Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਡਾ. ਜਸਕਿਰਨਦੀਪ ਕੌਰ ਨੇ ਬੂਥਗੜ੍ਹ ਹਸਪਤਾਲ ਦੇ ਨਵੇਂ ਐਸ.ਐਮ.ਓ. ਵਜੋਂ ਸੰਭਾਲਿਆ ਅਹੁਦਾ

ਵੱਧ ਤੋਂ ਵੱਧ ਕੋਵਿਡ ਸੈਂਪਲਿੰਗ ਤੇ ਟੀਕਾਕਰਨ ਪਹਿਲੀ ਤਰਜੀਹ : ਐਸ.ਐਮ.ਓ.

 Health

Web Admin

Web Admin

5 Dariya News

ਮਾਜਰੀ , 16 Apr 2021

ਡਾ. ਜਸਕਿਰਨਦੀਪ ਕੌਰ ਨੇ ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ ਦੇ ਨਵੇਂ ਸੀਨੀਅਰ ਮੈਡੀਕਲ ਅਫ਼ਸਰ ਅਹੁਦਾ ਸੰਭਾਲ ਲਿਆ । ਇਸ ਤੋਂ ਪਹਿਲਾਂ ਉਹ ਰੂਪਨਗਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਬਦਲੀ ਦੇ ਹੁਕਮ ਸਿਹਤ ਤੇ ਪਰਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਵਲੋਂ ਕਲ ਕੀਤੇ ਗਏ ਸਨ। ਬੂਥਗੜ੍ਹ ਹਸਪਤਾਲ ਦੇ ਪਹਿਲੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਦੀ ਬਦਲੀ ਰੂਪਨਗਰ ਦੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਜੋਂ ਹੋਈ ਹੈ। ਹਸਪਤਾਲ ਦੇ ਸਟਾਫ਼ ਨੇ ਨਵੇਂ ਐਸ.ਐਮ.ਓ. ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਜਸਕਿਰਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸੰਭਾਲ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਬਿਹਤਰ ਅਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਚੱਲ ਰਹੀ ਹੈ ਜਿਸ ਕਾਰਨ ਸਾਰਿਆਂ ਨੂੰ ਚੌਕਸ ਰਹਿਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੁਰਜ਼ੋਰ ਕੋਸ਼ਿਸ਼ ਹੋਵੇਗੀ ਕਿ ਸਿਹਤ ਬਲਾਕ ਬੂਥਗੜ੍ਹ ਵਿਚ ਵੱਧ ਤੋਂ ਵੱਧ ਕੋਵਿਡ ਟੀਕਾਕਰਨ ਅਤੇ ਸੈਂਪਲਿੰਗ ਹੋਵੇ ਤਾਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਬਚਾਅ ਲਈ ਇੰਜੈਕਸ਼ਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਵਲ ਧਿਆਨ ਨਾ ਦੇ ਕੇ ਹਰ ਕਿਸੇ ਨੂੰ ਇਹ ਟੀਕਾ ਲਗਵਾਉਣਾ ਚਾਹੀਦਾ ਹੈ ਕਿਉਂਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਵਿਸ਼ਵ ਸਿਹਤ ਸੰਗਠਨ ਨੇ ਇਸ ਵੈਕਸੀਨ ਨੂੰ ਮਾਨਤਾ ਦਿਤੀ ਹੈ ਅਤੇ ਕਿਹਾ ਹੈ ਕਿ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਹਰ ਕੋਈ ਇਹ ਟੀਕਾ ਜ਼ਰੂਰ ਲਗਵਾਏ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਵਿਕਾਸ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਕੰਪਿਊਟਰ ਆਪਰੇਟਰ ਰਿੰਪੀ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD