Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਨਾਗਰਾ ਵੱਲੋਂ ਪਿੰਡ ਸੁਹਾਗਹੇੜੀ ਵਿਖੇ 07 ਲੱਖ ਰੁਪਏ ਦੀ ਲਾਗਤ ਨਾਲ ਐੱਸ.ਸੀ. ਧਰਮਸ਼ਾਲਾ ਵਿਖੇ ਬਣਿਆ ਵਰਾਂਡਾ ਲੋਕ ਅਰਪਣ

ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹੈ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 15 Apr 2021

Last updated on: Apr 15, 2021, 00:00 IST

ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਹਲਕੇ ਵਿੱਚ ਕਰੋੜਾਂ ਦੇ ਵਿਕਾਸ ਕਰਵਾਏ ਜਾ ਚੁੱਕੇ ਹਨ ਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਸੁਹਾਗਹੇੜੀ ਵਿਖੇ 07 ਲੱਖ ਰੁਪਏ ਦੀ ਲਾਗਤ ਨਾਲ ਐੱਸ.ਸੀ ਧਰਮਸ਼ਾਲਾ ਵਿੱਚ ਵਰਾਂਡਾ ਪੈਣ ਉਪਰੰਤ ਲੋਕ ਅਰਪਣ ਕਰਨ ਮੌਕੇ ਕੀਤਾ।ਸ. ਨਾਗਰਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ ਤੇ ਇਸ ਧਰਮਸ਼ਾਲਾ ਦੀ ਵਰਤੋਂ ਨਾਲ ਲੋਕਾਂ ਦੇ ਵੱਖ ਵੱਖ ਕਾਰਜ ਸੌਖਿਆਂ ਸਿਰੇ ਚੜ੍ਹ ਸਕਿਆ ਕਰਨਗੇ।ਉਨ੍ਹਾਂ ਦੱਸਿਆ ਕਿ ਸਾਲ 2020 ਦੌਰਾਨ ਕੋਰੋਨਾ ਵਰਗੀ ਮਹਾਂਮਾਰੀ ਦੇ ਬਾਵਜੂਦ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਰਹੇ ਤੇ ਹਲਕੇ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਉਤੇ 460 ਕਰੋੜ ਰੁਪਏ ਖਰਚੇ ਗਏ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ।ਇਸ ਸਾਲ ਵੀ ਕਰੋਨਾ ਦੇ ਬਾਵਜੂਦ ਸਾਰੀਆਂ ਸਾਵਧਾਨੀਆਂ ਵਰਤਦਿਆਂ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ।ਇਨ੍ਹਾਂ ਵਿਕਾਸ ਕਾਰਜਾਂ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਕਾਸ ਪੱਖੋਂ ਮੋਹਰੀ ਬਣਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਹਰਬੰਸ ਸਿੰਘ,ਸਰਪੰਚ ਦਵਿੰਦਰ ਸਿੰਘ ਜੱਲਾ,ਸਰਪੰਚ ਜਸਵਿੰਦਰ ਕੌਰ,ਰਾਏਵਿੰਦਰ ਸਿੰਘ,ਗੁਰਮੁੱਖ ਸਿੰਘ,ਗੁਰਚਰਨ ਸਿੰਘ,ਪਰਮਜੀਤ ਕੌਰ,ਹਰਪ੍ਰੀਤ ਕੌਰ ਸਾਰੇ ਪੰਚ,ਸਮਾਜ ਸੇਵੀ ਕਰਮਜੀਤ ਸਿੰਘ,ਕਾਲਾ ਭੱਲਮਾਜਰਾ,ਨੰਬਰਦਾਰ ਸਪੁੰਰਨ ਸਿੰਘ,ਨਾਹਰ ਸਿੰਘ,ਬਲਦੇਵ ਸਿੰਘ,ਹਰਜਿੰਦਰ ਸਿੰਘ ਲਖਵੀਰ ਸਿੰਘ,ਕਰਮਜੀਤ ਸਿੰਘ ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD