Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ ਕੋਵਿਡ ਸੁਰੱਖਿਆ ਪ੍ਰੋਟੋਕੋਲ ਲਾਗੂ

ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹੋਰ ਪਾਬੰਦੀਆਂ ਲਗਾਈਆਂ

DC Mohali, Girish Dayalan, Deputy Commissioner Mohali, S.A.S. Nagar, S.A.S. Nagar Mohali, Mohali, Punjab Fights Corona, Coronavirus, COVID 19, Novel Coronavirus, India Fights Corona, Fight Against Corona, Sahibzada Ajit Singh Nagar, Rapid Response Teams

Web Admin

Web Admin

5 Dariya News

ਐਸ.ਏ.ਐਸ. ਨਗਰ , 16 Apr 2021

Last updated on: Apr 16, 2021, 00:00 IST

ਕੋਵਿਡ ਦੇ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕੋਲਾਂ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਇਲਾਜ਼, ਟੀਕਾਕਰਣ ਅਤੇ ਆਊਟਰੀਚ ਸਬੰਧੀ ਗਤੀਵਿਧੀਆਂ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ।ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲੇ ਵਿਚ ਵਿਆਹ ਅਤੇ ਅੰਤਿਮ ਸੰਸਕਾਰ ਵਿਚ ਇਕੱਠ ਨੂੰ 20 ਵਿਅਕਤੀਆਂ ਤੱਕ ਸੀਮਿਤ ਕੀਤਾ ਗਿਆ ਹੈ ਅਤੇ ਕੰਟੇਨਮੈਂਟ ਜ਼ੋਨਾਂ ਦੇ ਆਲੇ-ਦੁਆਲੇ ਅਣਅਧਿਕਾਰਤ ਇਕੱਠ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਪੁਲਿਸ ਅਤੇ ਮਾਲ ਅਧਿਕਾਰੀ ਪ੍ਰੋਟੋਕੋਲਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਬਾਜ਼ਾਰਾਂ ਅਤੇ ਭੀੜ ਵਾਲੇ ਖੇਤਰਾਂ ਵਿਚ ਅਚਨਚੇਤ ਚੈਕਿੰਗ ਕਰਨਗੇ। ਉਹ ਮੈਰਿਜ ਪੈਲੇਸਾਂ ਦੀ ਨਿਗਰਾਨੀ ਵੀ ਕਰਨਗੇ ਜਿਸ ਵਿੱਚ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਮਹਿਮਾਨਾਂ ਨੂੰ ਜ਼ੁਰਮਾਨੇ ਲਗਾਉਣ ਦੇ ਨਾਲ ਨਾਲ ਆਪਣੇ ਪੈਲੇਸ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ 'ਤੇ ਮੈਰਿਜ ਪੈਲੇਸ ਦੇ ਮਾਲਕ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਅਧਿਕਾਰੀ ਕਰਫਿਊ ਦੌਰਾਨ ਚੱਲਣ ਵਾਲੀਆਂ ਕਾਰਾਂ ਨੂੰ ਜ਼ਬਤ ਕਰਨਗੇ ਅਤੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਸਮੇਤ ਠੀਕ 9 ਵਜੇ ਕਰਫਿਊ ਲਾਗੂ ਕਰਨਾ ਯਕੀਨੀ ਬਣਾਉਣਗੇ। ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਟੀਮਾਂ ਘਰੇਲੂ ਇਕਾਂਤਵਾਸ ਅਤੇ ਜੀਓ-ਫੈਨਸਿੰਗ ਸਬੰਧੀ ਉਲੰਘਣਾ ਕਰਨ ਵਾਲੇ ਕੋਵਿਡ ਦੇ ਮਰੀਜ਼ਾਂ 'ਤੇ ਨਜ਼ਰ ਰੱਖਣਗੇ।ਡੀ.ਸੀ ਨੇ ਦੱਸਿਆ ਕਿ ਅਸੀਂ ਪੀੜਤਾਂ ਦੀਆਂ ਕਾਲਾਂ ਦਾ ਤੁਰੰਤ ਜਵਾਬ ਦੇਣ ਲਈ ਹਰੇਕ ਸਬ ਡਵੀਜ਼ਨ ਵਿਚ 10 ਵਾਧੂ ਰੈਪਿਡ ਰਿਸਪਾਂਸ ਟੀਮਾਂ (ਆਰਆਰਟੀਜ਼) ਦਾ ਗਠਨ ਕੀਤਾ ਹੈ। ਉਹ ਕੋਵਿਡ ਕਿੱਟਾਂ ਦੀ ਵੰਡ ਨੂੰ ਯਕੀਨੀ ਬਣਾਉਣਗੇ ਅਤੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੇ।ਉਹਨਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਇਲਾਜ ਦੀ ਸਹੂਲਤ ਦੀ ਗੱਲ ਹੈ ਜ਼ਿਲ੍ਹੇ ਦੇ ਹਸਪਤਾਲਾਂ ਨੂੰ ਲੇਵਲ 2, ਲੇਵਲ 3 ਬੈੱਡਾਂ ਵਿੱਚ ਵਾਧਾ ਕਰਨ ਅਤੇ ਕੋਵਿਡ ਦੇਖਭਾਲ ਲਈ ਹਸਪਤਾਲਾਂ ਵਿਚ ਵਿਸ਼ੇਸ਼ ਬਲਾਕ ਸਥਾਪਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅਸੀਂ ਆਕਸੀਜਨ ਸਪਲਾਈ ਦੀ ਵੀ ਘਾਟ ਅਤੇ ਇਸ ਨੂੰ ਵੱਧ ਕੀਮਤ ‘ਤੇ ਉਪਲਬਧ ਕਰਵਾਉਣ ਨੂੰ ਰੋਕਣ ਲਈ ਨਿਗਰਾਨੀ ਕਰ ਰਹੇ ਹਾਂ।ਮਰੀਜ਼ਾਂ ਦੇ ਬਿਹਤਰ ਡਾਟਾ ਪ੍ਰਬੰਧਨ ਲਈ ਹੋਰ ਆਈ.ਟੀ. ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਹ ਡਾਟਾ ਐਂਟਰੀ, ਡੁਪਲੀਕੇਟ ਐਂਟਰੀ ਨੂੰ ਹਟਾਉਣ, ਆਊਟਸਾਈਡ ਕੇਸਾਂ ਨੂੰ ਬਾਹਰ ਕੱਢਣ ਅਤੇ ਹਾਟਸਪਾਟਸ ਦੀ ਪਛਾਣ ਕਰਨ ਵਿੱਚ ਸਹਾਇਤਾ ਕਰਨਗੇ।ਸ੍ਰੀ ਦਿਆਲਨ ਨੇ ਦੱਸਿਆ ਕਿ ਟੀਕਾਕਰਨ ਅਤੇ ਆਊਟਰੀਚ ਯਤਨਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਟੀਕਾਕਰਨ ਲਈ ਪੰਚਾਇਤ ਸਕੱਤਰ, ਬੀ.ਐਲ.ਓਜ਼, ਚੋਣ ਸੁਪਰਵਾਈਜ਼ਰਾਂ ਨੂੰ ਲੋਕਾਂ ਤੱਕ ਪਹੁੰਚ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Punjab Fights Corona , Coronavirus , COVID 19 , Novel Coronavirus , India Fights Corona , Fight Against Corona , Sahibzada Ajit Singh Nagar , Rapid Response Teams

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD