Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

 Election Star, Sonu Sood, Election Commission of India

Web Admin

Web Admin

5 Dariya News

ਚੰਡੀਗੜ੍ਹ , 17 Apr 2021

Last updated on: Apr 17, 2021, 00:00 IST

ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’ ਪਹਿਲ ਦੀ ਜੇਤੂ ਜੋੜੀ ਨਾਲ ਗੱਲਬਾਤ ਕੀਤੀ।ਮੁੱਖ ਚੋਣਕਾਰ ਦਫ਼ਤਰ ਵਲੋਂ ‘ਇਲੈਕਸ਼ਨ ਸਟਾਰ’  ਪਹਿਲਕਦਮੀ ਦਾ ਐਲਾਨ ਕੌਮੀ ਵੋਟਰ ਦਿਵਸ (ਐਨ.ਵੀ.ਡੀ.) - 2021 ਨੂੰ 25 ਜਨਵਰੀ ਵਾਲੇ ਦਿਨ ਕਾਲਜਾਂ / ਯੂਨੀਵਰਸਿਟੀਆਂ ਵਿੱਚ ਕੈਂਪਸ ਅੰਬੈਸਡਰਜ਼ ਲਈ ਕੀਤਾ ਗਿਆ ਸੀ ਤਾਂ ਜੋ ਉਹ ਚੋਣਾਂ ਸਬੰਧੀ ਗਤੀਵਿਧੀਆਂ ਵਿੱਚ ਵੱਧ-ਚੜਕੇ  ਸ਼ਾਮਲ ਹੋਣ ਅਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।  ਭਾਰਤੀ ਚੋਣ ਕਮਿਸ਼ਨ ਨੇ ਈ-ਐਪਿਕ (ਇਲੈਕਟ੍ਰਾਨਿਕ ਇਲੈਕਟੋਰਲ ਫੋਟੋ ਆਈਡੈਂਟਟੀ ਕਾਰਡ) ਦੇ ਰੂਪ ਵਿੱਚ ਬਿਲਕੁਲ ਨਵੀਂ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਨਵੇਂ ਵੋਟਰ ਅਤੇ  ਸਾਰੇ ਯੋਗ ਵੋਟਰ ਬੜੀ ਆਸਾਨੀ ਨਾਲ ਆਪਣਾ ਵੋਟਰ ਕਾਰਡ ਡਾਊਨਲੋਡ ਅਤੇ ਪਿ੍ਰੰਟ ਕਰ ਸਕਦੇ ਹਨ। ਇਸ ਸਹੂਲਤ ਨੂੰ ਨੌਜਵਾਨਾਂ ਵਿੱਚ ਹਰਮਨ ਪਿਆਰਾ ਬਣਾਉਣ ਲਈ ਮੁੱਖ ਚੋਣਕਾਰ ਦਫ਼ਤਰ ਪੰਜਾਬ ਦੇ ਦਫਤਰ ਨੇ ਵੱਧ ਤੋਂ ਵੱਧ ਈ-ਐਪਿਕ ਡਾਊਨਲੋਡ ਕਰਨ ਵਾਲੇ ਨੂੰ ‘ਇਲੈਕਸ਼ਨ ਸਟਾਰ’ ਦਾ ਖ਼ਿਤਾਬ ਦੇਣ ਅਤੇ ਸਟੇਟ ਆਈਕਨ ਸੋਨੂੰ ਸੂਦ ਨਾਲ ਲਾਈਵ ਗੱਲਬਾਤ ਕਰਨ ਦਾ ਐਲਾਨ ਕੀਤਾ।ਪਹਿਲੇ ਗੇੜ ਦਾ ਮੁਕਾਬਲਾ 16 ਫਰਵਰੀ ਤੋਂ 15 ਮਾਰਚ ਤੱਕ ਨਿਰਧਾਰਤ ਕੀਤਾ ਗਿਆ ਸੀ। ਮੇਹਰ ਚੰਦ ਪਾਲੀਟੈਕਨਿਕ ਕਾਲਜ, ਜਲੰਧਰ ਦੀ ਰਾਂਸੀ ਅਤੇ ਯੁਵਰਾਜ ਸਿੰਘ ਦੀ ਜੋੜੀ ਨੂੰ ਸਾਂਝੇ ਤੌਰ ‘ਤੇ ਸਭ ਤੋਂ ਵੱਧ 306 ਈ-ਐਪਿਕ ਡਾਊਨਲੋਡ ਕਰਨ ਲਈ ਮਹੀਨੇ ਦਾ ਪਹਿਲਾ ‘ਚੋਣ ਸਟਾਰ ’ ਐਲਾਨਿਆ ਗਿਆ। 

ਈ-ਐਪਿਕ ਇੱਕ ਡਿਜੀਟਲ ਵੋਟਰ ਕਾਰਡ ਹੈ ਜਿਸਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਵਲੋਂ  25 ਜਨਵਰੀ, 2021 ਨੂੰ ਕੌਮੀ ਵੋਟਰ ਦਿਵਸ ਮੌਕੇ ਕੀਤੀ ਗਈ ਸੀ। ਇਸ ਦੀ ਸ਼ੁਰੂਆਤ ਵੋਟਰਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਕੀਤੀ ਗਈ ਹੁਣ ਵੋਟਰ ਆਪਣੇ ਰਜਿਸਟਰਡ ਮੋਬਾਈਲ ਰਾਹੀਂ ਡਿਜੀਟਲ ਵੋਟਰ ਕਾਰਡ ਡਾਊਨਲੋਡ ਅਤੇ ਪਿ੍ਰੰਟ ਕਰ ਸਕਦੇ ਹਨ।ਰਾਂਸੀ ਅਤੇ ਯੁਵਰਾਜ ਸਿੰਘ ਦੇਸ਼ ਦੇ ‘ਰੀਲ ਅਤੇ ਰੀਅਲ’ ਹੀਰੋ ਸੋਨੂੰ ਸੂਦ ਨਾਲ ਸਿੱਧੀ ਗੱਲਬਾਤ ਕਰਕੇ ਬਹੁਤ ਉਤਸ਼ਾਹਤ ਸਨ। ਗੱਲਬਾਤ ਦੌਰਾਨ ਉਹਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਉਹ ਇਸ ਮੁਹਿੰਮ ਵਿੱਚ ਹਿੱਸਾ ਲੈਣ ਲਈ ਕਿਸ ਤਰਾਂ ਪ੍ਰੇਰਿਤ ਹੋਏ।  ਉਨਾਂ ਨੇ ਆਨਲਾਈਨ ਸਿੱਖਿਆ ਅਤੇ ਗੈਰ-ਪ੍ਰਤੀਯੋਗੀ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਪੇਸ਼ ਆਉਂਦੀਆਂ ਪਰੇਸ਼ਾਨੀਆਂ ਬਾਰੇ ਵੀ ਆਪਣੀ ਚਿੰਤਾ ਜ਼ਾਹਰ ਕੀਤੀ। ਸੋਨੂੰ ਸੂਦ ਨੇ ਉਨਾਂ ਨੂੰ ਸਲਾਹ ਦਿੱਤੀ ਕਿ ਉਹ ਨਵੇਂ ਢੰਗ ਨੂੰ ਸਮਝਣ ਅਤੇ  ਡਿਜੀਟਲ ਮੰਚ ਵਿੱਚ ਸ਼ਾਮਲ ਹੋਣ।ਸੋਨੂੰ ਸੂਦ ਨੇ ਖੁਦ ਵੀ ਵਿਦਿਆਰਥੀਆਂ ਨੂੰ ਆਪਣੀਆਂ ਆਨਲਾਈਨ ਕਲਾਸਾਂ ਲਗਾਉਣ ਲਈ ਵੱਡੀ ਗਿਣਤੀ ਵਿੱਚ ਸੈਲਫੋਨ ਦਾਨ ਕੀਤੇ ਹਨ। ਸੋਨੂੰ ਨੇ ਕੋਵਿਡ ਕਾਰਨ 2020 ਦੀ ਤਾਲਾਬੰਦੀ ਦੌਰਾਨ ਆਪਣੇ ਪਰਉਪਕਾਰੀ ਯਤਨਾਂ ਨਾਲ ਲੋਕਾਂ ’ਤੇ ਮਿਸਾਲੀ ਪ੍ਰਭਾਵ ਪਾਇਆ ਹੈ ਅਤੇ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਜਾਰੀ ਰੱਖਿਆ ਹੈ।ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਆਈ.ਏ.ਐੱਸ. ਨੇ ਫੇਸਬੁੱਕ ਲਾਈਵ ਪ੍ਰਸਾਰਤ ਕੀਤਾ ਅਤੇ ਸੋਨੂੰ ਸੂਦ ਨਾਲ ਸਿੱਧੀ ਗੱਲਬਾਤ ਕਰਨ ਦੇ ਯੋਗ ਬਣਨ ਵਾਲੇ ਮਹੀਨੇ ਦੇ ‘ਇਲੈਕਸ਼ਨ ਸਟਾਰ’ ਜੇਤੂਆਂ ਲਈ ਖੁਸ਼ੀ ਪ੍ਰਗਟਾਈ । ਉਹਨਾਂ ਕਿਹਾ ਕਿ ਇਹ ਬੜੀ ਮਾਣ ਦੀ ਗੱਲ ਹੈ  ਕਿ ਆਪਣੇ  ਸਿਰਜਣਾਤਮਕ ਯਤਨਾਂ ਰਾਹੀਂ ਨੌਜਵਾਨਾਂ ਨੂੰ ਨਿਰੰਤਰ ਪ੍ਰੇਰਿਤ ਕਰਨ ਵਾਲੇ ਸੋਨੂੰ ਸੂਦ ਨਾਲ ਨੌਜਵਾਨਾਂ ਨੂੰ ਗੱਲ ਕਰਨ ਦਾ ਮੌਕਾ ਮਿਲਿਆ।  

 

Tags: Election Star , Sonu Sood , Election Commission of India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD