Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧਾਰਮਿਕ ਸੰਸਥਾਵਾਂ ਵਿਖੇ ਆਯੋਜਿਤ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪਾਂ ਨੂੰ ਸ਼ਰਧਾਲੂਆਂ ਵੱਲੋਂ ਭਰਵਾਂ ਹੁੰਗਾਰਾ

ਸੰਤ ਨਿਰੰਕਾਰੀ ਭਵਨ ਅਤੇ ਡੇਰਾ ਸੱਚਾ ਸੌਦਾ ਵਿਖੇ ਲੱਗੇ ਟੀਕਾਕਰਨ ਕੈਂਪ

 Nirankari, Sant Nirankari charitable Foundation, Sant Nirankari Mission, DC Mansa, Deputy Commissioner Mansa, Mohinder Pal, Mansa, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਮਾਨਸਾ , 18 Apr 2021

Last updated on: Apr 18, 2021, 00:00 IST

ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿਖੇ ਕੋਵਿਡ ਟੀਕਾਕਰਨ ਕੈਂਪਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ ਤਾਂ ਜੋ ਛੇਤੀ ਤੋਂ ਛੇਤੀ 45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਟੀਕਾਕਰਨ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਸੰਤ ਨਿਰੰਕਾਰੀ ਭਵਨ ਅਤੇ ਸਰਦੂਲਗੜ੍ਹ ਰੋਡ ’ਤੇ ਸਥਿਤ ਡੇਰਾ ਸੱਚਾ ਸੌਦਾ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਏ ਟੀਕਾਕਾਰਨ ਕੈਂਪਾਂ ਦਾ ਦੌਰਾ ਕਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੋਰੋਨਾ ਵਾਇਰਸ ਦੇ ਮਾਰੂ ਅਸਰਾਂ ਨੂੰ ਠੱਲ੍ਹ ਪਾਈ ਜਾਣੀ ਅਤਿ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਸਾਰੇ ਨਾਗਰਿਕ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਲਾਜ਼ਮੀ ਤੌਰ ’ਤੇ ਵੈਕਸੀਨੇਸ਼ਨ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਜੇ ਇਸ ਨੂੰ ਰੋਕਿਆ ਨਾ ਗਿਆ ਤਾਂ ਇਸ ਦੇ ਪ੍ਰਭਾਵ ਬੇਹੱਦ ਗੰਭੀਰ ਨਿਕਲਣਗੇ ਜਿਸ ਦਾ ਇਕੋ ਇੱਕ ਹੱਲ ਕੋਵਿਡ ਵੈਕਸੀਨੇਸ਼ਨ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਾਰਮਿਕ ਸਥਾਨਾਂ ਅਤੇ ਧਾਰਮਿਕ ਸੰਸਥਾਵਾਂ ਵਿਖੇ ਵਿਸ਼ੇਸ ਕੋਵਿਡ ਟੀਕਾਕਰਨ ਕੈਂਪ ਲਗਾਉਣ ਦਾ ਮੁੱਖ ਉਦੇਸ਼ ਸ਼ਰਧਾਲੂਆਂ ਦੀ ਸੁਵਿਧਾ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਟੀਕਾਕਰਨ ਕਰਵਾਉਣ ਲਈ ਹਸਪਤਾਲਾਂ ਵਿਖੇ ਜਾਣ ਦੀ ਜ਼ਰੂਰਤ ਨਾ ਪਵੇ।

ਮਾਨਸਾ ਸ਼ਹਿਰ ਵਿਖੇ ਸਥਿਤ ਸੰਤ ਨਿਰੰਕਾਰੀ ਭਵਨ ਵਿਖੇ ਆਯੋਜਿਤ ਟੀਕਾਕਰਨ ਕੈਂਪ ਦੌਰਾਨ ਬਜੁਰਗਾਂ ਨੇ ਕਾਫ਼ੀ ਉਤਸ਼ਾਹ ਦਿਖਾਇਆ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਕੋਵਿਡ ਲੱਛਣ ਸਾਹਮਣੇ ਆਉਣ ’ਤੇ ਸਬੰਧਤ ਵਿਅਕਤੀ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਵਿਖੇ ਪਹੁੰਚ ਕਰਨ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲੱਗਣ ’ਤੇ ਇਲਾਜ਼ ਸ਼ੁਰੂ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਾਰੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਮਾਸਕ ਲਾਜ਼ਮੀ ਤੌਰ ’ਤੇ ਪਾ ਕੇ ਰੱਖਿਆ ਜਾਵੇ ਅਤੇ ਵਾਰ ਵਾਰ ਹੱਥ ਜ਼ਰੂਰ ਧੋਏ ਜਾਣ। ਉਨ੍ਹਾਂ ਸਮਾਜਿਕ ਦੂਰੀ ਸਮੇਤ ਹੋਰ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਇਸ ਮਾਰੂ ਵਾਇਰਸ ਦੇ ਪ੍ਰਭਾਵਾਂ ਤੋਂ ਪੂਰੀ ਤਰ੍ਹਾਂ ਬਚਿਆ ਜਾ ਸਕੇ।ਇਸ ਦੌਰਾਨ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਵੈਕਸੀਨੇਸ਼ਨ ਕੋਵਿਡ ਦੀ ਰੋਕਥਾਮ ਲਈ ਰਾਮਬਾਣ ਵਾਂਗ ਹੈ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਾਜਮੀ ਤੌਰ ’ਤੇ ਇਹ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ 98 ਸਿਹਤ ਕੇਂਦਰਾਂ ਤੋਂ ਇਲਾਵਾ 4 ਪ੍ਰਾਈਵੇਟ ਹਸਪਤਾਲਾਂ ਵਿਖੇ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਮੂਹ ਸ਼ਹਿਰਾਂ ਵਿੱਚ ਕਾਰਜਸਾਧਕ ਅਧਿਕਾਰੀਆਂ ਅਤੇ ਪਿੰਡਾਂ ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਰਾਏ ਵੀ ਮੌਜੂਦ ਸਨ। ਕੈਂਪ ਦੌਰਾਨ 370 ਲੋਕਾਂ ਲੋਕਾਂ ਨੇ ਟੀਕਾਕਰਨ ਕਰਵਾਇਆ।

 

Tags: Nirankari , Sant Nirankari charitable Foundation , Sant Nirankari Mission , DC Mansa , Deputy Commissioner Mansa , Mohinder Pal , Mansa , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD