Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਚ ਕਣਕ ਦੀ ਖਰੀਦ ਲਈ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ : ਜਸ਼ਨਜੀਤ ਸਿੰਘ

ਕਪੂਰਥਲਾ ਵਿਖੇ ਕਣਕ ਦੀ ਖਰੀਦ ਪ੍ਰਕਿ੍ਆ ਦਾ ਲਿਆ ਜਾਇਜ਼ਾ

Punjab Admin, Kapurthala, Punjab State Warehouse Corporation, Yashanjit singh, Geeta Bisambhu, Arvinder Singh, District Food and Supply Controller Kapurthala

Web Admin

Web Admin

5 Dariya News

ਕਪੂਰਥਲਾ , 16 Apr 2021

Last updated on: Apr 16, 2021, 00:00 IST

ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਜਸ਼ਨਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਚ ਕਣਕ ਦੀ ਖਰੀਦ ਲਈ ਬਾਰਦਾਨਾ ਢੁੱਕਵੀਂ ਮਾਤਰਾ ਵਿਚ ਮੌਜੂਦ ਹੈ ਅਤੇ ਕਿਸਾਨਾਂ ਤੇ ਆੜਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਸ਼੍ਰੀ ਜਸ਼ਨਜੀਤ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਕਪੂਰਥਲਾ, ਜਲੰਧਰ , ਹੁਸ਼ਿਆਰਪੁਰ ਤੇ ਲੁਧਿਆਣਾ ਵਿਖੇ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ , ਜਿਸ ਤਹਿਤ ਅੱਜ ਉਨਾਂ ਕਪੂਰਥਲਾ ਜਿਲੇ ਵਿਚ ਕਣਕ ਦੀ ਖ੍ਰੀਦ ਦਾ ਜਾਇਜ਼ਾ ਲਿਆ।ਉਨਾਂ ਪਹਿਲਾਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਏਜੰਸੀਆਂ ਦੇ ਜਿਲਾ ਮੈਨੈਜ਼ਰਾਂ, ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸੰਭੂ, ਜਿਲਾ ਮੰਡੀ ਅਫਸਰ ਅਰਵਿੰਦਰ ਸਿੰਘ ਨਾਲ ਮੀਟਿੰਗ ਵੀ ਕੀਤੀ। ਉਨਾਂ ਦੱਸਿਆ ਕਿ ਪੰਜਾਬ ਵਿਚੋਂ ਵੱਖ-ਵੱਖ ਏਜੰਸੀਆਂ ਵਲੋਂ 130 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦਾ ਅਨੁਮਾਨ ਹੈ, ਜਿਸ ਲਈ ਬਾਰਦਾਨਾ ਤੇ ਸਟੋਰੇਜ਼ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਸਮੂਹ ਖਰੀਦ ਏਜੰਸੀਆਂ ਕੋਲੋਂ ਮੰਡੀਆਂ ਦੀ ਵੰਡ ਅਨੁਸਾਰ ਖਰੀਦ ਦਾ ਨਿਰੀਖਣ ਕੀਤਾ ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਹਰ ਦਾਣਾ ਖਰੀਦਿਆ ਜਾਵੇਗਾ, ਜਿਸ ਲਈ ਕਣਕ ਦੀ ਖਰੀਦ ਨੂੰ 30 ਮਈ ਤੱਕ ਵਧਾ ਦਿੱਤਾ ਗਿਆ ਹੈ।ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਜ਼ਮੀਨੀ ਰਿਕਾਰਡ ਦੀ ਲੋੜ ਨਾ ਹੋਣ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਕਰਕੇ ਕਿਸਾਨ ਵੀਰਾਂ ਨੂੰ ਜ਼ਮੀਨੀ ਰਿਕਾਰਡ ਦੀ ਜ਼ਰੂਰਤ ਨਹੀਂ ਹੈ।ਉਨਾਂ ਇਹ ਵੀ ਕਿਹਾ ਕਿ ਸਮੂਹ ਜਿਲਿਆਂ ਅੰਦਰ ਕਿਸੇ ਵੀ ਕਿਸਮ ਦੀ ਦਿੱਕਤ ਨੂੰ ਦੂਰ ਕਰਨ ਲਈ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਗਾਤਾਰ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕਰਕੇ ਹਰ ਸਮੱਸਿਆ ਨੂੰ ਦੂਰ ਕਰਨ। ਇਸ ਤੋਂ ਇਲਾਵਾ ਉਨਾਂ ਸਮੁੱਚੀ ਖਰੀਦ ਵਿਵਸਥਾ ਵਿਚ ਹੋਰ ਸੁਧਾਰ ਲਈ ਸਮੂਹ ਏਜੰਸੀਆਂ ਵਿਚਕਾਰ ਬਿਹਤਰੀਨ ਤਾਲਮੇਲ ’ਤੇ ਜ਼ੋਰ ਦਿੱਤਾ।ਮੈਨੇਜਿੰਗ ਡਾਇਰੈਕਟਰ ਵਲੋਂ ਕੁਝ ਥਾਵਾਂ ’ਤੇ ਸਟੋਰੇਜ਼ ਦੀ ਸਮੱਸਿਆ ਦੇ ਹੱਲ ਲਈ ਕਪੂਰਥਲਾ ਜਿਲੇ ਵਿਚ ਹੀ 28 ਸਪੈਸ਼ਲ ਲੱਗਣ ਬਾਰੇ ਜਾਣਕਾਰੀ ਦਿੱਤੀ ਗਈ।ਇਸ ਤੋਂ ਬਾਅਦ ਉਨਾਂ ਕਪੂਰਥਲਾ ਦਾਣਾ ਮੰਡੀ ਵਿਖੇ ਜਾ ਕੇ ਵੀ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕਰਕੇ ਖ੍ਰੀਦ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਨੂੰ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਵੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

 

Tags: Punjab Admin , Kapurthala , Punjab State Warehouse Corporation , Yashanjit singh , Geeta Bisambhu , Arvinder Singh , District Food and Supply Controller Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD