Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਭੀਮ ਰਾਓ ਅੰਬੇਡਕਰ ਜੀ ਦੇ 130ਵੇ ਜਨਮਦਿਨ ਮੌਕੇ ਸਕੂਲ ਦੇ ਵਿਕਾਸ ਲਈ ਗ੍ਰਾਂਟ ਕੀਤੀ ਜਾਰੀ

  Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 14 Apr 2021

Last updated on: Apr 14, 2021, 00:00 IST

ਭਾਰਤ ਰਤਨ ਡਾ. ਬਾਬਾ ਭੀਮ ਰਾਓ ਅੰਬੇਡਕਰ ਜੀ ਦਾ 130ਵਾ ਜਨਮਦਿਨ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਵਿਖੇ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਸ. ਦਵਿੰਦਰ ਸਿੰਘ ਘੁਬਾਇਆ ਵਿਧਾਇਕ ਫਾਜ਼ਿਲਕਾ ਉਚੇਰੇ ਤੌਰ `ਤੇ ਪੁੱਜੇ।ਇਸ ਮੌਕੇ ਵਿਧਾਇਕ ਸ. ਘੁਬਾਇਆ ਨੇ ਬਾਬਾ ਭੀਮ ਰਾਓ ਅੰਬੇਡਕਰ ਜੀ ਦੇ ਜਨਮਦਿਨ ਦੀਆ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਡਾ ਤਰਲੋਚਨ ਸਿੰਘ ਸਿੱਧੂ, ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਧੂੜੀਆ ਅਤੇ ਸਕੂਲ ਸਟਾਫ ਤੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ।ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਸਕੂਲਾਂ ਦੇ ਕਮਰਿਆਂ ਲਈ ਇੱਕ ਕਰੋੜ ਪੱਚੀ ਲੱਖ ਰੁਪਏ ਦੀ ਕੁੱਲ ਗ੍ਰਾਂਟ ਦਿੱਤੀ ਜਿਸ ਵਿਚੋ ਅੱਜ ਦੋ ਸਮਾਰਟ ਰੂਮ ਜਿਵੇਂ ਬਾਬਾ ਭੀਮ ਰਾਓ ਅੰਬੇਡਕਰ ਬਲਾਕ ਅਤੇ ਮਹਾਰਾਣੀ ਲਕਸ਼ਮੀ ਬਾਈ ਬਲਾਕ ਤਹਿਤ ਦੋ ਸਾਇੰਸ ਲੇਬੋਰੇਟਰੀ ਦੇ ਕਮਰਿਆਂ ਦਾ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ ਗਿਆ।ਸ. ਘੁਬਾਇਆ ਨੇ ਬਾਬਾ ਭੀਮ ਰਾਓ ਅੰਬੇਡਕਰ ਜੀ ਦੀ ਯਾਦ ਨੂੰ ਤਾਜ਼ਾ ਰੱਖਣ ਲਈ 9 ਕਮਰਿਆਂ ਦੇ ਬਲਾਕ ਨੂੰ ਬਾਬਾ ਜੀ ਦੇ ਨਾਂ ਅਤੇ 3 ਕਮਰਿਆਂ ਦੇ ਬਲਾਕ ਨੂੰ ਮਹਾਰਾਣੀ ਲਕਸ਼ਮੀ ਬਾਈ ਦਾ ਨਾਂ ਦਿੱਤਾ ਗਿਆ ਤਾਂ ਜ਼ੋ ਲੜਕੀਆਂ `ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਅੱਜ ਦੀਆ ਲੜਕੀਆਂ ਕਿਸੇ ਨਾਲੋ ਘੱਟ ਨਹੀਂ ਹਨ।ਉਨ੍ਹਾਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਦੀ ਮੰਗ ਨੂੰ ਪੂਰਾ ਕਰਦੇ ਹੋਏ ਸੜਕ ਸਾਇਡ ਇੰਟਰ ਲੋਕ ਟਾਇਲ ਲਈ 10 ਲੱਖ ਅਤੇ ਜਿਮਨੇਜ਼ੀਅਮ ਹਾਲ ਲਈ 3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ।ਜ਼ਿਲ੍ਹਾ ਸਿਖਿਆ ਅਫਸਰ ਡਾ ਤਰਲੋਚਨ ਸਿੰਘ ਸਿੱਧੂ ਨੇ ਵਿਧਾਇਕ ਦਵਿੰਦਰ ਘੁਬਾਇਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਕੂਲ ਵਿਖੇ ਸਿਖਿਆ ਦਾ ਪੱਧਰ ਹੋਰ ਉਚਾ ਹੋਵੇਗਾ।ਇਸ ਮੌਕੇ ਵਾਇਸ ਪ੍ਰਿੰਸੀਪਲ ਸ਼੍ਰੀਮਤੀ ਕੰਚਨ ਨਾਗਪਾਲ, ਲੈਕਚਰਾਰ ਪਰਮਜੀਤ ਸਿੰਘ, ਲੈਕਚਰਾਰ ਸੁਸ਼ੀਲ ਕੁਮਾਰ, ਸੁਰਿੰਦਰ ਕੁਮਾਰ ਬੀ ਟੀ ਆਈ, ਹਰਚਰਨ ਸਿੰਘ ਬਰਾੜ, ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਪਾਲ ਚੰਦ ਵਰਮਾ ਐਮ ਸੀ, ਗੋਲਡੀ ਝਾਂਬ ਐਮ ਸੀ, ਐਡਵੋਕੇਟ ਗਗਨੇਜਾ ਜੀ, ਸੱਤਪਾਲ ਭੂਸਰੀ, ਗੁਰਪ੍ਰੀਤ ਸਿੰਘ ਮੈਂਬਰ ਸ਼ਿਕਾਇਤ ਨਿਵਾਰਨ ਕਮੇਟੀ ਫਾਜ਼ਿਲਕਾ, ਗੌਰਵ ਨਾਰੰਗ, ਅਸ਼ਵਨੀ ਕੁਮਾਰ ਐਮ ਸੀ, ਤਰਸੇਮ ਸਿੰਘ, ਮਾਸਟਰ ਜੋਗਿੰਦਰ ਸਿੰਘ ਘੁਬਾਇਆ, ਮਾਸਟਰ ਛਿੰਦਰ ਸਿੰਘ ਲਾਧੂਕਾ, ਗੁਲਾਬੀ ਸਰਪੰਚ, ਸ਼ਮੰਟਾ ਸਰਪੰਚ ਲਾਧੂਕਾ, ਬਚਨ ਸਿੰਘ ਐਸ ਐਚ ਓ ਸਿਟੀ, ਸਨਮ ਮੁੰਜਾਲ, ਰਾਜ ਸਿੰਘ ਨੱਥੂ ਚਿਸਤੀ, ਸਮੂਹ ਸਕੂਲ ਸਟਾਫ, ਮਿਡ ਡੇ ਮੀਲ ਹੋਸਟਲ ਸਟਾਫ ਅਤੇ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਈ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD