Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਚਿਨ ਦੀਵਾਨ ਬਣੇ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ

ਪਿ੍ਰਥਵੀ ਚੰਦ ਸੀਨੀਅਰ ਮੀਤ ਪ੍ਰਧਾਨ ਅਤੇ ਸੀਸ ਕੌਰ ਮੀਤ ਪ੍ਰਧਾਨ ਚੁਣੇ ਗਏ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 15 Apr 2021

Last updated on: Apr 15, 2021, 00:00 IST

ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਦੀ ਅੱਜ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਸਚਿਨ ਦੀਵਾਨ ਨੂੰ ਨਗਰ ਕੌਂਸਲ ਨਵਾਂਸ਼ਹਿਰ ਦਾ ਪ੍ਰਧਾਨ ਚੁਣ ਲਿਆ ਗਿਆ ਜਦਕਿ ਪਿ੍ਰਥਵੀ ਚੰਦ ਸੀਨੀਅਰ ਮੀਤ ਪ੍ਰਧਾਨ ਅਤੇ ਸੀਸ ਕੌਰ ਮੀਤ ਪ੍ਰਧਾਨ ਚੁਣੇ ਗਏ। ਕਨਵੀਨਰ-ਕਮ-ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਦੇਖ-ਰੇਖ ਹੋਈ ਇਸ ਚੋਣ ਦੌਰਾਨ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਕਾਰਜ ਸਾਧਕ ਅਫ਼ਸਰ ਰਾਮ ਪ੍ਰਕਾਸ਼ ਵੀ ਮੌਜੂਦ ਰਹੇ।  ਚੋਣ ਤੋਂ ਪਹਿਲਾਂ ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ ਵੱਲੋਂ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਨੂੰ ਸਹੁੰ ਚੁਕਾਈ ਗਈ।ਨਗਰ ਕੌਂਸਲ ਪ੍ਰਧਾਨ ਦੀ ਚੋਣ ਲਈ ਮੈਂਬਰ ਕੁਲਵੰਤ ਕੌਰ ਵੱਲੋਂ ਸਚਿਨ ਦੀਵਾਨ ਦਾ ਨਾਂਅ ਪ੍ਰਧਾਨ ਦੇ ਅਹੁਦੇ ਲਈ ਤਜਵੀਜ਼ ਕੀਤਾ ਗਿਆ, ਜਿਸ ਦੀ ਤਾਈਦ ਮੈਂਬਰ ਚੇਤ ਰਾਮ ਰਤਨ ਵੱਲੋਂ ਕੀਤੀ ਗਈ। ਇਸ ਉਪਰੰਤ ਮੈਂਬਰ ਸੀਸ ਕੌਰ ਵੱਲੋਂ ਕਮਲਜੀਤ ਲਾਲ ਦਾ ਨਾਂਅ ਪ੍ਰਧਾਨ ਦੇ ਅਹੁਦੇ ਲਈ ਤਜਵੀਜ਼ ਕੀਤਾ ਗਿਆ, ਪਰੰਤੂ ਮੈਂਬਰ ਕਮਲਜੀਤ ਲਾਲ ਵੱਲੋਂ ਆਪਣੇ ਨਾਂਅ ਦੀ ਤਜਵੀਜ਼ ਵਾਪਸ ਲੈਂਦੇ ਹੋਏ ਤਜਵੀਜ਼ ਰੱਦ ਕੀਤੀ ਗਈ। ਇਸ ਤਰਾਂ ਸਚਿਨ ਦੀਵਾਨ ਦੇ ਮੁਕਾਬਲੇ ’ਤੇ ਪ੍ਰਧਾਨ ਦੇ ਅਹੁਦੇ ਦਾ ਕੋਈ ਹੋਰ ਉਮੀਦਵਾਰ ਨਾ ਹੋਣ ਕਾਰਨ ਸਚਿਨ ਦੀਵਾਨ ਨੂੰ ਜੇਤੂ ਕਰਾਰ ਦਿੱਤਾ ਗਿਆ। ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦੇ ਲਈ ਮੈਂਬਰਾਂ ਤੋਂ ਤਜਵੀਜ਼ ਮੰਗਣ ’ਤੇ ਮੈਂਬਰ ਕਮਲਜੀਤ ਲਾਲ ਵੱਲੋਂ ਪਿ੍ਰਥਵੀ ਚੰਦ ਦਾ ਨਾਂਅ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਤਜਵੀਜ਼ ਕੀਤਾ ਗਿਆ ਅਤੇ ਇਸ ਦੀ ਤਾਈਦ ਮੈਂਬਰ ਪਰਵੀਨ ਕੁਮਾਰ ਵੱਲੋਂ ਕੀਤੀ ਗਈ। ਇਸੇ ਤਰਾਂ ਮੈਂਬਰ ਲਲਿਤ ਮੋਹਨ ਵੱਲੋਂ ਸੀਸ ਕੌਰ ਦਾ ਨਾਂਅ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਤਜਵੀਜ਼ ਕੀਤਾ ਗਿਆ, ਜਿਸ ਦੀ ਤਾਈਦ ਮੈਂਬਰ ਪਰਮ ਸਿੰਘ ਵੱਲੋਂ ਕੀਤੀ ਗਈ, ਪਰੰਤੂ ਕਨਵੀਨਰ ਵੱਲੋਂ ਵੋਟਿੰਗ ਦਾ ਐਲਾਨ ਕਰਨ ’ਤੇ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਿ੍ਰਥਵੀ ਚੰਦ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੀਸ ਕੌਰ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਨਵੇਂ ਚੁਣੇ ਗਏ ਪ੍ਰਧਾਨ ਸਚਿਨ ਦੀਵਾਨ ਅਤੇ ਉਨਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਇਸ ਦੌਰਾਨ ਪ੍ਰਧਾਨ ਸਚਿਨ ਦੀਵਾਨ ਨੇ ਉਨਾਂ ’ਤੇ ਪ੍ਰਗਟਾਏ ਭਰੋਸੇ ਲਈ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਭਨਾਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। 

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD