Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡੀ.ਸੀ. ਅਤੇ ਸੀ.ਪੀ. ਵੱਲੋਂ ਸਾਹਨੇਵਾਲ ਤੇ ਗਿੱਲ ਰੋਡ ਦਾਣਾ ਮੰਡੀਆਂ ਦੇ ਖਰੀਦ ਪ੍ਰੰਬਧਾਂ ਦੀ ਕੀਤੀ ਸਮੀਖਿਆ

ਐਸ.ਡੀ.ਐਮ. ਅਤੇ ਸਹਾਇਕ ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਪਣੇ ਅਧਿਕਾਰ ਖੇਤਰ ਅਧੀਨ ਦਾਣਾ ਮੰਡੀਆਂ ਦਾ ਕਰਨ ਦੌਰਾ

DC Ludhiana, Varinder Kumar Sharma, Rakesh Kumar Agrawal, Deputy Commissioner Ludhiana, Commissioner of Police Ludhiana

Web Admin

Web Admin

5 Dariya News

ਲੁਧਿਆਣਾ , 14 Apr 2021

Last updated on: Apr 14, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਐਸ.ਡੀ.ਐਮ. ਅਤੇ ਸਹਾਇਕ ਪੁਲਿਸ ਕਮਿਸ਼ਨਰ ਸਹਿਬਾਨ ਦੇ ਨਾਲ ਖੁਰਾਕ ਸਪਲਾਈ ਅਤੇ ਮੰਡੀ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਪਣੇ ਅਧਿਕਾਰ ਖੇਤਰ ਅਧੀਨ ਦਾਣਾ ਮੰਡੀਆਂ ਦਾ ਦੌਰਾ ਕਰਨ। ਇਸ ਤੋਂ ਇਲਾਵਾ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੋਰ ਪ੍ਰੋਟੋਕੋਲ ਦੀ ਵੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।ਸਾਹਨੇਵਾਲ ਅਤੇ ਗਿੱਲ ਰੋਡ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ, ਸ੍ਰੀ ਸ਼ਰਮਾ ਅਤੇ ਸ੍ਰੀ ਅਗਰਵਾਲ ਨੇ ਖਰੀਦ ਕਾਰਜਾਂ 'ਤੇ ਤਸੱਲੀ ਪ੍ਰਗਟਾਉਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਦੇ ਪੀਲੇ ਸੋਨੇ ਦਾ ਇਕ-ਇਕ ਦਾਣਾ ਬਿਨਾਂ ਕਿਸੇ ਦੇਰੀ ਕੀਤੇ ਚੁੱਕਿਆ ਜਾਵੇ ਅਤੇ ਨਾਲ ਹੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅਨਾਜ ਮੰਡੀਆਂ ਵਿਚ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰਾਂ ਨੂੰ ਹੱਥ ਧੋਣ ਲਈ ਪਾਣੀ, ਸਾਬਣ, ਮਾਸਕ ਦੀ ਸਹੂਲਤ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਸਹੀ ਤਰੀਕੇ ਨਾਲ ਸੁਕਾਉਣ ਤੋਂ ਬਾਅਦ ਹੀ ਮੰਡੀਆਂ ਵਿਚ ਦਾਖਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਅਨਾਜ ਦੀ ਢੱਕਵੀਂ ਲਿਫਟਿੰਗ ਲਈ ਵੀ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਖਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਅਨਾਜ ਚੁੱਕਣ ਲਈ ਇੱਕ ਪ੍ਰਭਾਵਸ਼ਾਲੀ ਵਿਧੀ ਤਿਆਰ ਕੀਤੀ ਹੈ। ਇਸ ਦੌਰਾਨ, ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਦੀ ਅਦਾਇਗੀ ਵੀ ਕਿਸਾਨਾਂ ਨੂੰ ਕਰ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਚੁੱਕੇ ਗਏ ਕਦਮਾਂ ਰਾਹੀਂ ਨਿਰਵਿਘਨ, ਸੁਚਾਰੂ ਅਤੇ ਤੁਰੰਤ ਖਰੀਦ ਅਤੇ ਅਨਾਜ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਵੀ ਕੀਤੀ ਜਾ ਰਹੀ ਹੈ।ਕਿਸਾਨਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਸਮੁੱਚੇ ਖਰੀਦ ਕਾਰਜਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਅਤੇ ਕਿਸਾਨਾ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD