Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੋਰੋਨਾ ਵੈਕਸੀਨ ਬੀਮਾਰੀ ਦੀ ਗੰਭੀਰਤਾ ਤੇ ਹਸਪਤਾਲ ਦਾਖ਼ਲ ਹੋਣ ਦੀ ਸੰਭਾਵਨਾ ਨੂੰ ਕਰਦੀ ਹੈ ਘੱਟ - ਮਾਹਰ ਡਾਕਟਰ

ਡਾਕਟਰਾਂ ਦਾ ਕਹਿਣਾ ਹੈ ! ਵੈਕਸੀਨ ਸੀਟ ਬੈਲਟ ਵਾਂਗ ਖ਼ਤਰਨਾਕ ਦੁਰਘਟਨਾਵਾਂ ਤੋਂ ਕਰਦੀ ਹੈ ਬਚਾਅ

DC Ludhiana, Varinder Kumar Sharma, Deputy Commissioner Ludhiana, Punjab Fights Corona, Coronavirus, COVID 19, Novel Coronavirus, India Fights Corona, Dr. Bishav Mohan, DMC Hospital, Dr Harminder Singh Pannu, Dr. Kiran Gill Ahluwalia

Web Admin

Web Admin

5 Dariya News

ਲੁਧਿਆਣਾ , 16 Apr 2021

Last updated on: Apr 16, 2021, 00:00 IST

ਕੋਵਿਡ-19 ਟੀਕੇ ਸਬੰਧੀ ਫੈਲਾਈਆਂ ਜਾ ਰਹੀਆਂ ਝੂੱਠੀਆਂ ਅਫਵਾਹਾਂ ਨੂੰ ਦੂਰ ਕਰਨ ਲਈ, ਲੁਧਿਆਣਾ ਪ੍ਰਸ਼ਾਸਨ ਵੱਲੋਂ ਉੱਘੇ ਤੇ ਮਾਹਰ ਡਾਕਟਰਾਂ ਦੇ ਸਹਿਯੋਗ ਨਾਲ ਯੋਗ ਵਿਅਕਤੀਆਂ ਦੇ  ਟੀਕਾਕਰਨ ਵਿੱਚ ਹੋਰ ਤੇਜ਼ੀ ਲਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦੇ ਫੇਸਬੁੱਕ ਪੇਜ 'ਤੇ ਡੀ.ਐਮ.ਸੀ. ਹਸਪਤਾਲ ਦੇ ਡਾ. ਬਿਸ਼ਵ ਮੋਹਨ, ਫੋਰਟਿਸ ਹਸਪਤਾਲ ਦੇ ਡਾ. ਹਰਮਿੰਦਰ ਸਿੰਘ ਪੰਨੂੰ ਅਤੇ ਕੋਵਿਡ ਦੇ ਨੋਡਲ ਅਫ਼ਸਰ ਡਾ. ਕਿਰਨ ਗਿੱਲ ਆਹਲੂਵਾਲੀਆ ਸਹਿਤ ਤਿੰਨ ਮਾਹਰ ਡਾਕਟਰਾਂ ਦੇ ਪੈਨਲ ਨਾਲ ਲਾਈਵ ਵਿਚਾਰ ਚਰਚਾ ਕੀਤੀ।ਇਨ੍ਹਾਂ ਡਾਕਟਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੋਵਿਡ ਟੀਕਾ ਬਿਮਾਰੀ ਦੀ ਗੰਭੀਰਤਾ ਨੂੰ ਘਟਾਉਂਦਾ ਹੈ, ਜੇਕਰ ਟੀਕਾ ਲਗਵਾਉਣ ਤੋਂ ਬਾਅਦ ਵੀ ਵਿਅਕਤੀ ਇਸ ਮਹਾਂਮਾਰੀ ਦੀ ਚਪੇਟ ਵਿੱਚ ਆਉਂਦਾ ਹੈ ਤਾਂ ਉਹ ਜਲਦ ਤੰਦਰੁਸਤ ਹੋ ਜਾਂਦਾ ਹੈ ਅਤੇ ਹਸਪਤਾਲ ਵਿੱਚ ਦਾਖਲ ਹੋਣ ਵੀ ਸੰਭਾਵਨਾ ਵੀ ਘੱਟ ਜਾਂਦੀ ਹੈ। ਉਨ੍ਹਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ ਇਹ ਟੀਕਾ ਕਵਚ ਦਾ ਕੰਮ ਕਰਦਾ ਹੈ ਜੋ ਮਹਾਂਮਾਰੀ ਨੂੰ ਰੋਕਣ ਵਿਚ ਸਹਾਈ ਸਿੱਧ ਹੋਵੇਗਾ।ਵਾਹਨਾਂ ਵਿਚ ਸੀਟ ਬੈਲਟ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਬੈਲਟ ਘਾਤਕ ਦੁਰਘਟਨਾਵਾਂ ਦੀ ਸੰਭਾਵਨਾ ਨੂੰ ਘੱਟ ਕਰਦੀ ਹੈ ਓਸੇ ਤਰ੍ਹਾਂ ਟੀਕਾ ਲਾਗ ਦੀ ਸਥਿਤੀ ਵਿਚ ਵੀ ਮਨੁੱਖਾਂ ਦੀ ਰੱਖਿਆ ਕਰਦਾ ਹੈ ਅਤੇ ਉਨ੍ਹਾਂ ਨੂੰ ਸਿਰਫ ਹਲਕੇ ਲੱਛਣਾਂ ਦਾ ਹੀ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਟੀਕਿਆਂ ਦਾ ਬਾਂਝਪਨ ਨਾਲ ਕੋਈ ਸਰੋਕਾਰ ਨਹੀਂ ਹੈ।ਉਨ੍ਹਾਂ ਕਿਹਾ ਕਿ ਕੁਝ ਵਸਨੀਕ ਇਸ ਮਿੱਥ ਦੇ ਕਾਰਨ ਟੀਕਾਕਰਨ ਤੋਂ ਪ੍ਰਹੇਜ਼ ਕਰ ਰਹੇ ਹਨ ਕਿ ਉਨ੍ਹਾਂ ਨੂੰ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਸ਼ਰਾਬ ਪੀਣ ਤੋਂ ਪਰਹੇਜ਼ ਕਰਨਾ ਪਵੇਗਾ, ਜੋ ਸੱਚ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਜਾਂ ਗਲ਼ੇ ਦੀ ਲਾਗ ਜਾਂ ਗੰਭੀਰ ਕਮਜ਼ੋਰੀ ਹੈ, ਤਾਂ ਲੋਕਾਂ ਨੂੰ ਕੁਝ ਦਿਨ ਬਚਾਅ ਰੱਖਣਾ ਚਾਹੀਦਾ ਹੈ।ਵਸਨੀਕਾਂ ਵਿਚੋਂ ਇਕ ਦੇ ਸਵਾਲ 'ਤੇ ਕਿ ਕੀ ਦਿਲ/ਕਿਡਨੀ ਦਾ ਮਰੀਜ਼ ਟੀਕਾ ਲੈ ਸਕਦਾ ਹੈ? ਇਸ ਦਾ ਜਵਾਬ ਦਿੰਦਿਆਂ ਡਾ. ਬਿਸ਼ਵ ਮੋਹਨ ਨੇ ਕਿਹਾ ਕਿ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਸ਼ੱਕ ਦੇ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ ਅਤੇ ਖੂਨ ਪਤਲਾ ਕਰਨ ਵਾਲੀ ਦਵਾਈ ਵੀ ਜਾਰੀ ਰੱਖ ਸਕਦੇ ਹਨ।ਡਾ. ਹਰਮਿੰਦਰ ਸਿੰਘ ਪੰਨੂੰ ਨੇ ਨਵੀਂ ਵੈਕਸੀਨ 'ਤੇ ਮੌਜੂਦਾ ਦੋ ਕੋਵਿਡ ਟੀਕਿਆਂ ਦੀ ਕੁਸ਼ਲਤਾ ਬਾਰੇ ਦੱਸਿਆ ਅਤੇ ਇਹ ਸਪੱਸ਼ਟ ਕੀਤਾ ਕਿ ਕੋਵੀਸ਼ਿਲਡ ਅਤੇ ਕੋਵੈਕਸਿਨ ਦੋਵੇਂ ਨਵੀਂ ਵੈਕਸੀਨ ਦੇ ਮੁਕਾਬਲੇ ਜ਼ਿਆਦਾ ਪ੍ਰਭਾਵਸ਼ਾਲੀ ਹਨ।ਉਨ੍ਹਾਂ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਟੀਕਾਕਰਨ ਲਈ ਲਗਾਏ ਜਾ ਰਹੇ ਟੀਕਿਆਂ ਵਿੱਚ ਅੰਤਰ ਬਾਰੇ ਫੈਲੀ ਅਫਵਾਹ ਨੂੰ ਨਕਾਰਦਿਆਂ ਕਿਹਾ ਨਿੱਜੀ ਹਸਪਤਾਲਾਂ ਨੂੰ ਸਰਕਾਰ ਵੱਲੋਂ ਹੀ ਵੈਕਸੀਲ ਸਪਲਾਈ ਕੀਤੀ ਜਾ ਰਹੀ ਹੈ।ਇਕ ਪ੍ਰਸ਼ਨ 'ਤੇ, ਕਿ ਕੋਵਿਡ ਖਤਮ ਹੋ ਜਾਵੇਗਾ ? ਦੇ ਸਬੰਧੀ ਵਿੱਚ ਉਨ੍ਹਾਂ ਕਿਹਾ ਕਿ ਇਹ ਜ਼ਿਆਦਾਤਰ ਲੋਕਾਂ 'ਤੇ ਨਿਰਭਰ ਕਰਦਾ ਹੈ ਕਿ ਉਹ ਇਸ ਨਾਲ ਕਿਵੇਂ ਨਜਿੱਠਦੇ ਹਨ। ਉਨ੍ਹਾਂ ਦੱਸਿਆ ਕਿ ਜਿੰਨਾ ਅਸੀਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਾਂਗੇ, ਓਨੀ ਹੀ ਤੇਜ਼ੀ ਨਾਲ ਇਹ ਮਹਾਂਮਾਰੀ ਖਤਮ ਹੋਵੇਗੀ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਾਸਕ, ਸਮਾਜਕ ਦੂਰੀ ਅਤੇ ਹੱਥਾਂ ਦੀ ਸਫਾਈ ਦੀ ਸਫਾਈ ਰੱਖਣ ਦੀ ਆਦਤ ਬਣਾਉਣੀ ਪਵੇਗੀ, ਨਹੀਂ ਤਾਂ ਕੋਵਿਡ ਦੀਆਂ ਕਈ ਹੋਰ ਲਹਿਰਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

 

Tags: DC Ludhiana , Varinder Kumar Sharma , Deputy Commissioner Ludhiana , Punjab Fights Corona , Coronavirus , COVID 19 , Novel Coronavirus , India Fights Corona , Dr. Bishav Mohan , DMC Hospital , Dr Harminder Singh Pannu , Dr. Kiran Gill Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD