Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੈਪਟਨ ਅਮਰਿੰਦਰ ਸਿੰਘ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ

ਕੇਂਦਰ ਸਰਕਾਰ ਨੂੰ ਵੱਧ ਜ਼ੋਖਮ ਵਾਲੇ ਇਲਾਕਿਆਂ ਵਿੱਚ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੇ ਟੀਕਾਕਰਨ ਦੀ ਇਜਾਜ਼ਤ ਦੇਣ ਲਈ ਆਖਿਆ

 Captain Amarinder Singh, Amarinder Singh, Punjab Congress, Chief Minister of Punjab,Punjab Government, Government of Punjab, Coronavirus, COVID 19, Novel Coronavirus, India Fights Corona, Fight Against Corona, Corona Virus Updates ,Coronavirus Epidemic, Coronavirus Pandemic, Corona virus threat, Corona Outbreak, COVAXIN, COVISHIELD, Covid-19 Vaccine, Covid-19 Vaccine in India

Web Admin

Web Admin

5 Dariya News

15 Apr 2021

Last updated on: Apr 15, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਵਿਡ ਕੇਸਾਂ ਦੀ ਸਥਿਤੀ ਕੁਝ ਸੰਭਲ ਜਾਣ ਉਤੇ ਤਸੱਲੀ ਜ਼ਾਹਰ ਕਰਦੇ ਹੋਏ ਕਰੋਨਾ ਵਾਇਰਸ ਫੈਲਾਉਣ ਵਾਲੇ ਕਿਸੇ ਵੀ ਸਮਾਗਮ ਨੂੰ ਰੋਕਣ ਲਈ ਕੋਵਿਡ ਇਹਤਿਆਤ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟੀਕਾਕਰਨ ਦੀ ਰੋਜ਼ਾਨਾ ਦੀ ਗਿਣਤੀ ਵਧਾ ਕੇ ਦੋ ਲੱਖ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਘਰੇਲੂ ਇਕਾਂਤਵਾਸ ਦੇ ਮਾਮਲਿਆਂ ਵਿੱਚ ਵਿਅਕਤੀਗਤ ਤੌਰ ’ਤੇ ਨਿਗਰਾਨੀ ਨੂੰ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ। ਮੌਤਾਂ ਅਤੇ ਪਾਜੇਟਿਵਿਟੀ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਲਾਗੂ ਕੀਤੀਆਾਂ ਬੰਦਿਸ਼ਾਂ ਦੇ ਨਤੀਜੇ ਦਿਸ ਰਹੇ ਹਨ ਅਤੇ ਇਨਾਂ ਬੰਦਿਸ਼ਾਂ ਨੂੰ ਸੂਬੇ ਵਿੱਚ ਖਾਸ ਕਰਕੇ ਮੋਹਾਲੀ ਅਤੇ ਫੈਲਣ ਦੀ ਵੱਧਦੀ ਦਰ (ਟਰਾਂਸਮਿਸ਼ਨ) ਅਤੇ ਪਾਜ਼ੇਟਿਵਿਟੀ ਦੀ ਉਚੀ ਦਰ ਦਿਖਾ ਰਹੇ ਸ਼ਹਿਰਾਂ ਵਿੱਚ ਹੋਰ ਵੀ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀ ਪਾਜ਼ੇਟਿਵਿਟੀ ਦਰ 8.1 ਫੀਸਦੀ ਹੈ, ਹਾਲਾਂਕਿ, 40 ਸਾਲ ਤੋਂ ਘੱਟ ਉਮਰ ਵਰਗ ਵਿੱਚ ਪਾਜ਼ੇਟਿਵਿਟੀ ਦੀ ਦਰ 54 ਫੀਸਦੀ (ਸਤੰਬਰ 2020) ਤੋਂ ਘਟ ਕੇ 50 ਫੀਸਦੀ (ਮਾਰਚ 2021) ਤੱਕ ਆ ਗਈ ਹੈ। ਸਾਰੇ ਸਬੰਧਤ ਲੋਕਾਂ ਦੇ ਸਖ਼ਤ ਯਤਨਾਂ ਨਾਲ ਇਨਾਂ ਰੋਕਾਂ ਸਦਕਾ 60 ਸਾਲ ਤੋਂ ਘੱਟ ਉਮਰ ਵਰਗ ਵਿੱਚ ਮੌਤ ਦਰ 50 ਫੀਸਦੀ (ਸਤੰਬਰ 2020) ਤੋਂ ਘਟਾ ਕੇ 40 ਫੀਸਦੀ (ਮਾਰਚ 2021) ਕਰਨ ਵਿੱਚ ਮਦਦ ਮਿਲੀ ਹੈ ਅਤੇ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੱਧ ਕੇਸਾਂ ਵਾਲੇ ਇਲਾਕਿਆਂ ਵਿੱਚ 45 ਸਾਲ ਤੋਂ ਘੱਟ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਵੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਵਾਇਰਸ ਦੇ ਯੂ.ਕੇ. ਦੀ ਕਿਸਮ ਨਾਲ ਨੌਜਵਾਨ ਵੱਧ ਸ਼ਿਕਾਰ ਹੋਏ ਹਨ। ਉਨਾਂ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਕੇਂਦਰ ਸਰਕਾਰ ਕੋਲ ਪੈਰਵੀ ਕਰਨ ਦੇ ਆਦੇਸ਼ ਦਿੱਤੇ ਜਦਕਿ ਡਾ. ਕੇ.ਕੇ. ਤਲਵਾੜ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗੁਰਦੇ ਅਤੇ ਜਿਗਰ ਦੀ ਬੀਮਾਰੀ ਤੋਂ ਪੀੜਤ ਮਰੀਜ਼, ਜੋ 45 ਸਾਲ ਤੋਂ ਘੱਟ ਉਮਰ ਦੇ ਹਨ, ਨੂੰ ਤਾਂ ਘੱਟੋ-ਘੱਟ ਕਰੋਨਾ ਤੋਂ ਬਚਾਅ ਦੀ ਵੈਕਸੀਨ ਦੇਣੀ ਚਾਹੀਦੀ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਵਰਚੂਅਲ ਮੀਟਿੰਗ ਦੌਰਾਨ ਸੂਬੇ ਵਿੱਚ ਕੋਵਿਡ ਅਤੇ ਵੈਕਸੀਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਸਮੇਤ ਕਈ ਮੰਤਰੀ ਅਤੇ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਮਾਹਿਰ ਵੀ ਸ਼ਾਮਲ ਹੋਏ। ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਇਸ ਸਬੰਧ ਵਿੱਚ ਢਿੱਲ ਵਰਤਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨਾਂ ਕਿਹਾ ਕਿ ਸਮਰਪਿਤ ਟੀਮ ਵਾਲੇ ਵਿਸ਼ੇਸ਼ ਕੰਟਰੋਲ ਰੂਮ ਲਈ ਏ.ਐਨ.ਐਮਜ਼., ਆਸ਼ਾ ਵਰਕਰ ਮੈਡੀਕਲ ਕਾਲਜਾਂ ਦੇ ਸਿਖਿਆਰਥੀ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ ਤਾਂ ਜੋ ਟੈਲੀਫੋਨ ਕਰਨ ਤੋਂ ਅੱਗੇ ਜਾ ਕੇ ਵਿਅਕਤੀਗਤ ਤੌਰ ’ਤੇ ਨਿਗਰਾਨੀ ਕੀਤੀ ਜਾ ਸਕੇ। ਉਨਾਂ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਮੈਡੀਕਲ ਕਾਲਜਾਂ ਵੱਲੋਂ ਜ਼ਿਲਾ ਪੱਧਰ ’ਤੇ ਆਰ.ਆਰ.ਟੀਜ਼. ਲਈ ਵਿਦਿਆਰਥੀ ਤੁਰੰਤ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ। 

ਟੀਕਾਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮਹੀਨੇ ਦੇ ਅੰਦਰ-ਅੰਦਰ ਸਮੁੱਚੀ ਯੋਗ ਆਬਾਦੀ ਦੇ ਟੀਕਾਕਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ ਅਤੇ ਟੀਕਾਕਰਨ ਤੋਂ ਬਾਅਦ ਜੇਕਰ ਕੋਈ ਮੌਤ ਹੋਈ ਹੈ ਤਾਂ ਉਸ ਦਾ ਵੀ ਲੇਖਾ-ਜੋਖਾ ਕੀਤਾ ਜਾਵੇ। ਉਨਾਂ ਕਿਹਾ ਕਿ ਭਾਵੇਂ ਟੀਕਾਕਰਨ ਦੀ ਗਿਣਤੀ ਵਧਾ ਕੇ ਰੋਜ਼ਾਨਾ 90,000 ਕੀਤੀ ਗਈ ਹੈ ਪਰ ਸਾਨੂੰ ਇਹ ਗਿਣਤੀ ਦੋ ਲੱਖ ਪ੍ਰਤੀ ਦਿਨ ਤੱਕ ਵਧਾਉਣ ਦੀ ਲੋੜ ਹੈ। ਉਨਾਂ ਦੱਸਿਆ ਕਿ ਪੰਜਾਬ ਕੋਲ ਇਸ ਵੇਲੇ ਸਟਾਕ ਵਿੱਚ 3 ਲੱਖ ਕੋਵੀਸ਼ੀਲਡ ਅਤੇ ਇਕ ਲੱਖ ਕੋਵੈਕਸੀਨ ਮੌਜੂਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕਾਂ ਦੀ ਬਹੁਤਾਤ ਹਰ ਸਮੇਂ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਇਹ ਵੀ ਨਿਸ਼ਚਿਤ ਕੀਤਾ ਜਾਵੇ ਕਿ ‘ਕੋਵਿਨ’ ਪੋਰਟਲ ਅਪਡੇਟ ਹੁੰਦਾ ਰਹੇ ਤਾਂ ਕਿ ਅਸਲ ਸਥਿਤੀ ਦਾ ਪਤਾ ਲੱਗਦਾ ਰਹੇ। ਉਨਾਂ ਕਿਹਾ ਕਿ ਜ਼ਿਲਿਆਂ ਨੂੰ ਇਕੋ ਵੇਲੇ ਕਈ ਕਾਰਜਾਂ ਨੂੰ ਆਪਣੇ ਹੱਥ ਵਿੱਚ ਨਾ ਲੈਣ ਅਤੇ ਟੀਕਾਕਰਨ ਦੀਆਂ ਰਣਨੀਤੀਆਂ ਰਾਹੀਂ ਇਹ ਯਕੀਨੀ ਬਣਾਇਆ ਜਾਵੇ ਟੀਕਾਕਰਨ ਸਭ ਲਈ ਉਪਲਬਧ ਰਹੇ ਅਤੇ ਕਿਸੇ ਤਰਾਂ ਦੀ ਬਰਬਾਦੀ ਨਾ ਹੋਵੇ। ਉਨਾਂ ਨੇ ਟੀਕੇ ਲਾਉਣ ਵਾਲਿਆਂ ਲਈ ਓਵਰਟਾਈਮ ਭੱਤੇ ਅਤੇ ਹਫਤਾਵਰੀ ਛੁੱਟੀ ਤੁਰੰਤ ਦੇਣ ਦੇ ਹੁਕਮ ਜਾਰੀ ਕੀਤੇ ਤਾਂ ਕਿ ਉਨਾਂ ਉਪਰ ਬੋਝ ਘਟਾਇਆ ਜਾ ਸਕੇ। ਉਨਾਂ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਵੀ ਵਿਆਪਕ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਅਤੇ ਇਸ ਉਦੇਸ਼ ਲਈ ਫਿਲਮ ਅਦਾਕਾਰ ਸੋਨੂ ਸੂਦ ਦੀਆਂ ਸੇਵਾਵਾਂ ਵੀ ਚੰਗੇ ਤਰੀਕੇ ਨਾਲ ਹਾਸਲ ਕੀਤੀਆਂ ਜਾਣ ਜਿਸ ਨੂੰ ਸੂਬਾ ਸਰਕਾਰ ਨੇ ਮੁਹਿੰਮ ਲਈ ਬਰਾਂਡ ਅੰਬੈਂਸਡਰ ਨਿਯੁਕਤ ਕੀਤਾ ਹੈ। 75 ਸਾਲ ਤੋਂ ਵੱਧ ਉਮਰ ਵਰਗ ਦੀ 75 ਲੱਖ ਆਬਾਦੀ ਵਿੱਚੋਂ ਹਾਲੇ ਤੱਕ ਸਿਰਫ 15.56 ਫੀਸਦੀ ਲੋਕਾਂ ਨੇ ਟੀਕਾ ਲਵਾਇਆ ਹੈ। ਉਨਾਂ ਨੇ ਵੈਕਸੀਨ ਸਬੰਧੀ ਪਾਈ ਜਾ ਰਹੀ ਹਿਚਕਿਚਾਹਟ ਨੂੰ ਦੂਰ ਕਰਨ ਲਈ ਜਾਗਰੂਕਤਾ ਫੈਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪੰਜਾਬ ਪੁਲਿਸ ਦੇ ਕੇਸ ਅਧਿਐਨ, ਜਿਸ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਂਝਾ ਕੀਤਾ, ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਵਿੱਚ ਟੀਕਾਕਰਨ ਵਧਣ ਨਾਲ ਪੁਲਿਸ ਫੋਰਸ ਵਿੱਚ ਸਰਗਰਮ ਪਾਜ਼ੇਟਿਵ ਕੇਸਾਂ ਵਿੱਚ ਕਮੀ ਆਉਣ ਦੇ ਸਪੱਸ਼ਟ ਰੁਝਾਨ ਸਾਹਮਣੇ ਆਏ ਹਨ। ਡੀ.ਜੀ.ਪੀ. ਨੇ ਕੇਸ ਅਧਿਐਨ ਦੇ ਹਵਾਲੇ ਨਾਲ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਅੰਕੜੇ ਪੁਲਿਸ ਮੁਲਾਜ਼ਮਾਂ ਵਿੱਚ ਵੈਕਸੀਨੇਸ਼ਨ ਦੇ ਸਕਾਰਾਤਮਕ ਪ੍ਰਭਾਵ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੇ ਹਨ ਕਿ ਇਸ ਨਾਲ ਨਾ ਸਿਰਫ ਪੁਲਿਸ ਮੁਲਾਜ਼ਮਾਂ ਵਿੱਚ ਸਰਗਰਮ ਕੇਸਾਂ ਦੀ ਗਿਣਤੀ ਘਟੀ ਹੈ, ਸਗੋਂ ਗੰਭੀਰ ਮੈਡੀਕਲ ਸੰਭਾਲ ਦੀ ਲੋੜ ਵਾਲੇ ਪੁਲੀਸ ਕਰਮੀ ਵੀ ਨਾਂ-ਮਾਤਰ ਰਹਿ ਗਏ ਹਨ। ਉਨਾਂ ਖੁਲਾਸਾ ਕੀਤਾ ਕਿ ਬੀਤੇ ਸਾਲ ਰੋਜ਼ਾਨਾ 1700 ਕੇਸਾਂ ਦੇ ਸਿਖਰ ਦੇ ਵਿਰੁੱਧ ਹੁਣ ਇਸ ਪੀਕ ਦੌਰਾਨ ਕਿਸੇ ਨਾ ਕਿਸੇ ਦਿਨ ਇਹ ਗਿਣਤੀ ਸਿਰਫ 400 ਮੁਲਾਜ਼ਮਾਂ ਤੱਕ ਜਾਂਦੀ ਹੈ।

ਉਨਾਂ ਨੇ ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਦੂਜੀ ਖੁਰਾਕ ਲੈਣ ਨਾਲ ਵਿਭਾਗ ਵਿੱਚ ਕੋਵਿਡ ਨਾਲ ਕੋਈ ਵੀ ਮੌਤ ਨਹੀਂ ਹੋਈ। ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ ਹੁਕਮ ਦਿੱਤੇ ਕਿ ਮੈਰਿਜ ਪੈਲਸਾਂ ਸਮੇਤ ਜਨਤਕ ਥਾਵਾਂ ’ਤੇ ਕੋਵਿਡ ਸਬੰਧੀ ਇਹਤਿਆਤ ਨਾ ਵਰਤਣ ਵਾਲੇ ਲੋਕਾਂ ਨੂੰ ਟੈਸਟਿੰਗ ਲਈ ਲਿਜਾਇਆ ਜਾਵੇ ਅਤੇ ਜੇਕਰ ਉਹ ਲੋਕ ਸਹਿਮਤ ਅਤੇ ਯੋਗ ਹੋਣ ਤਾਂ ਉਨਾਂ ’ਤੇ ਬਿਨਾਂ ਕਿਸੇ ਤਰਾਂ ਦੇ ਦਬਾਅ ਦੀ ਵਰਤੋਂ ਕੀਤੇ ਟੀਕਾਕਰਨ ਲਈ ਲਿਜਾਇਆ ਜਾਵੇ।ਇਹ ਜ਼ਿਕਰ ਕਰਦਿਆਂ ਕਿ ਹਾਲਾਂਕਿ ਮਿ੍ਰਤਕ, ਦੀ ਦਰ (ਸੀ.ਐੱਫ.ਆਰ.) ਵਿਚ ਗਿਰਾਵਟ ਆਈ ਹੈ ਅਤੇ ਲਗਪਗ 30 ਫੀਸਦੀ ਮੌਤਾਂ ਵੀ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਦੋ ਦਿਨਾਂ ਦੇ ਅੰਦਰ ਹੀ ਹੋ ਰਹੀਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 84 ਫੀਸਦੀ ਮਰੀਜ਼ਾਂ ਨੇ ਗੰਭੀਰ ਲੱਛਣਾਂ ਨਾਲ ਪਹਿਲੀ ਵਾਰ ਹਸਪਤਾਲ ਵਿੱਚ ਰਿਪੋਰਟ ਕੀਤਾ ਹੈ ਜੋ ਦੇਰ ਨਾਲ ਰਿਪੋਰਟ ਕੀਤੇ ਜਾਣ ਨੂੰ ਦਰਸਾਉਂਦਾ ਹੈ। ਉਨਾਂ ਕਿਹਾ ਕਿ ਕੁੱਲ ਮੌਤਾਂ ਵਿੱਚੋਂ 90 ਫੀਸਦੀ ਮੌਤਾਂ ਸਹਿ-ਰੋਗਾਂ ਵਾਲੇ ਵਿਅਕਤੀਆਂ ਦੀਆਂ ਹੋਈਆਂ ਹਨ। ਉਨਾਂ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕੋਵਿਡ ਦੇ ਲੱਛਣ ਵਾਲੇ ਵਿਅਕਤੀ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਵਿਖੇ ਰਿਪੋਰਟ ਕਰਨ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨਾਂ ਕਿਹਾ ਕਿ ਸ਼ੂਗਰ, ਹਾਈਪਰਟੈਂਸ਼ਨ, ਕਿਡਨੀ/ਫੇਫੜਿਆਂ ਆਦਿ ਦੀ ਬਿਮਾਰੀ ਵਾਲੇ ਮਰੀਜ਼ਾਂ ਦੀ ਜਾਂਚ ਕਰਵਾਈ ਜਾਵੇ ਅਤੇ ਕਿਸੇ ਵੀ ਤਰਾਂ ਦੇ ਲੱਛਣ ਪਾਏ ਜਾਣ ਦੀ ਸੂਰਤ ਵਿਚ ਹਸਪਤਾਲ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਜਾਵੇ ਅਤੇ ਯੋਗ ਵਿਅਕਤੀ ਨੂੰ ਟੀਕਾਕਰਨ ਲਈ ਵੀ ਪਹਿਲ ਦਿੱਤੀ ਜਾਵੇ।ਸੰਪਰਕ ਟਰੇਸਿੰਗ ਘੱਟ ਹੋਣ ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਨੇ ਵਿਭਾਗ ਨੂੰ ਹਰੇਕ ਪਾਜ਼ੇਟਿਵ ਮਰੀਜ਼ ਪਿੱਛੇ 30 ਸੰਪਰਕਾਂ ਦਾ ਪਤਾ ਲਗਾਉਣ ਦਾ ਟੀਚਾ ਮਿੱਥਣ ਲਈ ਆਖਿਆ। ੳਨਾਂ ਕਿਹਾ ਕਿ ਟਰੇਸ ਕੀਤੇ ਗਏ 100 ਫੀਸਦੀ ਸੰਪਰਕਾਂ ਦਾ ਆਰ.ਏ.ਟੀ. ਨਾਲ ਟੈਸਟ ਕੀਤਾ ਜਾਣਾ ਲਾਜ਼ਮੀ ਹੈ ਤਾਂ ਜੋ ਉਨਾਂ ਦੀ ਜਲਦ ਪਛਾਣ ਕੀਤੀ ਜਾ ਸਕੇ ਅਤੇੇ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਸਕੇ। ਉਨਾਂ ਕਿਹਾ ਕਿ ਆਰ.ਟੀ.ਪੀ.ਸੀ.ਆਰ. ਦੇ ਨਮੂਨੇ ਲੈਣ ਅਤੇ ਨਤੀਜੇ ਦੇਣ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਕਰਨ ਦੀ ਜ਼ਰੂਰਤ ਹੈ। ਟੈਸਟਿੰਗ ਲਈ ਪ੍ਰਾਈਵੇਟ ਲੈਬਾਂ ਅਤੇ ਸੁਚੱਜੇ ਢੰਗ ਨਾਲ ਕੰਮ ਕਰਨ ਵਾਲੇ ਹਸਪਤਾਲਾਂ ਦੀ ਮਨਜ਼ੂਰ ਕੀਤੀ ਗਈ ਸੂਚੀ ਤੁਰੰਤ ਜਨਤਕ ਦਾਇਰੇ ਵਿਚ ਪਾ ਦੇਣੀ ਚਾਹੀਦੀ ਹੈ। ਉਨਾਂ ਅੱਗੇ ਕਿਹਾ ਕਿ ਭਾਵੇਂ ਸੈਂਪਲਿੰਗ 40,000 ਪ੍ਰਤੀ ਦਿਨ ਤੱਕ ਪਹੁੰਚ ਗਈ ਹੈ, ਇਸ ਨੂੰ ਅੱਗੇ ਵਧਾ ਕੇ ਘੱਟੋ-ਘੱਟ 50,000 ਪ੍ਰਤੀ ਦਿਨ ਕਰਨ ਦੀ ਜਰੂਰਤ ਹੈ।ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਵੈਂਟੀਲੇਟਰ ਉਨਾਂ ਹਸਪਤਾਲਾਂ ਨੂੰ ਦਿੱਤੇ ਜਾਣ, ਜਿੱਥੇ ਇਨਾਂ ਦੀ ਜ਼ਰੂਰਤ ਹੈ। ਉਨਾਂ ਅੱਗੇ ਕਿਹਾ ਕਿ ਆਕਸੀਜਨ ਕਿੱਟਾਂ, ਰੈਮੇਡਿਜ਼ਵਿਰ ਅਤੇ ਹੋਰ ਦਵਾਈਆਂ ਢੁੱਕਵੀਂ ਮਾਤਰਾ ਵਿੱਚ ਉਪਲਬਧ ਹਨ ਅਤੇ ਇਨਾਂ ਦੀ ਵਰਤੋਂ ਪ੍ਰਭਾਵਸ਼ਾਲੀ  ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜਲੰਧਰ, ਮੁਹਾਲੀ, ਲੁਧਿਆਣਾ ਜ਼ਿਲਿਆਂ ਜਿੱਥੇ ਜ਼ਿਆਦਾ ਪ੍ਰਭਾਵਿਤ ਐਲ-3 ਮਰੀਜ਼ ਹਨ, ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ ਲਈ ਹੋਰ ਬਿਸਤਰੇ ਰਾਖਵੇਂ ਰੱਖਣ ਦੀ ਹਦਾਇਤ ਕਰਦਿਆਂ ਐਲ-3 ਦੀ ਸਮਰੱਥਾ ਵਧਾਉਣੀ ਚਾਹੀਦੀ ਹੈ। 

ਸਿਹਤ ਸਕੱਤਰ ਹੁਸਨ ਲਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਇਸ ਵੇਲੇ ਆਕਸੀਜ਼ਨ ਦੀ ਘਾਟ ਨਹੀਂ ਹੈ ਅਤੇ ਤਿੰਨ ਆਕਸੀਜ਼ਨ ਪਲਾਂਟ ਪਹਿਲਾਂ ਹੀ ਚੱਲ ਰਹੇ ਹਨ ਅਤੇ ਦੋ ਹੋਰ ਪ੍ਰਕਿਰਿਆ ਅਧੀਨ ਹਨ। ਉਨਾਂ ਕਿਹਾ ਕਿ ਵਿਭਾਗ ਰੈਮੇਡਿਜ਼ਵਿਰ ਦੀਆਂ 20,000 ਖੁਰਾਕਾਂ ਮੁਹੱਈਆ ਕਰਵਾਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ ਜੋ ਕਿ ਸਰਕਾਰੀ (12500) ਅਤੇ ਸੁਚੱਜੇ ਢੰਗ ਨਾਲ ਚੱਲ ਰਹੇ ਨਿੱਜੀ ਹਸਪਤਾਲਾਂ (7500 ਖੁਰਾਕਾਂ) ਨੂੰ ਦਿੱਤੀਆਂ ਗਈਆਂ ਹਨ। ਉਨਾਂ ਅੱਗੇ ਕਿਹਾ ਕਿ ਪੀ.ਜੀ.ਆਈ. ਨੂੰ ਤਕਰੀਬਨ 300 ਖੁਰਾਕਾਂ ਦੇਣ ਤੋਂ ਬਾਅਦ ਵੀ ਪੰਜਾਬ ਕੋਲ ਸਟਾਕ ਵਿੱਚ ਅਜੇ ਤਕ 7000 ਖੁਰਾਕਾਂ ਹਨ।ਮੁੱਖ ਮੰਤਰੀ ਨੇ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸਰਬੋਤਮ ਵਰਤੋਂ ਦੀ ਜ਼ਰੂਰਤ ’ਤੇ ਜੋਰ ਦਿੰਦਿਆਂ ਕਿਹਾ ਕਿ ਪੁਲਿਸ ਵਿਭਾਗ ਪਹਿਲਾਂ ਹੀ ਕੋਵਿਡ ਸਬੰਧੀ ਗਤੀਵਿਧੀਆਂ ਲਈ ਮੁਲਾਜ਼ਮਾਂ ਦੀਆਂ ਸੇਵਾਵਾਂ ਸਮੇਤ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ, ਇਸ ਲਈ ਹੋਰ ਸਾਰੇ ਵਿਭਾਗਾਂ, ਖਾਸਕਰ ਸਕੂਲ ਸਿੱਖਿਆ ਅਤੇ ਉੱਚੇਰੀ ਸਿੱਖਿਆ ਨੂੰ ਵੀ ਤੁਰੰਤ ਆਪਣੇ ਵਿਭਾਗ ਵਿੱਚ ਸਟਾਫ਼ ਦੀ ਉਪਲਬਧਤਾ ਸਬੰਧੀ ਆਦੇਸ਼ ਜਾਰੀ ਕਰਨੇ ਚਾਹੀਦੇ ਹਨ।ਮੁੱਖ ਮੰਤਰੀ ਨੇ ਫੂਡ ਕਿੱਟਾਂ ਵੰਡਣ ਦੀ ਵੀ ਸ਼ੁਰੂਆਤ ਕੀਤੀ ਜੋ ਉਨਾਂ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾਣੀਆਂ ਹਨ ਜੋ ਗਰੀਬ ਹਨ ਅਤੇ ਜਿਨਾਂ ਨੂੰ ਰਿਕਵਰੀ ਦੌਰਾਨ ਆਪਣਾ ਰੁਜ਼ਗਾਰ ਚਲੇ ਜਾਣ ਕਰਕੇ ਵੱਡੀ ਮਾਰ ਪਈ ਹੈ।ਮੁੱਖ ਮੰਤਰੀ ਨੂੰ ਨਿਰਦੇਸ਼ ਦਿੱਤੇ ਕਿ ਹਾਲਾਂਕਿ, ਫ਼ਤਹਿ ਕਿੱਟਾਂ ਢੁੱਕਵੀਂ ਮਾਤਰਾ ਵਿੱਚ ਉਪਲਬਧ ਹਨ, ਪਰ ਇਹ ਯਕੀਨੀ ਬਣਾਉਣਾ ਮਹੱਤਵਪੂਰਨ ਹੈ ਕਿ ਇਹ ਕਿੱਟਾਂ ਮਰੀਜ਼ ਦੇ ਪਾਜ਼ੇਟਿਵ ਪਾਏ ਜਾਣ ’ਤੇ ਉਸੇ ਦਿਨ ਉਨਾਂ ਤੱਕ ਪਹੁੰਚਾਈਆਂ ਜਾਣ। ਜ਼ਿਕਰਯੋਗ ਹੈ ਕਿ ਰਾਸ਼ਨ ਕਿੱਟ ਵਿੱਚ 10 ਕਿੱਲੋ ਕਣਕ ਦਾ ਆਟਾ, 2 ਕਿਲੋ ਕਾਲੇ ਛੋਲੇ ਅਤੇ 2 ਕਿਲੋ ਖੰਡ ਹੋਵੇਗੀ।ਇਸ ਤੋਂ ਪਹਿਲਾਂ ਇੱਕ ਪੇਸ਼ਕਾਰੀ ਵਿੱਚ, ਸਿਹਤ ਸਕੱਤਰ ਨੇ ਮੀਟਿੰਗ ਨੂੰ ਜਾਣੂੰ ਕਰਾਇਆ ਕਿ ਪੰਜਾਬ ਵਿੱਚ 8.1 ਫ਼ੀਸਦੀ ਸਮੁੱਚੀ ਪਾਜ਼ੇਟਿਵ ਦਰ ਦੇ ਮੁਕਾਬਲੇ ਮੁਹਾਲੀ ਜ਼ਿਲੇ ਵਿੱਚ 18 ਫ਼ੀਸਦੀ ਦਰ ਦਰਜ ਕੀਤੀ ਗਈ ਹੈ। ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਮੁਹਾਲੀ ਜ਼ਿਲੇ ਵਿਚ ਵਾਈਰਸ ਦੇ ਫੈਲਾਅ ਦੀ ਦਰ ਵੱਧ ਹੈ।ਸੂਬੇ ਦੀ ਕੋਵਿਡ ਟਾਸਕ ਫੋਰਸ ਦੇ ਮੁਖੀ ਡਾ. ਕੇ. ਕੇ. ਤਲਵਾੜ ਨੇ ਕਿਹਾ ਕਿ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਾਵਧਾਨੀ ਵਰਤਣੀ ਲਾਜ਼ਮੀ ਹੈ ਅਤੇ ਕਿਸੇ ਵੱਡੇ ਇਕੱਠ ਵਿੱਚ ਸ਼ਾਮਲ ਹੋਣ ਉਪਰੰਤ ਸਾਵਧਾਨੀ ਉਪਾਅ ਵਜੋਂ ਚਾਰ ਦਿਨਾਂ ਲਈ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅਗਲੇ ਕੁਝ ਹਫਤਿਆਂ ਵਿੱਚ ਵੀ ਇੰਨੀ ਹੀ ਗਿਣਤੀ ਵਿੱਚ ਕੇਸਾਂ ਦੀ ਉਮੀਦ ਹੈ, ਜਿਸ ਤੋਂ ਬਾਅਦ ਕੇਸਾਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , COVAXIN , COVISHIELD , Covid-19 Vaccine , Covid-19 Vaccine in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD