Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਸੰਸਦ ਮੈਂਬਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਡਾ. ਅੰਬੇਡਕਰ ਪ੍ਰਤੀ ਸੱਚੀ ਸ਼ਰਧਾਂਜਲੀ ਦੇ ਰੂਪ ਵਿੱਚ ਲੋਕਤੰਤਰ ਦੇ ਸਿਧਾਂਤਾ ਨੂੰ ਮਜ਼ਬੂਤ ਕਰਨ ਦਾ ਸੱਦਾ

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਟ

 Santokh Singh Chaudhary, Punjab Pradesh Congress Committee, Congress, Jalandhar, Punjab Congress, Avtar Singh Bawa Henry, DC Jalandhar, Ghanshyam Thori, Jalandhar, Deputy Commissioner Jalandhar, B. R. Ambedkar, Bhimrao Ramji Ambedkar, Babasaheb Ambedkar, Dr. B. R. Ambedkar, Dr. Bhim Rao Ambedkar

Web Admin

Web Admin

5 Dariya News

ਜਲੰਧਰ , 14 Apr 2021

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਪ੍ਰਤੀ ਸੱਚੀ ਸ਼ਰਧਾਂਜਲੀ ਦੇ ਰੂਪ ਵਿੱਚ ਲੋਕਤੰਤਰ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਰਾਜ ਪੱਧਰੀ ਵਰਚੁਅਲ ਸਮਾਗਮ ਵਿੱਚ ਭਾਗ ਲੈਂਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਵੱਲੋਂ ਹਰੇਕ ਲਈ ਵੋਟ ਪਾਉਣ ਦੇ ਅਧਿਕਾਰ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਉਹ ਪੂਰੇ ਉਤਸ਼ਾਹ ਨਾਲ ਲੋਕਤੰਤਰੀ ਪ੍ਰਣਾਲੀ ਵਿਚ ਹਿੱਸਾ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਵਿਚ ਸਮਾਜਿਕ ਅਤੇ ਰਾਜਨੀਤਿਕ ਬਰਾਬਰੀ ਨੂੰ ਯਕੀਨੀ ਬਣਾਉਣਾ ਸੀ, ਜਿਸ ਨਾਲ ਉਨ੍ਹਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਇਕ ਸਰਗਰਮ ਭਾਈਵਾਲ ਬਣਨ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀਆਂ ਇੱਛਾਵਾਂ ਤਾਂ ਹੀ ਹਕੀਕਤ ਬਣ ਸਕਦੀਆਂ ਹਨ ਜੇਕਰ ਅਸੀਂ ਸਾਰੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਹੀ ਢੰਗ ਨਾਲ ਕਰਦੇ ਹਾਂ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਜੋਸ਼ ਨਾਲ ਹਿੱਸਾ ਲੈਂਦੇ ਹਾਂ।ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦਰਸ਼ਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਬਣਾਉਣ ਤੋਂ ਇਲਾਵਾ ਡਾ. ਅੰਬੇਡਕਰ ਵੱਲੋਂ ਰਿਜ਼ਰਵ ਬੈਂਕ ਆਫ਼ ਇੰਡੀਆ ਸਮੇਤ ਹੋਰ ਵੀ ਮਹੱਤਵਪੂਰਨ ਪ੍ਰਾਜੈਕਟਾਂ ਦੀ ਨੀਂਹ ਰੱਖੀ ਗਈ। ਉਨ੍ਹਾਂ ਨੌਜਵਾਨਾਂ ਨੂੰ ਜਾਤੀ, ਰੰਗ ਅਤੇ ਨਸਲ ਦੇ ਛੋਟੇ ਵਿਚਾਰਾਂ ਤੋਂ ਉੱਪਰ ਉੱਠ ਕੇ ਸਮਾਜ ਦੇ ਸਮੁੱਚੇ ਵਰਗਾਂ ਲਈ ਨਿਆਂ ਅਤੇ ਬਰਾਬਰਤਾ ਵਾਸਤੇ ਇਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸਮਰਪਿਤ ਯਤਨ ਕਰਨ ਦੀ ਅਪੀਲ ਕੀਤੀ।ਮੈਂਬਰ ਪਾਰਲੀਮੈਂਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਲਈ ਅਨੇਕਾਂ ਪਹਿਲਕਦਮੀਆਂ ਕਰਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕਰਨਾ ਕੈਪਟਨ ਸਰਕਾਰ ਦਾ ਵਿਲੱਖਣ ਕਦਮ ਹੈ, ਜੋ ਕਮਜ਼ੋਰ ਵਰਗਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਹੋਰ ਘੋਸ਼ਨਾਵਾਂ ਤੋਂ ਇਲਾਵਾ ਪੀ.ਟੀ.ਯੂ. ਕੈਂਪਸ ਕਪੂਰਥਲਾ ਵਿਖੇ ਡਾ. ਬੀ.ਆਰ. ਅੰਬੇਡਕਰ ਨੂੰ ਸਮਰਪਿਤ ਅਜਾਇਬ ਘਰ ਅਤੇ ਮੈਨੇਜਮੈਂਟ ਇੰਸਟੀਚਿਊਟ ਦੀ ਸਥਾਪਨਾ ਕਰਨ ਦੇ ਫੈਸਲੇ ਦਾ ਵੀ ਸਵਾਗਤ ਕੀਤਾ, ਜੋ ਕਿ ਨੌਜਵਾਨਾਂ ਨੂੰ ਡਾ. ਅੰਬੇਡਕਰ ਦੇ ਨਕਸ਼ੇ ਕਦਮਾਂ 'ਤੇ ਚੱਲਣ ਲਈ ਪ੍ਰੇਰਿਤ ਕਰੇਗਾ। ਇਸ ਦੌਰਾਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਅਤੇ ਫਲਸਫਾ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਤੋਂ ਇਲਾਵਾ ਹਮੇਸ਼ਾ ਉਨ੍ਹਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

 

Tags: Santokh Singh Chaudhary , Punjab Pradesh Congress Committee , Congress , Jalandhar , Punjab Congress , Avtar Singh Bawa Henry , DC Jalandhar , Ghanshyam Thori , Jalandhar , Deputy Commissioner Jalandhar , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD