Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ’ਚ ਬਾਰਦਾਨੇ ਦੀ ਕੋਈ ਕਮੀ ਨਹੀਂ, ਕਿਸਾਨ ਅਤੇ ਆੜ੍ਹਤੀ ਨਾ ਕਰਨ ਚਿੰਤਾ : ਯਸ਼ਨਜੀਤ ਸਿੰਘ

ਐਮ.ਡੀ. ਵੇਅਰ ਹਾਊਸ ਕਾਰਪੋਰੇਸ਼ਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ’ਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ, ਦਾਣਾ ਮੰਡੀ ਦਾ ਵੀ ਕੀਤਾ ਦੌਰਾ

Punjab State Warehouse Corporation, Yashanjit singh, DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 16 Apr 2021

Last updated on: Apr 16, 2021, 00:00 IST

ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਯਸ਼ਨਜੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਸਰਕਾਰੀ ਖਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਪੂਰੇ ਹਨ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਨੂੰ ਲੈ ਕੇ ਕਿਤੇ ਵੀ ਕੋਈ ਕਮੀ ਨਹੀਂ ਹੈ। ਇਸ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਇਸ ਗੱਲ ਨੂੰ ਲੈ ਕੇ ਬਿਲਕੁੱਲ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਉਨ੍ਹਾਂ ਦਾਣਾ ਮੰਡੀ ਹੁਸ਼ਿਆਰਪੁਰ ਵਿੱਚ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਸ ਸਿਸਟਮ ਰਾਹੀਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਆ ਰਹੀ ਹੈ ਅਤੇ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਨੂੰ ਕੋਵਿਡ ਦੇ ਪ੍ਰਭਾਵ ਤੋਂ ਬਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਵੈਕਸੀਨੇਸ਼ਨ ਕੈਂਪ ਤੋਂ ਇਲਾਵਾ ਮਾਸਕ ਪਹਿਨਣ, ਹੱਥ ਧੋਣ, ਸੈਨੇਟਾਈਜਰ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਸੂਬਿਆਂ ਤੋਂ ਜ਼ਿਲ੍ਹੇ ਵਿੱਚ ਆਉਣ ਵਾਲੀ ਕਣਕ ’ਤੇ ਰੋਕ ਲਗਾਉਣ ਲਈ 11 ਅੰਤਰਰਾਜੀ ਨਾਕੇ ਲਗਾ ਕੇ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ।

ਐਮ.ਡੀ. ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ, ਆਮਦ ਅਤੇ ਲਿਫਟਿੰਗ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ’ਤੇ ਚਰਚਾ ਕਰਦਿਆਂ ਕਿਹਾ ਕਿ ਬਾਰਦਾਨੇ ਨੂੰ ਲੈ ਕੇ ਕਾਫੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਸਨ, ਜੋ ਕਿ ਸਹੀ ਨਹੀਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਰਦਾਨੇ ਨੂੰ ਲੈ ਕੇ ਪਹਿਲਾਂ ਤੋਂ ਹੀ ਗੰਭੀਰ ਸੀ ਅਤੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੀ ਬਾਰਦਾਨੇ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚੱਲਦੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੰਡੀਆਂ ਵਿੱਚ ਪਾਸ ਸਿਸਟਮ ਰਾਹੀਂ ਟਰਾਲੀਆਂ ਦੀ ਐਂਟਰੀ ਕੀਤੀ ਜਾ ਰਹੀ ਹੈ, ਜੋ ਕਿ ਕਿਸਾਨਾਂ ਦੇ ਹਿੱਤ ਵਿੱਚ ਹੈ।ਯਸ਼ਨਜੀਤ ਸਿੰਘ ਨੇ ਜ਼ਿਲ੍ਹਾ ਮੰਡੀ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਪਾਸ ਸਿਸਟਮ ਰਾਹੀਂ ਹੀ ਫ਼ਸਲ ਨੂੰ ਮੰਡੀ ਵਿੱਚ ਆਉਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕੋਵਿਡ ਸਬੰਧੀ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਦੇ ਲਈ ਮੰਡੀਆਂ ਵਿੱਚ ਜ਼ਿਆਦਾ ਇੰਤਜਾਰ ਨਾ ਕਰਨਾ ਪਵੇ। ਇਸ ਮੌਕੇ ’ਤੇ ਚੇਅਰਮੈਨ ਮਾਰਕਿਟ ਕਮੇਟੀ ਹੁਸ਼ਿਆਰਪੁਰ ਰਾਜੇਸ਼ ਗੁਪਤਾ, ਡੀ.ਜੀ.ਐਮ. ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਅਮਨਦੀਪ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਰਾਜਿੰਦਰ ਕੁਮਾਰ, ਸਕੱਤਰ ਮਾਰਕਿਟ ਕਮੇਟੀ ਹੁਸ਼ਿਆਰਪੁਰ ਯੁਗਰਾਜਪਾਲ ਸਿੰਘ ਸਾਹੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Punjab State Warehouse Corporation , Yashanjit singh , DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD