Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਪੰਜਾਬ ਦੀ ਵਿਰਾਸਤ ਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਕੀਤੀ ਗਈ ਇਹ ਪਹਿਲ, ਵਕੀਲ ਹਰਪ੍ਰੀਤ ਸੰਧੂ ਨੇ ਬਣਾਈ ਦਸਤਾਵੇਜ਼ੀ ਫਿਲਮ

  TS Shergill, Lt. Gen. T.S Shergill, Razia Sultan, Lawyer Harpreet Sandhu, The Bathinda Fort

Web Admin

Web Admin

5 Dariya News

ਚੰਡੀਗੜ੍ਹ , 17 Apr 2021

Last updated on: Apr 17, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ‘ਦਿ ਬਠਿੰਡਾ ਫੋਰਟ ’ ਨਾਂ ਦੀ ਇੱਕ ਦਸਤਾਵੇਜ਼ੀ ਫਿਲਮ ਵਿਸ਼ਵ ਪੱਧਰ ’ਤੇ ਆਨਲਾਈਨ ਢੰਗ ਨਾਲ ਰਿਲੀਜ਼ ਕੀਤੀ।  ਇਸ ਦੌਰਾਨ ਫਿਲਮ ਦੇ ਡਾਇਰੈਕਟਰ ਹਰਪ੍ਰੀਤ ਸੰਧੂ ਵੀ ਮੌਜੂਦ ਸਨ। ਇਸ ਮੌਕੇ ਸੀਨੀਅਰ ਸਲਾਹਕਾਰ ਨੇ ਕਿਹਾ ਕਿ ਦਸਤਾਵੇਜੀ ਫਿਲਮ ਵਿੱਚ ਕੌਮੀ ਮਹੱਤਤਾ ਵਾਲੀ ਸ਼ਾਨਦਾਰ ਇਤਿਹਾਸਕ ਯਾਦਗਾਰ ਬਠਿੰਡਾ ਦੇ ਕਿਲੇ ਨੂੰ ਖੂਬਸੂਰਤ ਢੰਗ ਨਾਲ ਪੇਸ਼ ਕੀਤਾ ਗਿਆ ਹੈ । ਛੇਵੀਂ ਸਦੀ ਦੇ ਨੇੜੇ-ਤੇੜੇ ਬਣਿਆ ਇਹ ਕਿਲਾ ਭਾਰਤ ਦਾ ਸਭ ਤੋਂ ਪੁਰਾਣਾ ਬਚਿਆ ਹੋਇਆ ਕਿਲਾ  ਹੈ।ਉਨਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕਿਲੇ ਦੀ ਬਹੁਤ ਇਤਿਹਾਸਕ ਮਹੱਤਤਾ ਹੈ ਕਿਉਂਕਿ ਇਹ ਭਾਰਤ ਦੀ ਪਹਿਲੀ ਔਰਤ ਮਹਾਰਾਣੀ ਰਜ਼ੀਆ ਸੁਲਤਾਨ ਨਾਲ ਸਬੰਧਤ ਹੈ, ਜਿਸ ਨੂੰ ਇਸ ਕਿਲੇ ਵਿਚ ਕੈਦੀ ਬਣਾ ਕੇ ਰੱਖਿਆ ਗਿਆ ਸੀ ਅਤੇ ਬਾਅਦ ਵਿੱਚ ਉਹ ਬਾਲਕੋਨੀ ਤੋਂ ਛਾਲ ਮਾਰ ਕੇ ਫਰਾਰ ਹੋ ਗਈ ਸੀ। ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਕਿਹਾ ਕਿ ਤਿੰਨ ਮੰਜਲਾਂ ਵਾਲਾ ਇਹ ਕਿਲਾ ਪੂਰੀ ਤਰਾਂ ਮੁਗ਼ਲ ਡਿਜ਼ਾਇਨ ਵਿੱਚ ਤਿਆਰ ਕੀਤਾ ਹੋਇਆ ਹੈ ਅਤੇ ਦੇਖਣਯੋਗ ਹੈ। ਉਹਨਾਂ ਕਿਹਾ ਕਿ ਇਸ ਕਿਲੇ ਦਾ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਵੀ ਇਤਿਹਾਸਕ ਸਬੰਧ ਦੱਸਿਆ ਜਾਂਦਾ ਹੈ ਕਿਉਂ ਜੋ 1705 ਵਿੱਚ ਇਸ ਕਿਲੇ ਨੂੰ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਹੋਈ ਸੀ। ਇਸ ਕਰਕੇ ਕਿਲੇ ਨੂੰ ਗੋਵਿੰਦਗੜ  ਕਿਲਾ ਵੀ ਕਿਹਾ ਜਾਂਦਾ ਹੈ।ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ ਨੇ ਦਸਤਾਵੇਜੀ ਫਿਲਮ ਦਾ ਪ੍ਰੀਵਿਊ ਦੇਖਣ ਉਪਰੰਤ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵਿਰਾਸਤੀ ਸਥਾਨ ਨੂੰ ਦਰਸਾਉਂਦੀ ਅਤੇ ਖੂਬਸੂਰਤ ਢੰਗ ਨਾਲ ਤਿਆਰ ਕੀਤੀ ਇਸ ਫਿਲਮ ਨੂੰ ਉਹ ਜ਼ਰੂਰ ਦੇਖਣ । ਉਹਨਾਂ ਕਿਹਾ ਕਿ ਇਹ ਦਸਤਾਵੇਜ਼ੀ ਫਿਲਮ ਨਿਸ਼ਚਿਤ ਤੌਰ ‘ਤੇ ਪੰਜਾਬ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਤਾ ਕਰੇਗੀ ਕਿਉਂ ਜੋ ਹਾਲੇ ਵੀ ਬਹੁਤ ਲੋਕ ਬਠਿੰਡਾ ਦੇ ਇਸ ਵਿਰਾਸਤੀ ਸਥਾਨ ਤੋਂ ਅਣਜਾਣ ਹਨ।ਫਿਲਮ ਦੇ ਡਾਇਰੈਕਟਰ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਲੈਫਟੀਨੈਂਟ ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਵਕਾਲਤ ਨਾਲ ਜੁੜੇ ਹੋਣ ਦੇ ਬਾਵਜੂਦ ਸ੍ਰੀ ਸੰਧੂ ਨੇ ਸੂਬੇ ਦੇ ਸ਼ਾਨਮੱਤੇ ਇਤਿਹਾਸ ਅਤੇ ਸਭਿਆਚਾਰ ਨੂੰ ਦਰਸਾਉਣ ਵਿੱਚ ਹੰਭਲਾ ਮਾਰ ਕੇ ਪੰਜਾਬ ਸਰਕਾਰ ਦੀ ਮਦਦ ਕੀਤੀ  ਅਤੇ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ  ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।ਡਾਇਰੈਕਟਰ ਹਰਪ੍ਰੀਤ ਸੰਧੂ ਨੇ ਪੰਜਾਬ ਦੀ ਵਿਰਾਸਤ ਅਤੇ ਸਭਿਆਚਾਰਕ ਮਹਾਨਤਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੇ ਜਨੂੰਨ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਅਤੇ ਲੈਫਟੀਨੈਂਟ ਸ਼ੇਰਗਿੱਲ  ਦਾ ਧੰਨਵਾਦ ਕੀਤਾ।

 

Tags: TS Shergill , Lt. Gen. T.S Shergill , Razia Sultan , Lawyer Harpreet Sandhu , The Bathinda Fort

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD