਰੀ ਦਾ ਦਰਜਾ ਦਿੰਦਾ ਹੈ। ਮੁੱਖ ਮੰਤਰੀ ਪੰਜਾਬਾ ਨਾਲ ਆਨਲਾਈਨ ਗੱਲਬਾਤ ਕਰਦਿਆਂ ਡਾ: ਵੇਰਕਾ ਨੇ ਸੁਝਾਓ ਦਿੱਤਾ ਕਿ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਪੱਕੇ ਰੁਜ਼ਗਾਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ 85ਵੀਂ ਸੋਧ ਨੂੰ ਲਾਗੂ ਕਰਨ ਲਈ ਇਕ ਕਮੇਟੀ ਦਾ ਗਠਨ ਵੀ ਕੀਤਾ ਜਾਵੇ। ਡਾ: ਵੇਰਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ -ਵੱਖ ਯੋਜਨਾਵਾਂ ਤਹਿਤ ਆਪਣੇ ਫੰਡਾਂ ਦਾ 30 ਫੀਸਦੀ ਹਿੱਸਾ ਖਰਚ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ: ਭੀਮ ਰਾਓ ਅੰਬਦੇਕਰ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਦਲਿਤ ਸਮੇਤ ਸਮਾਜ ਦੇ ਹਰ ਉਸ ਵਰਗ ਨੂੰ ਉਚਾ ਚੁੱਕਿਆ ਜਾਵੇ ਜੋ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਆਪਣੇ ਪੈਰਾਂ ਉਪਰ ਖੜਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਹੈ ਕਿ ਦਲਿਤ ਕੋਟੇ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣਗੀਆਂ ਅਤੇ ਵਿਦਿਆਰਥੀਆਂ ਨੂੰ ਉਚੇਰੀ ਸਿਖਿਆ ਮੁਹੱਈਆ ਕਰਵਾਉਣ ਲਈ ਆਰਥਿਕ ਤੌਰ ਤੇ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕ ਡਾ: ਵੇਰਕਾ ਵੱਲੋਂ ਬਾਬਾ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ। ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਸ੍ਰੀ ਜੁਗਲ ਕਿਸੋਰ ਸ਼ਰਮਾ, ਸ੍ਰ ਹਰਜਿੰਦਰ ਸਿੰਘ ਠੇਕੇਦਾਰ, ਜਿਲ੍ਹਾ ਭਲਾਈ ਅਫਸਰ ਸ੍ਰ ਸੁਖਵਿੰਦਰ ਸਿੰਘ ਘੁੰਮਣ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।

 

Tags: Raj Kumar Verka , Congress , Punjab Congress , Amritsar , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD