Friday, 26 April 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਈਵੀਐਮ ਕੱਢੀਆਂ ਗਈਆਂ ਈ-ਸਿਗਰੇਟ ਨੂੰ ਵਰਤਣ ਤੇ ਵੇਚਣ ਉੱਪਰ ਪੂਰਨ ਪਾਬੰਦੀ, ਸਜ਼ਾ ਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਟੀਕਾਕਰਨ ਕੈਂਪ ਦੀ ਸੁਰੂਆਤ

ਐਨ.ਜੀ.ਓ 'ਸਿਟੀ ਨੀਡਜ' ਵਲੋਂ ਕੋਵਿਡ-19 ਸੰਬਧੀ ਤਿਆਰ ਕੀਤੀ ਡਾਕਊਮੈਂਟਰੀ ਵੀ ਕੀਤੀ ਜਾਰੀ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਲੁਧਿਆਣਾ , 17 Apr 2021

ਲੁਧਿਆਣਾ ਵਿਚ ਕੋਵਿਡ ਟੀਕਾਕਰਣ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ, ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਕੋਚਰ ਮਾਰਕੀਟ ਰੋਡ ਸਥਿਤ 'ਦ ਕਰੇਨਲਜ਼ ਪ੍ਰਿੰਟਰਜ਼' ਵਿਚ ਇਕ ਟੀਕਾਕਰਨ ਕੈਂਪ ਦਾ ਉਦਘਾਟਨ ਕੀਤਾ।ਵੈਕਸੀਨ ਨੂੰ ਮਹਾਂਮਾਰੀ ਵਿਰੁੱਧ ਇੱਕ ਹਥਿਆਰ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ ਟੀਕਾਕਰਨ ਵਿੱਚ ਤੇਜੀ ਲਿਆਉਣ ਨਾਲ ਹੀ ਇਸ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਸਾਰੇ ਯੋਗ ਵਿਅਕਤੀ ਲਾਜ਼ਮੀ ਤੌਰ 'ਤੇ ਟੀਕਾਕਰਨ ਕੇਂਦਰਾਂ 'ਤੇ ਜਾ ਕੇ ਬੇਝਿੱਜਕ ਤੇ ਬਿਨ੍ਹਾਂ ਕਿਸੇ ਡਰ ਤੋਂ ਆਪਣਾ ਟੀਕਾਕਰਨ ਕਰਵਾਉਣ।ਸ੍ਰੀ ਆਸ਼ੂ ਨੇ ਕਿਹਾ ਕਿ ਜਿਵੇਂ ਹੀ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਵੈਕਸੀਨੇਸ਼ਨ ਦਿੱਤੀ ਜਾਵੇਗੀ, ਨਿਸਚਿਤ ਹੀ ਅਸੀਂ ਇਸ ਮਹਾਂਮਾਰੀ ਦੀ ਪਸਾਰ ਲੜੀ ਨੂੰ ਤੋੜਨ ਵਿੱਚ ਕਾਮਯਾਬ ਹੋ ਜਾਵਾਂਗੇ।ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਲਗਭਗ 4 ਲੱਖ ਲਾਭਪਾਤਰੀਆਂ ਨੇ ਟੀਕੇ ਨੂੰ ਹਥਿਆਰ ਵਜੋਂ ਅਪਣਾਇਆ ਹੈ ਜੋ ਕਿ ਵਧੇਰੇ ਤਸੱਲੀਬਖਸ਼ ਨਹੀਂ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਅਦਿੱਖ ਦੁਸ਼ਮਣ ਖ਼ਿਲਾਫ਼ ਲੜਾਈ ਵਿੱਚ ਯੋਗਦਾਨ ਪਾਉਣ ਦੀ ਲੋੜ ਹੈ, ਜੋ ਲਗਾਤਾਰ ਹਮਲਾਵਰ ਹੋ ਰਹੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਸ਼ਾਸਨ ਇਸ ਟੀਕਾਕਰਨ ਮੁਹਿੰਮ ਵਿੱਚ ਲੋਕਾਂ ਦੀ ਸਹੂਲਤ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਉਨ੍ਹਾਂ ਦੇ ਘਰਾਂ ਦੇ ਨੇੜੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਵਸਨੀਕ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਅਧਿਕਾਰੀਆਂ ਨੂੰ ਤਨਦੇਹੀ ਨਾਲ ਸਹਿਯੋਗ ਕਰਨ ਜੋ ਉਨ੍ਹਾਂ ਦੇ ਬਚਾਅ ਲਈ ਕਵਚ ਮੁਹੱਈਆ ਕਰਵਾਉਣ ਵਿਚ ਨਿਰੰਤਰ ਯਤਨ ਕਰ ਰਹੇ ਹਨ।ਉਨ੍ਹਾਂ ਸਥਾਨਕ ਐਨ.ਜੀ.ਓ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਕਿ ਹਰੇਕ ਯੋਗ ਵਸਨੀਕ (45 ਸਾਲ ਤੋਂ ਵੱਧ ਉਮਰ) ਨੂੰ ਕੋਵਿਡ-19 ਤੋਂ ਬਚਾਅ ਲਈ ਟੀਕਾਕਰਣ ਕੀਤਾ ਗਿਆ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਦਾ ਟੀਚਾ ਜਲਦ ਤੋਂ ਜਲਦ ਹਾਸਲ ਕੀਤਾ ਜਾ ਸਕੇ।ਸ੍ਰੀ ਆਸ਼ੂ ਨੇ ਕਿਹਾ ਕਿ ਐਨ.ਜੀ.ਓ ਦੇ ਵਲੰਟੀਅਰ ਟੀਕੇ ਲਗਾਉਣ ਦੇ ਉਨ੍ਹਾਂ ਦੇ ਨਿੱਜੀ ਤਜ਼ਰਬੇ ਨੂੰ ਸਾਂਝਾ ਕਰਕੇ ਟੀਕੇ ਬਾਰੇ ਉਨ੍ਹਾਂ ਦੀਆਂ ਸਾਰੀਆਂ ਸ਼ੰਕਾਵਾਂ/ਅਫ਼ਵਾਹਾਂ ਦਾ ਹੱਲ ਕੱਢਣ ਲਈ ਲੋਕਾਂ ਤੱਕ ਪਹੁੰਚ ਕਰ ਸਕਦੇ ਹਨ ਕਿਉਂਕਿ ਇਹ ਦੋ-ਪੱਖੀ ਸੰਚਾਰ ਲੋਕਾਂ ਦੇ ਮਨਾਂ 'ਤੇ ਅਮਿੱਟ ਪ੍ਰਭਾਵ ਛੱਡੇਗਾ ਅਤੇ ਉਨ੍ਹਾਂ ਨੂੰ ਵਲੰਟੀਅਰ ਵਜੋਂ ਟੀਕਾਕਰਨ ਲਈ ਉਤਸ਼ਾਹਿਤ ਕਰਨਗੇ।ਇਸ ਮੌਕੇ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਮਹਾਂਮਾਰੀ ਬਾਰੇ ਐਨ.ਜੀ.ਓ 'ਸਿਟੀ ਨੀਡਜ਼' ਵੱਲੋਂ ਤਿਆਰ ਕੀਤੀ ਗਈ ਇੱਕ ਡਾਕਊਮੈਂਟਰੀ ਵੀ ਜਾਰੀ ਕੀਤੀ।ਇਸ ਮੌਕੇ ਪ੍ਰਮੁੱਖ ਤੌਰ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਸਿਵਲ ਸਰਜਨ ਕੋਵਿਡ ਡਾ. ਕਿਰਨ ਗਿੱਲ, ਡਾ. ਐਸ.ਬੀ.ਪਾਂਧੀ, ਮਨੀਤ ਦੀਵਾਨ ਤੋਂ ਇਲਾਵਾ  ਹੋਰ ਵੀ ਹਾਜ਼ਰ ਸਨ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD