Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਰਨਾਲਾ ਨਗਰ ਕੌਂਸਲ: ਗੁਰਜੀਤ ਰਾਮਨਵਾਸੀਆ ਬਣੇ ਪ੍ਰਧਾਨ, ਨਰਿੰਦਰ ਨੀਟਾ ਮੀਤ ਪ੍ਰਧਾਨ

20 ਕੌਂਸਲਰਾਂ ਦੀ ਸਹਿਮਤੀ ਨਾਲ ਹੋਈ ਚੋਣ: ਕੇਵਲ ਸਿੰਘ ਢਿੱਲੋਂ

Web Admin

Web Admin

5 Dariya News

ਬਰਨਾਲਾ , 15 Apr 2021

Last updated on: Apr 15, 2021, 00:00 IST

ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅਤੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਅੱਜ ਨਗਰ ਕੌਸਲ ਦਫਤਰ ਬਰਨਾਲਾ ਦੀ ਰਾਮ ਸਰੂਪ ਅਣਖੀ ਮਿਉਸਪਲ ਲਾਈਬ੍ਰੇਰੀ ’ਚ ਹੋਇਆ।ਇਸ ਮੌਕੇ  ਕਨਵੀਨਰ ਐਸਡੀਐਮ ਵਰਜੀਤ ਵਾਲੀਆ (ਆਈਏਐਸ) ਦੀ ਹਾਜ਼ਰੀ ਵਿਚ ਬਰਨਾਲਾ ਨਗਰ ਕੌਂਸਲ ਦੇ ਚੁਣੇ 31 ਕੌਂਸਲਰਾਂ ਨੂੰ ਪਹਿਲਾਂ ਸਹੁੰ ਚੁਕਾਈ ਗਈ ਤੇ ਬਾਅਦ ’ਚ ਪ੍ਰਧਾਨ ਤੇ ਮੀਤ ਪ੍ਰਧਾਟ ਦੀ ਚੋਣ ਪ੍ਰਕਿਰਿਆ ਆਰੰਭੀ ਗਈ।  ਇਸ ’ਚ ਗੁਰਜੀਤ ਸਿੰਘ ਰਾਮਨਵਾਸੀਆਂ ਨੂੰ ਪ੍ਰਧਾਨ ਤੇ ਨਰਿੰਦਰ ਗਰਗ ਨੀਟਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੇ ਜਿੱਥੇ ਦੋਵੇਂ ਪ੍ਰਧਾਨਾਂ ਦੀ ਨਿਯੁਕਤੀ ’ਤੇ ਦੋਵਾਂ ਦਾ ਮੂੰਹ ਮਿੱਠਾ ਕਰਵਾਇਆ, ਉੱਥੇ ਹੀ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਨਿਸ਼ਾਨ ’ਤੇ ਜਿੱਤੇ 16 ਕੌਂਸਲਰ ਤੇ 2 ਆਜ਼ਾਦ ਕੌਂਸਲਰਾਂ ਸਣੇ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਕੌਂਸਲਰਾਂ ਸਣੇ ਕੁੱਲ 20 ਕੌਂਸਲਰਾਂ ਨੇ ਸਹਿਮਤੀ ਦਿੰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਗੁਰਜੀਤ ਰਾਮਨਵਾਸੀਆ ਨੂੰ ਪ੍ਰਧਾਨ ਤੇ ਨਰਿੰਦਰ ਨੀਟਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਕੇਵਲ ਸਿੰਘ ਢਿੱਲੋਂ ਨੇ ਇਸ ਚੋਣ ਨੂੰ ਬਰਨਾਲਾ ਸ਼ਹਿਰ ਦੇ ਵਿਕਾਸ ਦੀ ਜਿੱਤ ਦੱਸਦਿਆਂ ਕਿਹਾ ਕਿ ਇਹ ਨਗਰ ਕੌਂਸਲ ਬਰਨਾਲਾ ਦੇ 31 ਵਾਰਡਾਂ ’ਚੋਂ ਚੁਣੇ ਕੌਂਸਲਰ, ਪ੍ਰਧਾਨ ਤੇ ਮੀਤ ਪ੍ਰਧਾਨ ਨਗਰ ਕੌਂਸਲ ’ਚ ਕੰਮ ਕਰਦਿਆਂ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਰਹਿਣਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 3 ਕੌਂਸਲਰ ਤੇ ਸ਼੍ਰੋਮਣੀ ਅਕਾਲੀ ਦਲ ਦੇ 4 ਕੌਂਸਲਰਾਂ ਤੇ ਆਜ਼ਾਦ ਜਿੱਤੇ ਕੌਂਸਲਰਾਂ ਨੂੰ ਵੀ ਇਕੱਠਿਆਂ ਨਾਲ ਲੈ ਕੇ ਸ਼ਹਿਰ ਦੇ ਵਿਕਾਸ ਲਈ ਯੋਜਨਾਵਾ ਤਿਆਰ ਕੀਤੀਆਂ ਜਾਣਗੀਆਂ। ਨਗਰ ਕੌਂਸਲ ਦੀ ਚੋਣ ਪ੍ਰਕਿਰਿਆ ਉਪਰੰਤ ਸ. ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਵਿਖੇ ਨਵ-ਨਿਯੁਕਤ ਅਹੁਦੇਦਾਰਾਂ ਤੇ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ।ਇਸ ਚੋਣ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ।

 

Tags: Kewal Singh Dhillon , Punjab Congress , Barnala , Barnala Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD