Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਬਠਿੰਡਾ ਸ਼ਹਿਰ ਨੂੰ ਨਮੂਨੇ ਦੇ ਤੌਰ ’ਤੇ ਕੀਤਾ ਜਾਵੇਗਾ ਵਿਕਸ਼ਿਤ : ਮਨਪ੍ਰੀਤ ਬਾਦਲ

ਅਸ਼ੋਕ ਪ੍ਰਧਾਨ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਹਰਮੰਦਰ ਸਿੰਘ ਬਣੇ ਡਿਪਟੀ ਮੇਅਰ

Web Admin

Web Admin

5 Dariya News

ਬਠਿੰਡਾ , 15 Apr 2021

260 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਆਉਣ ਵਾਲੀ ਦੀਵਾਲੀ ਤੱਕ ਸ਼ਹਿਰ ਦੇ ਸਾਰੇ ਪ੍ਰਮੁੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇਗਾ। ਇਨਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਉਪਰੰਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।       ਚੋਣ ਉਪਰੰਤ ਮੀਡੀਆ ਨਾਲ ਗਲਬਾਤ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਉਸ ਦੀਆਂ ਨਜ਼ਰਾਂ ਵਿਚ ਸ਼ਹਿਰ ਦਾ ਹਰ ਐਮ.ਸੀ. ਮੇਅਰ ਹੈ ਅਤੇ ਕਿਸੇ ਵੀ ਐਮ.ਸੀ. ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ। ਉਨਾਂ ਫ਼ਖਰ ਮਹਿਸੂਸ ਕਰਦਿਆਂ ਕਿਹਾ ਕਿ 53 ਸਾਲਾ ਬਾਅਦ ਕਾਂਗਰਸ ਪਾਰਟੀ ਨੂੰ ਬਠਿੰਡਾ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਚੁਣਨ ਦਾ ਮਾਣ ਹਾਸਲ ਹੋਇਆ ਹੈ।ਵਿੱਤ ਮੰਤਰੀ ਸ. ਬਾਦਲ ਨੇ ਵਿਸ਼ਵਾਸ਼ ਦਿਵਾਇਆ ਕਿ ਬਠਿੰਡਾ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। 260 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਜਿਵੇਂ ਕਿ ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਲਟੀਪਰਪਜ਼ ਪਾਰਕਿੰਗ, ਬੱਸ ਸਟੈਂਡ ਤੋਂ ਇਲਾਵਾ ਪਟਿਆਲਾ ਫ਼ਾਟਕਾਂ ’ਤੇ ਬਨਣ ਵਾਲੇ ਰੇਵਲੇ ਓਵਰ ਬਿ੍ਰਜ਼ ਦੀਵਾਲੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤੇ ਜਾਣਗੇ।ਇਸ ਤੋਂ ਪਹਿਲਾਂ ਕਮਿਸ਼ਨਰ ਫ਼ਰੀਦਕੋਟ ਮੰਡਲ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਨਗਰ ਨਿਗਮ ਬਠਿੰਡਾ ਦੇ ਚੁਣੇ ਹੋਏ ਕੌਂਸਲਰਾਂ ਵਿਚੋਂ ਸਰਬਸੰਮਤੀ ਨਾਲ ਸ਼੍ਰੀਮਤੀ ਰਮਨ ਗੋਇਲ ਮੇਅਰ, ਸ਼੍ਰੀ ਅਸ਼ੋਕ ਪ੍ਰਧਾਨ ਸੀਨੀਅਰ ਡਿਪਟੀ ਮੇਅਰ ਅਤੇ ਮਾਸਟਰ ਹਰਮੰਦਰ ਸਿੰਘ ਨੂੰ ਡਿਪਟੀ ਮੇਅਰ ਚੁਣਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਕਮਿਸ਼ਨਰ ਫ਼ਰੀਦਕੋਟ ਮੰਡਲ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਵਧਾਈ ਦਿੰਦਿਆਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਇਸ ਦੌਰਾਨ ਚੁਣੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਮੰਤਰੀ ਸਾਹਿਬਾਨਾਂ, ਉੱਚ ਅਧਿਕਾਰੀਆਂ ਅਤੇ ਸਾਥੀ ਐਮ.ਸੀਜ਼ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ ਤੇ ਸਭਨਾਂ ਦੇ ਸਹਿਯੋਗ ਨਾਲ ਬਠਿੰਡਾ ਸ਼ਹਿਰ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਤੋਂ ਪਹਿਲਾਂ ਸਾਰੇ ਹਾਜ਼ਰ ਨਵੇਂ ਕਾਊਂਸਲਰਾਂ ਵਲੋਂ ਬਲਜੀਤ ਸਿੰਘ (ਰਾਜੂ ਸਰਾਂ) ਨੂੰ ਪ੍ਰੋਟੋਕਾਮ ਸਪੀਕਰ ਚੁਣਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਦੇਖ-ਰੇਖ ਹੇਠ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਈ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD