Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਊਸ਼ਾਲਾ ਭਵਨ ਵਿਖੇ ਕੋਵਿਡ ਟੀਕਾਕਰਨ ਕੈਂਪ ਦੌਰਾਨ 50 ਨਾਗਰਿਕਾਂ ਨੇ ਲਗਵਾਇਆ ਟੀਕਾ

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ: ਮਹਿੰਦਰ ਪਾਲ

DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 17 Apr 2021

Last updated on: Apr 17, 2021, 00:00 IST

ਵਰਲਡ ਹਿਊਮਨ ਰਾਈਟਸ ਫਾਊਂਡੇਸ਼ਨ ਨੇ ਸ੍ਰੀ ਗਊਸ਼ਾਲਾ ਭਵਨ ਚੈਰੀਟੇਬਲ ਟਰੱਸਟ ਮਾਨਸਾ ਦੇ ਸਹਿਯੋਗ ਨਾਲ ਕੋਵਿਡ ਟੀਕਾਕਰਨ ਕੈਂਪ ਲਗਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕਰਦਿਆਂ ਫਾਊਂਡੇਸ਼ਨ ਦੇ ਚੇਅਰਮੈਨ ਸ੍ਰੀ ਸੂਰਜ ਛਾਬੜਾ ਤੇ ਪ੍ਰਧਾਨ ਸ਼੍ਰੀ ਰੋਹਿਤ ਸਿੰਗਲਾ ਸਮੇਤ ਹੋਰ ਪ੍ਰਬੰਧਕਾਂ ਦੇ ਉਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ। ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸਦੇ ਕੋਈ ਗੰਭੀਰ ਮਾੜੇ ਪ੍ਰਭਾਵ ਸਾਹਮਣੇ ਨਹੀਂ ਆਏ। ਉਨਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਦੇ ਨਾਲ ਨਾਲ ਹੋਰਨਾਂ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਮੂੰਹ ਨੂੰ ਮਾਸਕ ਨਾਲ ਢਕ ਕੇ ਰੱਖਿਆ ਜਾਵੇ, ਉਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਪਾਣੀ ਜਾਂ ਸੈਨੇਟਾਈਜਰ ਨਾਲ ਸਮੇਂ ਸਮੇਂ ਸਾਫ ਕੀਤਾ ਜਾਵੇ।ਉਨਾਂ ਦੱਸਿਆ ਕਿ ਵੈਕਸੀਨੇਸ਼ਨ ਦੇ ਨਾਲ ਨਾਲ ਸੈਪਲਿੰਗ ਵੀ ਬਹੁਤ ਜਰੂਰੀ ਹੈ। ਕੋਵਿਡ-19 ਦੇ ਲੱਛਣ ਸਾਹਮਣੇ ਆਉਣ ‘ਤੇ ਜਲਦੀ ਤੋਂ ਜਲਦੀ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪਾਜੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ‘ਤੇ ਵੀ ਸੈੰਪਲਿੰਗ ਜਰੂਰ ਕਰਵਾਈ ਜਾਵੇ। ਕੈਂਪ ਦੌਰਾਨ 50 ਨਾਗਰਿਕਾਂ ਵਲੋਂ ਟੀਕਾਕਰਨ ਕਰਵਾਇਆ ਗਿਆ।ਇਸ ਮੌਕੇ ਸਿਵਲ ਸਰਜਨ ਡਾ ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਸੰਜੀਵ ਓਬਰਾਏ, ਸੀਨੀਅਰ ਮੈਡੀਕਲ ਅਫ਼ਸਰ ਡਾ ਹਰਚੰਦ ਸਿੰਘ ਤੋਂ ਇਲਾਵਾ ਫਾਊਂਡੇਸ਼ਨ ਦੇ ਹੋਰ ਮੈਂਬਰ ਅਤੇ ਪਤਵੰਤੇ ਹਾਜਰ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD