Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

3 ਪੰਜਾਬ ਏਅਰ ਸੁਕਾਡਰਨ ਐਨ.ਸੀ.ਸੀ. ਵੱਲੋਂ ਖ਼ੂਨਦਾਨ ਕੈਂਪ

 Blood Camp, Blood donation camp, Capt Rajesh Sharma, 3 Punjab Air Squadron NCC, Patiala, Dr. Priyanka, Sanjeev Sharma

Web Admin

Web Admin

5 Dariya News

ਪਟਿਆਲਾ , 17 Apr 2021

3 ਪੰਜਾਬ ਏਅਰ ਸੁਕਾਡਰਨ ਐਨ. ਸੀ. ਸੀ ਵੱਲੋਂ ਐਨ. ਸੀ. ਸੀ ਪਟਿਆਲਾ ਦੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਇੱਥੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਯੂਨਿਟ ਦੇ 30 ਕੈਡਿਟਾਂ ਨੇ ਖ਼ੂਨਦਾਨ ਕੀਤਾ। ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਤੋਂ ਡਾ. ਪ੍ਰਿਅੰਕਾ ਦੀ ਰਹਿਨੁਮਾਈ ਹੇਠ ਖ਼ੂਨ ਇਕੱਤਰ ਕੀਤਾ। ਇਸ ਮੌਕੇ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣਾ ਸਹਿਯੋਗ ਤੇ ਯੋਗਦਾਨ ਦਿੱਤਾ ।ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਖ਼ੂਨਦਾਨੀਆਂ ਨੂੰ ਸਨਮਾਨਤ ਕੀਤਾ ਅਤੇ ਖ਼ੂਨਦਾਨ ਨੂੰ ਮਹਾਨ ਦਾਨ ਦੱਸਦਿਆਂ ਖ਼ੂਨਦਾਨੀਆਂ ਦੀ ਸ਼ਲਾਘਾ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਕੰਮਾਡਿਗ ਅਫ਼ਸਰ ਸ੍ਰੀ ਸ਼ਰਮਾ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਨੇ ਸਾਲ 1997 'ਚ 100 ਫ਼ੀਸਦੀ ਸਵੈ-ਇੱਛਾ ਖ਼ੂਨਦਾਨ ਦੀ ਨੀਂਹ ਰੱਖੀ ਸੀ ਜਿਸ ਕਾਰਨ ਅੱਜ ਵਿਸ਼ਵ ਦੇ 124 ਦੇਸ਼ਾਂ 'ਚ ਸਵੈ-ਇੱਛਾ ਖ਼ੂਨਦਾਨ ਨੂੰ ਉਤਸ਼ਾਹਿਤ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਹੀ ਜ਼ਿੰਦਗੀ ਤੇ ਮੌਤ ਦਰਮਿਆਨ ਜੂਝ ਰਹੇ ਕਿਸੇ ਵਿਅਕਤੀ ਦੀ ਜ਼ਿੰਦਗੀ ਬਣਾਉਣ ਲਈ ਵਰਦਾਨ ਸਾਬਤ ਹੁੰਦਾ ਹੈ, ਇਸ ਲਈ ਸਾਨੂੰ ਸਭ ਨੂੰ ਸਵੈਇਛਤ ਖ਼ੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ।

 

Tags: Blood Camp , Blood donation camp , Capt Rajesh Sharma , 3 Punjab Air Squadron NCC , Patiala , Dr. Priyanka , Sanjeev Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD