Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਬਰਨਾਲਾ ਸ਼ਹਿਰ ਦੀ ਸਵੱਛਤਾ ਮੁਹਿੰਮ ’ਚ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਸ਼ਲਾਘਾਯੋਗ: ਡਿਪਟੀ ਕਮਿਸ਼ਨਰ

ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਸਫਾਈ ਕਰਮਚਾਰੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ

Web Admin

Web Admin

5 Dariya News

ਬਰਨਾਲਾ , 15 Apr 2021

Last updated on: Apr 15, 2021, 00:00 IST

ਨਗਰ ਕੌਂਸਲ ਬਰਨਾਲਾ ਦੇ ਸੈਨੀਟੇਸ਼ਨ ਸਟਾਫ ਅਤੇ ਸਫਾਈ ਕਰਮਚਾਰੀਆਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਜਿਸ ਬਦੌਲਤ ਬਰਨਾਲਾ ਸ਼ਹਿਰ ਨੂੰ ਓਡੀਐਫ ਪਲੱਸ ਪਲੱਸ ਦਾ ਦਰਜਾ ਮਿਲਿਆ ਅਤੇ ਸਫਾਈ ਪੱਖੋਂ ਵੱਡੇ ਪੱਧਰ ’ਤੇ ਸੁਧਾਰ ਹੋਇਆ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਦਫਤਰ ਨਗਰ ਕੌਂਸਲ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਦੇ ਸਨਮਾਨ ਮੌਕੇ ਕੀਤਾ ਗਿਆ। ਇਸ ਮੌਕੇ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ ਵੀ ਹਾਜ਼ਰ ਸਨ।ਨਗਰ ਕੌਂਸਲ ਬਰਨਾਲਾ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸ਼ਹਿਰ ਦੇ ਤਿੰਨ ਸਫਾਈ ਕਰਮਚਾਰੀਆਂ ਦਾ 1100-1100 ਦੀ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨ ਕੀਤਾ ਗਿਆ। ਇਨਾਂ ਤਿੰਨ ਕਰਮਚਾਰੀਆਂ ਵਿਚ ਤਾਰਾ ਦੇਵੀ, ਸੰਤੋਸ਼ ਅਤੇ ਸੂਰਜ ਭਾਨ ਸ਼ਾਮਲ ਹਨ। ਇਸ ਤੋਂ ਇਲਾਵਾ ਸਫਾਈ ਮੇਟ ਗੁਲਸ਼ਨ ਕੁਮਾਰ ਸਮੇਤ ਹੋਰ ਸਫਾਈ ਮੇਟਜ਼, ਨਗਰ ਕੌਂਸਲ ਦੇ ਸਟਾਫ, ਸੈਨੀਟੇਸ਼ਨ ਸ਼ਾਖਾ ਦੇ ਅਮਲੇ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਘਰਾਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖ ਰੱਖ ਕੇ ਸਵੱਛਤਾ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹਿਰ ਵਾਸੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਾਸੀ ਸਵੱਛਤਾ ਮੁਹਿੰਮ ਵਿਚ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਉਮੀਦ ਹੈ ਕਿ ਇਸੇ ਤਰਾਂ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਐਸਡੀਐਮ ਸ੍ਰੀ ਵਾਲੀਆ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਅਤੇ ਸੈਨੀਟੇਸ਼ਨ ਸਟਾਫ ਦੇ ਹੰਭਲੇ ਨਾਲ ਕੂੜਾ ਡੰਪ ਪੁਆਇੰਟ ਸੰਵਾਰੇ ਗਏ ਹਨ, ਜਨਤਕ ਪਖਾਨਿਆਂ ਦੀ ਮੁਰੰਮਤ ਕਰ ਕੇ ਉਨਾਂ ਨੂੰ ਚਲਾਇਆ ਗਿਆ ਹੈ, ਐਮਆਰਐਫ ਸੈਂਟਰ ਚਲਾਇਆ ਗਿਆ ਹੈ ਅਤੇ ਹੋਰ ਸਵੱਛਤਾ ਉਪਰਾਲੇ ਕੀਤੇ ਗਏ ਹਨ। ਉਨਾਂ ਨਗਰ ਕੌਂਸਲ ਦੇ ਸਟਾਫ, ਸੈਨੀਟੇਸ਼ਨ ਅਮਲੇ ਅਤੇ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਫਾਈ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਸਵੱਛਤਾ ਲਹਿਰ ਨੂੰ ਦਰਸਾਉਦੀ ਦਸਤਾਵੇਜ਼ੀ ਫਿਲਮ ਵੀ ਜਾਰੀ ਕੀਤੀ ਗਈ।  ਇਸ ਮੌਕੇ ਕਾਰਜਸਾਧਕ ਅਫਸਰ ਨਗਰ ਕੌਂਸਲ ਬਰਨਾਲਾ ਮਨਪ੍ਰੀਤ ਸਿੰਘ ਸਿੱਧੂ, ਚੀਫ ਸੈਨੇਟਰੀ ਇੰਸਪੈਕਟਰ ਬਿਸ਼ਨ ਦਾਸ, ਸੈਨੇਟਰੀ ਇੰਸਪੈਕਟਰ ਅੰਕੁਸ਼ ਸਿੰਗਲਾ ਤੇ ਦੀਪਕ ਕੁਮਾਰ, ਕਮਿਊਨਿਟੀ ਫੈਸਿਲੀਟੇਟਰ ਪਾਰੁਲ ਗਰਗ, ਹਰਕੇਸ਼ ਕੁਮਾਰ, ਸੁਪਰਡੈਂਟ ਹਰਪ੍ਰੀਤ ਸਿੰਘ, ਗੋਬਿੰਦ ਪਾਲ, ਸਫਾਈ ਕਰਮਚਾਰੀ ਤੇ ਸ਼ਹਿਰ ਵਾਸੀ ਹਾਜ਼ਰ ਸਨ।    

 

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD