Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕਰੇ : ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਮੁੱਖ ਮੰਤਰੀ ਨੂੰ ਅਪੀਲ

ਸੁੰਦਰ ਸ਼ਾਮ ਅਰੋੜਾ, ਪਵਨ ਕੁਮਾਰ ਆਦੀਆ, ਸੁਰਿੰਦਰ ਕੁਮਾਰ ਸ਼ਿੰਦਾ, ਡਿਪਟੀ ਕਮਿਸ਼ਨਰ ਸਮੇਤ ਉਘੀਆਂ ਸ਼ਖ਼ਸੀਅਤਾਂ ਵਲੋਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

Dr. Raj Kumar Chabbewal,Congres, Punjab Congress, Hoshiarpur, B. R. Ambedkar, Bhimrao Ramji Ambedkar, Babasaheb Ambedkar, Dr. B. R. Ambedkar, Dr. Bhim Rao Ambedkar

5 Dariya News

ਹੁਸ਼ਿਆਰਪੁਰ , 14 Apr 2021

Last updated on: Apr 14, 2021, 00:00 IST

ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਜਾਵੇ ਤਾਂ ਜੋ ਇਹ ਵਿਦਿਆਰਥੀ ਵੱਖ-ਵੱਖ ਮੁਲਕਾਂ ਵਿੱਚ ਪੜ੍ਹਾਈ ਪੂਰੀ ਕਰਨ ਉਪਰੰਤ ਪਰਤ ਕੇ ਦੇਸ਼ ਦੀ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਪਾ ਸਕਣ।ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 130ਵੇਂ ਜਨਮ ਦਿਵਸ ਨੂੰ ਰਾਜ ਭਰ ਵਿੱਚ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਕਰਵਾਏ ਆਨਲਾਈਨ ਪ੍ਰੋਗਰਾਮ ਦੌਰਾਨ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਇਸ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਆਪਣੇ ਧੰਨਵਾਦੀ ਭਾਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਡਾ. ਬੀ.ਆਰ.ਅੰਬੇਡਕਰ ਜੀ ਦੇ ਨਾਂ ’ਤੇ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡਾ. ਬੀ.ਆਰ.ਅੰਬੇਡਕਰ ਜੀ ਨੂੰ ਵੀ ਤਤਕਾਲੀ ਮਹਾਰਾਜਾ ਬੜੋਦਾ ਵਲੋਂ ਵਿਦੇਸ਼ ਪੜ੍ਹਨ ਭੇਜਿਆ ਗਿਆ ਸੀ ਜਿਨ੍ਹਾਂ ਨੇ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਉਪਰੰਤ ਉਨ੍ਹਾਂ ਦੀ ਦੂਰਅੰਦੇਸ਼ ਅਤੇ ਕਾਬਲਿਅਤ ਨੂੰ ਪੂਰੇ ਵਿਸ਼ਵ ਵਿੱਚ ਸਲਾਹਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ਰੂ ਕਰਨ ਨਾਲ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਹੋਰ ਰੌਸ਼ਨਾ ਜਾਵੇਗਾ ਅਤੇ ਮੁੱਖ ਮੰਤਰੀ ਵਲੋਂ ਇਸ ਅਹਿਮ ਕਾਰਜ ਨੂੰ ਨਿਜੀ ਦਿਲਚਸਪੀ ਨਾਲ ਸ਼ੁਰੂ ਕਰਵਾਉਣਾ ਚਾਹੀਦਾ ਹੈ ਜਿਹੜੀ ਕਿ ਡਾ. ਅੰਬੇਡਕਰ ਜੀ ਨੂੰ ਅਸਲ ’ਚ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਭਾਵੇਂ ਇਹ ਸਕੀਮ 10 ਵਿਦਿਆਰਥੀਆਂ ਲਈ ਹੀ ਸ਼ੁਰੂ ਕੀਤੀ ਜਾਵੇ ਜਿਨ੍ਹਾਂ ਦੀ ਗਿਣਤੀ ਹੌਲੀ-ਹੌਲੀ ਵਧਾਈ ਜਾ ਸਕਦੀ ਹੈ। ਡਾ.ਬੀ.ਆਰ.ਅੰਬੇਡਕਰ ਜੀ ਦੇ ਨਾਂ ’ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ ’ਤੇ ਇਹ ਸਕੀਮ ਸ਼ੁਰੂ ਕਰਨ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋਇਆ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਬੰਦ ਕਰਨ ਦੀ ਨਿਖੇਧੀ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੀ ਸਕੀਮ ਸ਼ੁਰੂ ਕਰਨ ਨਾਲ ਸਿਰਫ਼ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਹੀ ਫਾਇਦਾ ਨਹੀਂ ਹੋਇਆ ਸਗੋਂ ਇਸ ਉਪਰੰਤ ਕੇਂਦਰ ਨੂੰ ਮੁੜ 60:40 ਦੇ ਅਨੁਪਾਤ ਨਾਲ ਇਹ ਸਕੀਮ ਸ਼ੁਰੂ ਕਰਨੀ ਪਈ ਜਿਸ ਨਾਲ ਪੂਰੇ ਦੇਸ਼ ਦੇ ਵਿਦਿਆਰਥੀਆਂ ਦਾ ਦਾਅ ’ਤੇ ਲੱਗਾ ਭਵਿੱਖ ਸੰਵਰ ਗਿਆ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਵਲੋਂ ਦਿੱਤਾ ਸਮਾਜਿਕ, ਆਰਥਿਕ ਅਤੇ ਧਾਰਮਿਕ ਬਰਾਬਰਤਾ ਦਾ ਸੁਨੇਹਾ ਇਨਬਿਨ ਲਾਗੂ ਕਰਨ ਲਈ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਨੇ ਚਾਹੀਦੇ ਹਨ ਜਿਹੜੀ ਕਿ ਉਨ੍ਹਾਂ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਓਵਰਸੀਜ਼ ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ਸਬੰਧੀ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਵਿਚਾਰ ਕਰੇਗੀ।ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ਡਾ.ਬੀ.ਆਰ.ਅੰਬੇਡਕਰ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਆਪਣੇ-ਆਪ ਵਿੱਚ ਇਕ ਸੰਸਥਾ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਲੋਕਾਂ ਦੀ ਸੇਵਾ ਵਿੱਚ ਲਾਉਂਦਿਆਂ ਮਨੁੱਖੀ ਅਧਿਕਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨੇ ਡਾ.ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਗਰੀਬਾਂ ਅਤੇ ਸਮਾਜਿਕ ਬਰਾਬਰੀ ਲਈ ਲੜ ਰਹੇ ਲੋਕਾਂ ਦੇ ਮਸੀਹਾ ਸਨ ਜਿਨ੍ਹਾਂ ਨੇ ਗਰੀਬਾਂ ਦੇ ਜੀਵਨ ਪੱਧਰ ਨੂੰ ਸੰਵਾਰਨ ਅਤੇ ਉਚਾ ਚੁੱਕਣ ਲਈ ਪੂਰਾ ਤਾਣ ਲਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਆਦਿ ਨੇ ਵੀ ਡਾ. ਅੰਬੇਡਕਰ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

 

Tags: Dr. Raj Kumar Chabbewal , Congres , Punjab Congress , Hoshiarpur , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD