Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਵਿਚ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇ ਜਾਣਗੇ-ਕੈਪਟਨ ਅਮਰਿੰਦਰ ਸਿੰਘ ਦਾ ਐਲਾਨ

ਅੰਬੇਡਕਰ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਐਸ.ਸੀ. ਅਸਾਮੀਆਂ ਪਹਿਲ ਦੇ ਆਧਾਰ ਉਤੇ ਭਰਨ ਅਤੇ ਐਸ.ਸੀ. ਬਸਤੀਆਂ ਲਈ ਪੇਂਡੂ ਲਿੰਕ ਸੜਕਾਂ ਦੇ 500 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਵੀ ਐਲਾਨ ਕੀਤਾ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government, Government of Punjab, B. R. Ambedkar, Bhimrao Ramji Ambedkar, Babasaheb Ambedkar, Dr. B. R. Ambedkar, Dr. Bhim Rao Ambedkar

Web Admin

Web Admin

5 Dariya News

ਚੰਡੀਗੜ੍ਹ , 14 Apr 2021

ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ।ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਦਲਿਤ ਭਾਈਚਾਰੇ ਦੇ ਵਿਕਾਸ ਲਈ ਚੁੱਕੇ ਜਾਣ ਵਾਲੇ ਕਈ ਕਦਮਾਂ ਦੇ ਨਾਲ ਕੀਤਾ। ਉਨ੍ਹਾਂ ਨੇ ਕਿਹਾ ਕਿ ਡਾ. ਅੰਬੇਡਕਰ ਨੂੰ ਪਹਿਲੇ ਭਾਰਤੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਨੇ ਦਲਿਤ ਸਮਾਜ ਲਈ ਬਹੁਤ ਕੁਝ ਪ੍ਰਾਪਤ ਕੀਤਾ। ਸੂਬਾ ਪੱਧਰੀ ਵਰਚੂਅਲ ਸਮਾਗਮ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਵਿਚ ਐਸ.ਸੀ. ਅਸਾਮੀਆਂ ਦਾ ਬੈਕਲਾਗ ਪਹਿਲ ਦੇ ਆਧਾਰ ਉਤੇ ਭਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਯਾਜੀਰਾਓ ਗਾਇਕਵਾੜ III ਵੱਲੋਂ ਸਥਾਪਤ ਸਕੀਮ ਤਹਿਤ ਬਾਬਾ ਸਾਹਿਬ ਨੂੰ ਦਿੱਤੀ ਗਈ ਬੜੌਦਾ ਸਟੇਟ ਸਕਾਲਰਸ਼ਿਪ ਸਕੀਮ ਦੀ ਤਰਜ਼ ਉਤੇ ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟਿਰਕ ਓਵਰਸੀਜ਼ ਸਕਾਲਰਸ਼ਿਪ ਸਕੀਮ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਵੀ ਵਾਅਦਾ ਕੀਤਾ। ਮੁੱਖ ਮੰਤਰੀ ਨੇ ਵਿੱਤੀ ਸਾਲ 2022 ਲਈ ਪੇਂਡੂ ਲਿੰਕ ਸੜਕਾਂ ਲਈ 500 ਕਰੋੜ ਰੁਪਏ ਦੀ ਲਾਗਤ ਵਾਲੇ ਵਿਸ਼ੇਸ਼ ਪ੍ਰਾਜੈਕਟ ਦਾ ਵੀ ਐਲਾਨ ਕੀਤਾ। ਇਸ ਪ੍ਰਾਜੈਕਟ ਹੇਠ ਅਨੁਸੂਚਿਤ ਜਾਤੀਆਂ ਅਤੇ ਹੋਰ ਗਰੀਬ ਤਬਕਿਆਂ ਦੀ ਆਬਾਦੀ ਜਿੱਥੇ ਇਸ ਵੇਲੇ ਸੰਪਰਕ ਸੜਕ ਨਹੀਂ ਹੈ, ਲਈ ਨਵੇਂ ਲਿੰਕ ਰੋਡ ਬਣਾਏ ਜਾਣਗੇ। ਇਸ ਪ੍ਰਾਜੈਕਟ ਰਾਹੀਂ ਸ਼ਮਸ਼ਾਨ ਘਾਟ ਅਤੇ ਪੂਜਾ ਸਥਾਨ ਵੀ ਜੋੜੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਦੇ ਆਧੁਨਿਕੀਕਰਨ ਲਈ ਸਾਲ 2021-22 ਵਿਚ 100 ਕਰੋੜ ਦੀ ਵਿਸ਼ੇਸ਼ ਰਾਸ਼ੀ ਪ੍ਰਸਤਾਵਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਕੁਲ ਵਸੋਂ ਦੀ 50 ਫੀਸਦੀ ਜਾਂ ਬਰਾਬਰ ਅਨੁਸੂਚਿਤ ਜਾਤੀ ਵਸੋਂ ਵਾਲੇ ਪਿੰਡਾਂ ਵਿਚ ਮੌਜੂਦਾ ਗਰਾਂਟਾਂ ਨੂੰ ਹੋਰ ਅੱਗੇ ਵਧਾਉਣਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬਾਰ੍ਹਵੀਂ ਜਮਾਤ ਦੇ ਸਾਰੇ ਐਸ.ਸੀ. ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਜਦਕਿ ਡੇਅਰੀ ਫਾਰਮਿੰਗ ਲਈ ਪ੍ਰੇਰਿਤ ਕਰਨ ਵਾਸਤੇ 9 ਟ੍ਰੇਨਿੰਗ ਅਤੇ ਐਕਸਟੈਂਸ਼ਨ ਸੈਂਟਰਾਂ ਵਿਖੇ ਪਿੰਡ ਪੱਧਰੀ 150 ਜਾਗਰੂਕਤਾ ਕੈਂਪ ਲਾਏ ਜਾਣਗੇ ਅਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਉਤੇ ਵਿਸ਼ੇਸ਼ ਜੋਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ‘ਹਰ ਘਰ ਪੱਕੀ ਛੱਤ’ ਹੇਠ ਪਿੰਡਾਂ ਵਿਚ ਐਸ.ਸੀ. ਅਰਜੀਆਂ ਲਈ 30 ਫੀਸਦੀ ਰਾਖਵਾਂਕਰਨ ਅਤੇ ਆਰਥਿਕ ਤੌਰ ਉਤੇ ਕਮਜੋਰ ਵਰਗਾਂ ਲਈ ਵਾਜਬ ਕੀਮਤਾਂ ਵਾਲੀ ਹਾਊਸਿੰਗ ਸਕੀਮ ਵਿਚ ਵੀ 30 ਫੀਸਦੀ ਰਾਖਵਾਂਕਰਨ ਦੇਣਾ ਪ੍ਰਸਤਾਵਿਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਿਵਲ ਸਰਵਿਸਜ਼ ਸਮੇਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਜਲੰਧਰ ਵਿਖੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਟ੍ਰੇਨਿੰਗ ਸਥਾਪਤ ਕਰਨ ਦੀ ਯੋਜਨਾ ਹੈ। ਇਹ ਜੀ.ਜੀ.ਆਰ. ਕੇ ਮਿਸ਼ਨ ਹੇਠ ਸਥਾਪਤ ਕਰਨ ਲਈ ਪ੍ਰਸਤਾਵਿਤ ਹੈ ਜਿੱਥੇ ਐਸ.ਸੀ. ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਲਈ 50 ਫੀਸਦੀ ਸੀਟਾਂ ਰਾਖਵੀਂਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਵਿਚ ਡਾ. ਬੀ.ਆਰ. ਅੰਬੇਡਕਰ ਮਿਊਜੀਅਮ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਮੈਨੇਜਮੈਂਟ ਦੀ ਸਥਾਪਨਾ ਸਮੇਤ ਹੋਰ ਪ੍ਰੋਜੈਕਟਾਂ ਦੀ ਵੀ ਯੋਜਨਾ ਹੈ।ਮੁਲਕ ਵਿਚ ਅਜੇ ਵੀ ਦਲਿਤ ਵਿਰੋਧੀ ਮਾਨਸਿਕਤਾ ਮੌਜੂਦ ਹੋਣ ਉਤੇ ਅਫਸੋਸ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਵਿਚ ਹੋਰ ਵੀ ਬਿਹਤਰ ਜਾਗਰੂਕਤਾ ਲਿਆਉਣ ਦੀ ਲੋੜ ਉਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਕੋਲ ਉਹ ਸਭ ਕੁਝ ਕਰਨ ਲਈ ਵਸੀਲੇ ਨਹੀਂ ਹਨ ਜੋ ਕੁਝ ਉਹ ਡਾ. ਅੰਬੇਡਕਰ ਦਾ ਸੰਦੇਸ਼ ਫੈਲਾਉਣ ਲਈ ਸੱਚਮੁੱਚ ਕਰਨਾ ਚਾਹੁੰਦੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਚੇਤੇ ਕਰਦਿਆਂ ਦੱਸਿਆ ਕਿ ਜਦੋਂ ਰਾਜੀਵ ਗਾਂਧੀ ਨੇ ਆਪਣੇ ਭਰਾ ਸੰਜੇ ਗਾਂਧੀ ਦੀ ਮੌਤ ਤੋਂ ਬਾਅਦ ਅਮੇਠੀ ਤੋਂ ਪਹਿਲੀ ਵਾਰ ਚੋਣ ਲੜੀ ਸੀ ਤਾਂ ਉਸ ਨੇ ਹਲਕੇ ਦੇ ਚਾਰ ਇਲਾਕਿਆਂ ਵਿੱਚੋਂ ਇਕ ਇਲਾਕਾ ਦੀ ਕਮਾਨ ਉਨ੍ਹਾਂ ਨੂੰ ਸੌਂਪੀ ਗਈ ਸੀ। ਉਨ੍ਹਾਂ ਦੱਸਿਆ,”ਇਕ ਐਸ.ਸੀ. ਨੌਜਵਾਨ ਜੋ ਮਦਦ ਲਈ ਮੇਰੇ ਨਾਲ ਤਾਇਨਾਤ ਕੀਤਾ ਗਿਆ ਸੀ, ਉਚ ਜਾਤੀ ਦੇ ਪ੍ਰਭਾਵ ਵਾਲੇ ਪਿੰਡ ਵਿਚ ਪ੍ਰਵੇਸ਼ ਹੋਣ ਤੋਂ ਪਹਿਲਾਂ ਜੀਪ ਵਿਚੋਂ ਉਤਰਨਾ ਚਾਹੁੰਦਾ ਸੀ ਪਰ ਮੈਂ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਜਦੋਂ ਪਿੰਡ ਵਾਸੀਆਂ ਨੇ ਮੈਨੂੰ ਪੀਣ ਲਈ ਪਾਣੀ ਦੀ ਪੇਸ਼ਕਸ਼ ਕੀਤੀ ਤਾਂ ਉਹ ਨੌਜਵਾਨ ਮੇਰੇ ਨਾਲ ਖੜ੍ਹਾ ਸੀ ਜਿਸ ਨੂੰ ਉਥੋਂ ਚਲੇ ਜਾਣ ਲਈ ਕਿਹਾ। ਪਰ ਮੈਂ ਸਪੱਸ਼ਟ ਕਰ ਦਿੱਤਾ ਕਿ ਉਹ ਇਕੱਲਾ ਨਹੀਂ ਜਾਵੇਗਾ। ਇਸ ਕਰਕੇ ਮੈਂ ਵੀ ਉਥੋਂ ਚਲਾ ਗਿਆ ਅਤੇ ਉਨ੍ਹਾਂ ਨੂੰ ਕਿਹਾ, ਵੋਟਾਂ ਪਾਓ ਜਾਂ ਨਾ ਪਾਓ, ਆਪਾਂ ਜਾ ਰਹੇ ਹਾਂ। “ਮੁਲਕ ਲਈ ਡਾ. ਅੰਬੇਡਕਰ ਦੇ ਲਾਮਿਸਾਲ ਯੋਗਦਾਨ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਸੂਬੇਦਾਰ ਦੇ ਪੁੱਤਰ ਸਨ ਅਤੇ ਬਹੁਤ ਸਖ਼ਤ ਮਿਹਨਤ ਕੀਤੀ ਅਤੇ ਤਾਲੀਮ ਹਾਸਲ ਕੀਤੀ ਜਦੋਂ ਕਿ ਉਸ ਵੇਲੇ ਬਹੁਤੇ ਲੋਕ ਸਕੂਲ ਵੀ ਨਹੀਂ ਜਾਂਦੇ ਸਨ। ਕੋਲੰਬੀਆ ਯੂਨੀਵਰਸਿਟੀ (ਯੂ.ਐਸ.ਏ.) ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਤੋਂ ਪੜ੍ਹਾਈ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰੇ ਇਨ (ਲੰਡਨ) ਵਿਖੇ ਵੀ ਬੁਲਾਇਆ ਗਿਆ। ਮੁੰਬਈ ਵਿਚ ਸਿਡਨਹੈਮ ਕਾਲਜ ਆਫ ਕਾਮਰਸ ਐਂਡ ਇਕਨਾਮਿਕਸ ਵਿਚ ਪੋਲੀਟੀਕਰਨ ਇਕੌਨਮੀ ਦੇ ਪ੍ਰੋਫੈਸਰ, ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣਨ ਤੋਂ ਪਹਿਲਾਂ ਬੰਬੇ ਹਾਈ ਕੋਰਟ ਵਿਚ ਪ੍ਰੈਕਟਿਸ ਕੀਤੀ ਅਤੇ ਉਸ ਤੋਂ ਬਾਅਦ ਸੰਵਿਧਾਨ ਦੀ ਡਰਾਫਟਿੰਗ ਕਮੇਟੀ ਦੇ ਚੇਅਰਮੈਨ ਬਣੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਬਹੁਤ ਹੀ ਬੁੱਧੀਮਾਨ ਵਿਅਕਤੀ ਨੂੰ ਸ਼ਰਧਾਂਲੀ ਦਿੰਦੇ ਹੋਏ ਫਖ਼ਰ ਹੋਇਆ ਹੈ ਜਿਨ੍ਹਾਂ ਨੇ ਸੰਵਿਧਾਨ ਦਾ ਖਰੜਾ ਤਿਆਰ ਕੀਤਾ ਜਿਸ ਦੇ ਅਨੁਸਾਰ ਮੁਲਕ ਅੱਜ ਵੀ ਚੱਲ ਰਿਹਾ ਹੈ।ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਲਿਤਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਜਿਕਰ ਕੀਤਾ।ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸ਼ਗਨ ਸਕੀਮ ਦੀ ਰਾਸ਼ੀ ਵਧਾਉਣ ਅਤੇ ਪੋਸਟ-ਮੈਟਰਿਕ ਸਕਾਲਰਸ਼ਿਪ ਸਕੀਮ, ਜਿਸ ਨੂੰ ਕੇਂਦਰ ਨੇ ਬੰਦ ਕਰ ਦਿੱਤਾ ਸੀ, ਨੂੰ ਬਹਾਲ ਕਰਨ ਸਮੇਤ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਵੀ ਦਲਿਤ ਔਰਤਾਂ ਅਤੇ ਲੜਕੀਆਂ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੀ ਸਲਾਹੁਤਾ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ 85ਵੀਂ ਸੋਧ ਲਾਗੂ ਕਰਨ, ਦਲਿਤਾਂ ਲਈ ਪੱਕੀ ਭਰਤੀ, ਪ੍ਰਾਈਵੇਟ ਸਕੂਲਾਂ, ਪੁਲੀਸ ਵਿਭਾਗ, ਐਡਵੋਕੇਟ ਜਨਰਲ ਦਫ਼ਤਰ ਅਤੇ ਬੋਰਡਾਂ ਦੇ ਚੇਅਰਮੈਨਾਂ ਲਈ ਦਲਿਤਾਂ ਵਾਸਤੇ ਰਾਖਵਾਂਕਰਨ ਦੀ ਲੋੜ ਉਤੇ ਜੋਰ ਦਿੱਤਾ।ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ‘ਮਨੂਵਾਦੀ ਸੋਚ’ ਦੀ ਨਿੰਦਾ ਕੀਤਾ ਜੋ ਅਜੇ ਵੀ ਸਮਾਜ ਨੂੰ ਜਾਤ, ਰੰਗ, ਨਸਲ ਦੇ ਆਧਾਰ ਉਤੇ ਵੰਡਦਾ ਹੈ ਅਤੇ ਕੋਈ ਆਰਥਿਕ ਬਰਾਬਰੀ ਨਹੀਂ ਅਤੇ ਦਲਿਤਾਂ ਨੂੰ ਅਜੇ ਵੀ ਅਛੂਤ ਸਮਝਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਾਨਸਿਕਤਾ ਨੂੰ ਹੱਲਾਸ਼ੇਰੀ ਦੇਣ ਵਾਲੇ ਲੋਕ ਭਾਈਚਾਰੇ ਦੀਆਂ ਭਾਵਨਾਵਾਂ ਅਤੇ ਬਾਬਾ ਸਾਹਿਬ ਦੀ ਵਿਚਾਰਧਾਰ ਨਾਲ ਨਾਲ ਖਿਲਵਾੜ ਕਰ ਰਹੇ ਹੁੰਦੇ ਹਨ। ਉਨ੍ਹਾਂ ਕਿਹਾ,”ਐਸ.ਸੀ. ਭਾਈਚਾਰੇ ਵਿਚ ਉਨ੍ਹਾਂ ਦੇ ਸ਼ੋਸ਼ਣ ਵਿਰੁੱਧ ਜਾਗਰੂਕਤਾ ਫੈਲਾਉਣਾ ਸਾਡੀ ਜਿੰਮੇਵਾਰੀ ਬਣਦੀ ਹੈ। ਵਿਧਾਇਕ ਰਾਜ ਕੁਮਾਰ ਵੇਰਕਾ ਨੇ 85ਵੀਂ ਸੋਧ ਲਾਗੂ ਕਰਨ ਲਈ ਕਮੇਟੀ ਬਣਾਉਣ ਦੇ ਨਾਲ-ਨਾਲ ਸਫਾਈ ਕਰਮਚਾਰੀਆਂ ਲਈ ਪੱਕੇ ਰੋਜ਼ਗਾਰ ਅਤੇ ਤਨਖਾਹ ਵਿਚ ਵਾਧੇ ਦਾ ਸੁਝਾਅ ਰੱਖਿਆ। ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਠੀ ਨੇ ਵੀ ਮੁੱਖ ਮੰਤਰੀ ਦੀ ਐਸ.ਸੀ. ਭਾਈਚਾਰੇ ਪ੍ਰਤੀ ਦੂਰਅੰਦੇਸ਼ ਪਹੁੰਚ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਵੀ ਇਸ ਮੌਕੇ ਬਾਬਾ ਸਾਹਿਬ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD