Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਬਨਿਟ ਮੰਤਰੀਆਂ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ `ਤੇ ਯਾਦ ਕੀਤਾ

ਪੰਜਾਬ ਭਵਨ ਵਿਖੇ ਹੋਏ ਸਮਾਗਮ ਵਿੱਚ ਦਿੱਤੀ ਸ਼ਰਧਾਂਜਲੀ

Tript Rajinder Singh Bajwa, Punjab Pradesh Congress Committee, Congress, Punjab Congress, Government of Punjab, Punjab Government, Punjab, Sadhu Singh Dharamsot, Aruna Chaudhary, B. R. Ambedkar, Bhimrao Ramji Ambedkar, Babasaheb Ambedkar, Dr. B. R. Ambedkar, Dr. Bhim Rao Ambedkar

Web Admin

Web Admin

5 Dariya News

ਚੰਡੀਗੜ੍ਹ , 14 Apr 2021

Last updated on: Apr 14, 2021, 00:00 IST

ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਇੱਥੇ ਉੱਘੇ ਵਿਦਵਾਨ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ ਮੌਕੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਮਾਗਮ ਦੌਰਾਨ ਸ੍ਰੀ ਧਰਮਸੋਤ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਉੱਘੇ ਨਿਆਂਇਕ, ਅਰਥਸ਼ਾਸਤਰੀ, ਲੇਖਕ, ਦਾਰਸ਼ਨਿਕ ਅਤੇ ਸਮਾਜ ਸੁਧਾਰਕ ਸਨ। ਉਹ ਭਾਰਤ ਦੇ ਸੰਵਿਧਾਨ ਦੇ ਮੁੱਖ ਰਚਨਹਾਰ ਸਨ। ਅੱਜ ਉਨ੍ਹਾਂ ਦਾ ਨਾਮ ਨਾ-ਬਰਾਬਰੀ ਅਤੇ ਜ਼ੁਲਮ ਦੇ ਵਿਰੁੱਧ ਲੜਨ ਦਾ ਪ੍ਰਤੀਕ ਬਣ ਗਿਆ ਹੈ ਜਿਸਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ।ਡਾ. ਅੰਬੇਡਕਰ ਵੱਲੋਂ ਰਾਖਵੇਂਕਰਨ ਰਾਹੀਂ ਦੱਬੇ-ਕੁਚਲੇ ਲੋਕਾਂ ਨੂੰ ਸਮਾਜਿਕ ਤੌਰ `ਤੇ ਉੱਚਾ ਚੁੱਕਣ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਨਾਮ ਰਾਜਨੀਤਿਕ ਪਾਰਟੀਆਂ ਵਿਚ ਗੂੰਜਦਾ ਹੈ ਅਤੇ ਉਨ੍ਹਾਂ ਦੀਆਂ ਲਿਖਤਾਂ ਅਤੇ ਭਾਸ਼ਣ ਹੁਣ ਵਿਦਵਤਾਪੂਰਨ ਖੋਜ ਦਾ ਵਿਸ਼ਾ ਬਣੇ ਹਨ ਕਿ ਕਿਵੇਂ ਉਨ੍ਹਾਂ ਨੇ ਹਾਸ਼ੀਏ `ਤੇ ਧੱਕੇ ਲੋਕਾਂ ਦੀ ਜ਼ਿੰਦਗੀ ਬਦਲ ਦਿੱਤੀ।ਜਦੋਂ ਤੱਕ ਜਾਤੀ ਵਿਵਸਥਾ ਅਤੇ ਇਸਦੇ ਆਲੇ ਦੁਆਲੇੇ ਸੰਘਰਸ਼ ਮੌਜੂਦ ਹੈ, ਡਾ. ਅੰਬੇਡਕਰ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਜਾਤ-ਪਾਤ ਨਾਲ ਭਰੇ ਸਮਾਜ ਦੁਆਲੇ ਦੇ ਹਰ ਖੇਤਰ ਵਿੱਚ ਸਾਰਥਿਕ ਰਹਿਣਗੀਆਂ।ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਦੱਬੇ ਕੁਚਲੇ ਵਰਗ ਲਈ ਕੀਤੇ ਗਏ ਉਪਰਾਲਿਆਂ ਨੂੰ ਸਹੀ ਅਰਥਾਂ ਵਿੱਚ ਮਿਸਾਲੀ ਦੱਸਿਆ। ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਵਜ਼ੀਫ਼ਾ ਸਕੀਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਦਮ ਨਾਲ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਆਪਣੇ ਫੈਸਲੇ ਵਾਪਸ ਲੈ ਕੇ ਦੇਸ਼ ਭਰ ਵਿੱਚ ਇਹ ਸਕੀਮ ਨੂੰ ਕਾਇਮ ਰੱਖਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਹੋਏ ਵਾਧੇ ਅਤੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਲਈ ਚੁੱਕੇ ਹੋਰ ਕਦਮਾਂ ਬਾਰੇ ਵੀ ਚਾਨਣਾ ਪਾਇਆ।ਇਸ ਮੌਕੇ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਸਮਾਜ ਦੇ ਦੱਬੇ ਕੁਚਲੇ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦਾ ਸੰਘਰਸ਼ ਹਰ ਪੀੜ੍ਹੀ ਲਈ ਇੱਕ ਮਿਸਾਲ ਬਣਿਆ ਰਹੇਗਾ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਬੀ. ਆਰ. ਅੰਬੇਡਕਰ ਦੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਅਤੇ ਇਕ ਮਜ਼ਬੂਤ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਵਿਚ ਯੋਗਦਾਨ ਪਾਉਣ।ਉਨ੍ਹਾਂ ਨੇ ਸੰਵਿਧਾਨ ਵਿਚ ਮਹਿਲਾਵਾਂ ਲਈ ਬਰਾਬਰ ਅਧਿਕਾਰ ਯਕੀਨੀ ਬਣਾਉਣ ਪ੍ਰਤੀ ਡਾ. ਅੰਬੇਡਕਰ ਦੇ ਵਿਚਾਰਾਂ `ਤੇ ਵੀ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਆਰਥਿਕ ਸ਼ਮੂਲੀਅਤ ਲਈ ਕਈ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਹੈ ਜਿਵੇਂ ਕਿ ਸਰਕਾਰੀ ਨੌਕਰੀਆਂ ਵਿਚ 33 ਫੀਸਦੀ ਰਾਖਵਾਂਕਰਨ, ਪੰਚਾਇਤਾਂ ਅਤੇ ਯੂ.ਐਲ.ਬੀਜ਼ ਦੀਆਂ ਚੋਣਾਂ ਵਿਚ 50 ਫੀਸਦੀ ਰਾਖਵਾਂਕਰਨ, ਲੜਕੀਆਂ ਲਈ ਮੁਫਤ ਸਮਾਰਟਫੋਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਤਿਕਾਰ ਵਜੋਂ ਮੁਹਾਲੀ ਦੇ ਮੈਡੀਕਲ ਕਾਲਜ ਦਾ ਨਾਮ ਵੀ ਡਾ. ਅੰਬੇਡਕਰ ਦੇ ਨਾਮ `ਤੇ ਰੱਖਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਸ੍ਰੀ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ।

 

Tags: Tript Rajinder Singh Bajwa , Punjab Pradesh Congress Committee , Congress , Punjab Congress , Government of Punjab , Punjab Government , Punjab , Sadhu Singh Dharamsot , Aruna Chaudhary , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD