Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਮੰਡੀ ਬੋਰਡ ਦੇ ਸਕੱਤਰ ਵੱਲੋਂ ਮੁਹਾਲੀ ਅਤੇ ਰੂਪਨਗਰ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ

ਖਰੜ, ਕੁਰਾਲੀ, ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

Rupnagar, Sri Chamkaur Sahib, Secretary Punjab Mandi Board, Director Food and Civil Supplies, Ravi Bhagat, Punjab Admin, Kharar, Kurali

Web Admin

Web Admin

5 Dariya News

ਚੰਡੀਗੜ੍ਹ , 16 Apr 2021

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਦੇ ਸਕੱਤਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਰਵੀ ਭਗਤ ਨੇ ਅੱਜ ਮੁਹਾਲੀ ਅਤੇ ਰੂਪਨਗਰ ਜਿਲਿਆਂ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਪਾਸੋਂ ਖਰੀਦ ਸਬੰਧੀ ਗੱਲਬਾਤ ਕੀਤੀ।ਸ੍ਰੀ ਭਗਤ ਨੇ ਅੱਜ ਖਰੜ, ਕੁਰਾਲੀ, ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ 'ਤੇ ਤਸੱਲੀ ਜ਼ਾਹਰ ਕੀਤੀ। ਉਹਨਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹਨਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।ਮੰਡੀ ਬੋਰਡ ਦੇ ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਕਰਕੇ ਸੂਬੇ ਵਿੱਚ ਲਗਪਗ 4000 ਮੰਡੀਆਂ ਬਣਾਈਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਕਣਕ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੁਣ ਤੱਕ 5.74 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਸਕੱਤਰ ਨੇ ਦੱਸਿਆ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਦੀ ਖਰੀਦ ਦਾ ਟੀਚਾ ਹੈ।ਕਰੋਨਾਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ ਵਿੱਚ ਮਾਸਕ, ਸੈਨੀਟਾਈਜ਼ਰ ਤੋਂ ਇਲਾਵਾ ਹੱਥ ਧੋਣ ਲਈ ਢੁਕਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਪ੍ਰੋਟੋਕੋਲ ਖਾਸ ਤੌਰ 'ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ। ਸ੍ਰੀ ਭਗਤ ਨੇ ਆੜ੍ਹਤੀਆਂ ਨੂੰ ਬਾਰਦਾਨੇ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਕਿਸਾਨਾਂ ਦੇ ਮਨਾਂ ਵਿਚ ਗਲਤ ਧਾਰਨਾਵਾਂ ਪੈਦਾ ਹੁੰਦੀਆਂ ਹਨ।ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਕਣਕ ਦੇ ਖਰੀਦ ਕਾਰਜ 30 ਮਈ ਤੱਕ ਜਾਰੀ ਰਹਿਣਗੇ ਤਾਂ ਕਿ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਆਪਣੀ ਉਪਜ ਮੰਡੀਆਂ ਵਿੱਚ ਲਿਆ ਸਕਣ।ਸ੍ਰੀ ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ।

 

Tags: Rupnagar , Sri Chamkaur Sahib , Secretary Punjab Mandi Board , Director Food and Civil Supplies , Ravi Bhagat , Punjab Admin , Kharar , Kurali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD