Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਨਗਰ ਕੌਂਸਲ ਰਾਹੋਂ ਦੇ ਅਮਰਜੀਤ ਸਿੰਘ ਪ੍ਰਧਾਨ ਤੇ ਮੋਹਿੰਦਰ ਪਾਲ ਮੀਤ ਪ੍ਰਧਾਨ ਬਣੇ

Web Admin

Web Admin

5 Dariya News

ਰਾਹੋਂ/ਨਵਾਂਸ਼ਹਿਰ , 15 Apr 2021

Last updated on: Apr 15, 2021, 00:00 IST

ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਦੀ ਅੱਜ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਅਮਰਜੀਤ ਸਿੰਘ ਨੂੰ ਨਗਰ ਕੌਂਸਲ ਰਾਹੋਂ ਦਾ ਪ੍ਰਧਾਨ ਅਤੇ ਮੋਹਿੰਦਰ ਪਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਕਨਵੀਨਰ-ਕਮ-ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਦੇਖ-ਰੇਖ ਹੋਈ ਇਸ ਚੋਣ ਦੌਰਾਨ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਨਗਰ ਕੌਂਸਲ ਰਾਹੋਂ ਦੇ ਕਾਰਜ ਸਾਧਕ ਅਫ਼ਸਰ ਰਾਜੀਵ ਸਰੀਨ ਵੀ ਮੌਜੂਦ ਰਹੇ।  ਚੋਣ ਤੋਂ ਪਹਿਲਾਂ ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ ਵੱਲੋਂ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਨੂੰ ਵੀ ਸਹੁੰ ਚੁਕਾਈ ਗਈ। ਕਨਵੀਨਰ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਮੈਂਬਰਾਂ ਤੋਂ ਤਜਵੀਜ਼ ਮੰਗਣ ’ਤੇ ਮੈਂਬਰ ਮਨਜੀਤ ਕੌਰ ਵੱਲੋਂ ਵੱਲੋਂ ਅਮਰਜੀਤ ਸਿੰਘ ਦਾ ਨਾਂਅ ਪ੍ਰਧਾਨ ਦੇ ਅਹੁਦੇ ਲਈ ਤਜਵੀਜ਼ ਕੀਤਾ ਗਿਆ, ਜਿਸ ਦੀ ਤਾਈਦ ਮੈਂਬਰ ਮਨਜੀਤ ਕੌਰ ਵੱਲੋਂ ਕੀਤੀ ਗਈ। ਇਸ ਉਪਰੰਤ ਮੈਂਬਰ ਹੇਮੰਤ ਕੁਮਾਰ ਵੱਲੋਂ ਸੁਭਾਸ਼ ਚੰਦਰ ਦਾ ਨਾਂਅ ਪ੍ਰਧਾਨ ਦੇ ਅਹੁਦੇ ਲਈ ਤਜਵੀਜ਼ ਕੀਤਾ ਗਿਆ, ਜਿਸ ਦੀ ਤਾਈਦ ਬਿਮਲ ਕੁਮਾਰ ਵੱਲੋਂ ਕੀਤੀ ਗਈ। ਇਸ ’ਤੇ ਕਨਵੀਨਰ ਵੱਲੋਂ ਹੱਥ ਖੜੇ ਕਰਵਾ ਕੇ ਵੋਟਿੰਗ ਕਰਵਾਈ ਗਈ, ਜਿਸ ਵਿਚ ਅਮਰਜੀਤ ਸਿੰਘ ਨੂੰ 8 ਅਤੇ ਸੁਭਾਸ਼ ਚੰਦਰ ਨੂੰ 6 ਵੋਟਾਂ ਪਈਆਂ। ਇਸ ਤਰਾਂ ਅਮਰਜੀਤ ਸਿੰਘ 2 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤੇ ਗਏ। ਇਸੇ ਤਰਾਂ ਮੀਤ ਪ੍ਰਧਾਨ ਦੇ ਅਹੁਦੇ ਲਈ ਮੈਂਬਰਾਂ ਤੋਂ ਤਜਵੀਜ਼ ਮੰਗਣ ’ਤੇ ਮੈਂਬਰ ਸ਼ੀਤਲ ਚੋਪੜਾ ਨੇ ਮੋਹਿੰਦਰ ਪਾਲ ਦਾ ਨਾਂਅ ਮੀਤ ਪ੍ਰਧਾਨ ਦੇ ਅਹੁਦੇ ਲਈ ਤਜਵੀਜ਼ ਕੀਤਾ ਅਤੇ ਦਵਿੰਦਰ ਕੁਮਾਰ ਵੱਲੋਂ ਇਸ ਦੀ ਤਾਈਦ ਕੀਤੀ ਗਈ। ਅਗਲੇ ਨਾਂਅ ਦੀ ਤਜਵੀਜ਼ ਮੰਗਣ ’ਤੇ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮੋਹਿੰਦਰ ਪਾਲ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਨਵੇਂ ਚੁਣੇ ਗਏ ਪ੍ਰਧਾਨ ਅਮਰਜੀਤ ਸਿੰਘ ਅਤੇ ਮੀਤ ਪ੍ਰਧਾਨ ਮੋਹਿੰਦਰ ਪਾਲ ਨੂੰ ਵਧਾਈ ਦਿੰਦਿਆਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਰਾਹੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਜੀਅ-ਜਾਨ ਨਾਲ ਕੰਮ ਕੰਮ ਕਰਨ ਦੀ ਤਾਕੀਦ ਕੀਤੀ। ਇਸ ਦੌਰਾਨ ਪ੍ਰਧਾਨ ਅਮਰਜੀਤ ਸਿੰਘ ਅਤੇ ਮੀਤ ਪ੍ਰਧਾਨ ਮੋਹਿੰਦਰ ਪਾਲ ਨੇ ਉਨਾਂ ’ਤੇ ਪ੍ਰਗਟਾਏ ਭਰੋਸੇ ਲਈ ਧੰਨਵਾਦ ਕਰਦਿਆਂ ਸਭਨਾਂ ਦੇ ਸਹਿਯੋਗ ਨਾਲ ਰਾਹੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD