Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਹੁਣ ਘਰ ਵਿੱਚ ਇਕਾਂਤਵਾਸ ਲੋੜਵੰਦ ਕੋਵਿਡ-19 ਦੇ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਦੇ ਨਾਲ ਫੂਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ : ਘਨਸ਼ਿਆਮ ਥੋਰੀ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬੀ.ਐਲ.ਓਜ਼ ਅਤੇ ਬੀ.ਡੀ.ਪੀ.ਓਜ਼ ਨੂੰ ਸ਼ਾਮਲ ਕਰ ਕੇ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕਿਹਾ

DC Jalandhar, Ghanshyam Thori, Jalandhar, Deputy Commissioner Jalandhar, Punjab Fights Corona, Coronavirus, COVID 19, Novel Coronavirus, India Fights Corona

Web Admin

Web Admin

5 Dariya News

ਜਲੰਧਰ , 16 Apr 2021

Last updated on: Apr 16, 2021, 00:00 IST

ਹੁਣ ਘਰ ਵਿੱਚ ਇਕਾਂਤਵਾਸ ਲੋੜਵੰਦ ਕੋਵਿਡ -19 ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੀ ਮਿਲਣਗੀਆਂ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੂੰ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਵੱਲੋਂ ਫੂਡ ਕਿੱਟਾਂ ਦੀ ਪਹਿਲੀ  ਖੇਪ ਪ੍ਰਾਪਤ ਹੋ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਘਰ ਵਿੱਚ ਇਕਾਂਤਵਾਸ ਦੌਰਾਨ ਲੋੜਵੰਦ ਲੋਕਾਂ ਦੀਆਂ ਖਾਣ ਪੀਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸੰਕਟ ਦੇ ਸਮੇਂ ਭੋਜਨ ਲਈ ਪ੍ਰੇਸ਼ਾਨ ਨਾ ਹੋਣਾ ਪਵੇ ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਭੋਜਨ ਪੈਕਟ ਰੋਜ਼ਾਨਾ ਦਿਹਾੜੀਦਾਰ, ਮਜ਼ਦੂਰਾਂ ਆਦਿ ਵਿਚ ਵੰਡੇ ਜਾਣਗੇ, ਜਿਨ੍ਹਾਂ ਦਾ ਕੋਵਿਡ ਟੈਸਟ ਪੋਜ਼ੀਟਿਵ ਆਉਣ ਉਪਰੰਤ ਘਰ ਵਿੱਚ ਇਕਾਂਤਵਾਸ ਅਧੀਨ ਹਨ।   ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਗਰੀਬ ਲੋਕਾਂ ਖ਼ਾਸਕਰ ਜਿਹੜੇ ਦਿਹਾੜੀ ’ਤੇ ਨਿਰਭਰ ਕਰਦੇ ਹਨ, ਲਈ ਇਕਾਂਤਵਾਸ ਦੌਰਾਨ ਰੋਜ਼ਾਨਾ ਭੋਜਨ ਨੂੰ ਯਕੀਨੀ ਬਣਾਉਣਾ ਹੈ । ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪੋਜ਼ੀਟਿਵ ਆਏ ਵਿਅਕਤੀਆਂ ਨੂੰ ਫਤਹਿ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਉਹ ਇਲਾਜ ਦੌਰਾਨ ਆਪਣੀ ਸਿਹਤ ਦਾ ਧਿਆਨ ਰੱਖ ਸਕਣ। ਹੁਣ ਜ਼ਿਲ੍ਹੇ ਵਿਚ ਫਤਹਿ ਕਿੱਟਾਂ ਦੇ ਨਾਲ ਫੂਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਰਫ਼ ਲੋੜਵੰਦਾਂ ਨੂੰ ਹੀ ਅਜਿਹੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਜ਼ਿਲ੍ਹੇ ਵਿੱਚ ਚੱਲ ਰਹੀ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਸਾਰੇ ਸਬੰਧਿਤ ਵਿਭਾਗਾਂ ਨੂੰ ਕਿਹਾ ਕਿ ਇਸ ਨੂੰ ਇਕ ਮਿਸ਼ਨ ਦੀ ਤਰ੍ਹਾਂ ਲੈਂਦੇ ਹੋਏ ਸਾਰੇ ਯੋਗ ਲਾਭਪਾਤਰੀਆਂ ਲਈ ਅਪ੍ਰੈਲ 2021 ਦੌਰਾਨ ਵੈਕਸੀਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਬੂਥ ਲੈਵਲ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤਾਂ ਅਫ਼ਸਰਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ ਤਾਂ ਜੋ  ਇਸ ਮੁਹਿੰਮ ਨੂੰ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਨ ਸਮੇਂ ਲੋਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਲਈ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਲੋਂ ਰੋਜ਼ਾਨਾ ਕੋਵਿਡ ਵੈਕਸੀਨ ਦੀਆਂ 11000 ਖ਼ੁਰਾਕਾਂ ਦੇਣ ਦੇ ਅੰਕੜੇ ਨੂੰ ਪਾਰ ਕਰ ਲਿਆ ਗਿਆ ਹੈ। ਉਨ੍ਹਾਂ ਵਲੋਂ ਇਸ ਮਹੀਨੇ ਦੌਰਾਨ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਕੋਵਿਡ ਵੈਕਸੀਨ ਤਹਿਤ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।  ਉਨ੍ਹਾਂ ਸਾਰੇ ਵਿਭਾਗਾਂ ਨੂੰ ਕਿਹਾ ਕਿ ਇਕਜੁਟ ਹੋ ਕੇ ਸਾਰੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕਿਹਾ ਤਾਂ ਜੋ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਵੈਕਸੀਨ ਲਗਾਕੇ ਕੋਵਿਡ-19 ਦੇ ਘਾਤਕ ਵਾਇਰਸ ਤੋਂ ਬਚਾਇਆ ਜਾ ਸਕੇ।

 

Tags: DC Jalandhar , Ghanshyam Thori , Jalandhar , Deputy Commissioner Jalandhar , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD