Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਭੀਮ ਰਾਓ ਅੰਬੇਦਕਰ ਜੀ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਤੇ ਮਹਿਲਾਵਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ : ਬਲਬੀਰ ਸਿੰਘ ਸਿੱਧੂ

ਡਾ: ਬੀ.ਆਰ. ਅੰਬੇਦਕਰ ਜੀ ਦੇ 130ਵੇਂ ਜਨਮ ਦਿਵਸ ਮੌਕੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਸਮਾਗਮ

 Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

5 Dariya News

ਐਸ. ਏ.ਐਸ ਨਗਰ , 14 Apr 2021

Last updated on: Apr 14, 2021, 00:00 IST

ਡਾ. ਭੀਮ ਰਾਓ ਅੰਬੇਦਕਰ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਤੇ ਮਹਿਲਾਵਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਜੋ ਕਿ ਬਹੁਤ ਗਰੀਬ ਘਰ ਵਿੱਚ ਪੈਦਾ ਹੋਏ ਸਨ ਨੇ ਆਪਣੀ ਲਗਨ ਤੇ ਸਖਤ ਮਿਹਨਤ ਨਾਲ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਜੋ ਸਦੀਆਂ ਤੱਕ ਕਾਇਮ ਰਹੇਗੀ।ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਗਰੀਬ ਲੋਕਾਂ ਦੇ ਸੱਚੇ ਹਮਦਰਦ ਹਨ, ਉਨ੍ਹਾਂ ਦੀ ਅਗਵਾਈ ‘ਚ ਸੂਬਾ ਸਰਕਾਰ ਨੇ 130 ਕਰੋੜ ਦੀ ਲਾਗਤ ਨਾਲ ਡਾ. ਅੰਬੇਦਕਰ ਜੀ ਦੀ ਯਾਦਗਾਰ ਬਣਾਉਣ ਦੇ ਨਾਲ-ਨਾਲ 100 ਕਰੋੜ ਦੀ ਲਾਗਤ ਨਾਲ ਇੱਕ ਯੂਨੀਵਰਸਿਟੀ ਵੀ ਬਣਾਈ ਜਾ ਰਹੀ ਹੈ ਜਿਸ ਦਾ ਨਾਮ ਵੀ ਡਾ. ਅੰਬੇਦਕਰ ਦੇ ਨਾਮ ’ਤੇ ਹੋਵੇਗਾ ਅਤੇ ਇਸ ਯੂਨੀਵਰਸਿਟੀ ਵਿੱਚ ਡਾ. ਅੰਬੇਦਕਰ ਬਾਰੇ ਰਿਸਰਚ ਕਰਵਾਈ ਜਾਵੇਗੀ।ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿਥੇ ਪੈਨਸ਼ਨ ਦੀ ਰਾਸ਼ੀ ਨੂੰ 750/-ਰੁਪਏ ਤੋਂ ਵਧਾ ਕੇ 1500/- ਰੁਪਏ ਕੀਤਾ ਹੈ ਉਥੇ ਹੀ ਗਰੀਬਾਂ ਤੇ ਦਲਿੱਤਾਂ ਦੀਆਂ ਲੜਕੀਆਂ ਦੀ ਸ਼ਾਾਦੀ ਮੌਕੇ ਸ਼ਗਨ ਦੇ ਤੌਰ ’ਤੇ ਦਿੱਤੀ ਜਾਂਦੀ ਰਾਸ਼ੀ ਨੂੰ ਵਧਾ ਕੇ ਵੀ 51000/-ਰੁਪਏ ਕੀਤਾ ਹੈ। ਇਸ ਤੋਂ ਇਲਾਵਾ ਗਰੀਬ ਨੌਜਵਾਨਾਂ ਦੇ 50-50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਵੀ ਮੁਆਫ ਕੀਤੇ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਰਜੀਵ ਕੁਮਾਰ ਗੁਪਤਾ, ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕਿਟ ਕਮੇਟੀ ਖਰੜ ਦੇ ਚੈਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , B. R. Ambedkar , Bhimrao Ramji Ambedkar , Babasaheb Ambedkar , Dr. B. R. Ambedkar , Dr. Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD