Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਕੰਟੈਕਟ ਟ੍ਰੇਸਿੰਗ ਤੇ ਕੋਵਿਡ ਰੋਕੂ ਟੀਕੇ ਨਾਲ ਤੋੜਿਆ ਜਾ ਰਿਹੈ ਕੋਰੋਨਾ ਵਾਇਰਸ ਦਾ ਲੱਕ : ਡਾ. ਗੁਰਦੀਪ ਸਿੰਘ ਕਪੂਰ

ਕੋਵਿਡ ਦੇ ਖ਼ਾਤਮੇ ਲਈ ਅੱਜ 3195 ਯੋਗ ਵਿਅਕਤੀਆਂ ਨੇ ਲਈ ਵੈਕਸੀਨ

Civil Surgeon SBS Nagar, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਨਵਾਂਸ਼ਹਿਰ , 18 Apr 2021

ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਸਿਹਤ ਤੇ ਤੰਦਰੁਸਤੀ ਕੇਂਦਰ ਮਹਾਲੋਂ, ਖਮਾਚੋ ਅਤੇ ਪਿੰਡ ਨੌਰਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਕੋਵਿਡ ਰੋਕੂ ਟੀਕਾਕਰਨ ਕੈਂਪਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਸਿਹਤ ਤੇ ਤੰਦਰੁਸਤੀ ਕੇਂਦਰ, ਮਹਾਲੋਂ ਵਿਖੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਕੋਲੋਂ ਕੋਵਿਡ ਰੋਕੂ ਟੀਕਾਕਰਨ ਦੇ ਕੰਮ ਦੀ ਜਾਣਕਾਰੀ ਲਈ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਨਾਲ ਰੂਰਲ ਮੈਡੀਕਲ ਅਫਸਰ ਅਤੇ ਬਲਾਕ ਨੋਡਲ ਅਫਸਰ ਡਾ. ਰਣਜੀਤ ਹਰੀਸ਼ ਅਤੇ ਪੀਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।ਇਸ ਦੌਰਾਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਲੋਕਾਂ ਦੇ ਮੁਖਾਤਿਬ ਹੁੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ-ਰਾਤ ਕੰਮ ਕਰ ਰਿਹਾ ਹੈ, ਜਿਸ ਕਾਰਨ ਸਥਿਤੀ ਕੰਟਰੋਲ ਵਿਚ ਆ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਕੋਰੋਨਾ ਪਾਜਟਿਵ ਕੇਸਾਂ ਦੀ ਸਿਹਤਯਾਬੀ ਦਰ 93 ਫੀਸਦੀ ਤੋਂ ਵੱਧ ਹੈ। 

ਡਾ. ਕਪੂਰ ਨੇ ਅੱਗੇ ਦੱਸਿਆ ਕਿ ਪਿਛਲੇ ਸਮੇਂ ਵਿਚ ਅਸੀਂ ‘ਐਕਟਿਵ ਕੰਟੈਕਟ ਟ੍ਰੇਸਿੰਗ’ ਅਤੇ ‘ਕੋਵਿਡ ਰੋਕੂ’ ਟੀਕਾਕਰਨ ਉੱਤੇ ਧਿਆਨ ਕੇਂਦਰਿਤ ਕੀਤਾ ਹੈ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜਟਿਵ ਆਉਂਦਾ ਹੈ ਤਾਂ ਅਸੀਂ ਉਸ ਦੇ 20 ਸੰਪਰਕਾਂ ਨੂੰ ਲੱਭ ਕੇ ਹੋਮ ਆਈਸੋਲੇਟ ਕਰ ਦਿੰਦੇ ਹਾਂ, ਜਿਸ ਕਾਰਨ ਕੋਰੋਨਾ ਵਾਇਰਸ ਦੀ ਲੜੀ ਟੁੱਟ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਐਕਟਿਵ ਕੰਟੈਕਟ ਟ੍ਰੇਸਿੰਗ’ ਅਤੇ ‘ਕੋਵਿਡ ਰੋਕੂ ਟੀਕੇ’ ਨਾਲ ਕੋਰੋਨਾ ਵਾਇਰਸ ਦਾ ਲੱਕ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਕਟਿਵ ਕੰਟੈਕਟ ਟ੍ਰੇਸਿੰਗ ਨਾਲ ਕੋਰੋਨਾ ਦੇ ਵਧ ਰਹੇ ਮਾਮਲਿਆਂ ਉੱਤੇ ਲੱਗਾਮ ਲੱਗੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜਿੰਨੀ ਛੇਤੀ ਕੋਵਿਡ ਪਾਜਟਿਵ ਵਿਅਕਤੀਆਂ ਦੇ ਸੰਪਰਕਾਂ ਨੂੰ ਅਲੱਗ ਕਰਾਂਗੇ, ਓਨੀ ਛੇਤੀ ਹੀ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਵਿਚ ਸਫਲ ਹੋਵਾਂਗੇ।ਸਿਵਲ ਸਰਜਨ ਨੇ ਦੱਸਿਆ ਕਿ ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਗਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਿੱਚ ਸਿਲਸਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ। ਸਾਡੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ 45 ਸਾਲ ਤੋਂ ਵੱਧ ਉਮਰ ਦੇ 3195 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 68108 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 114, ਬਲਾਚੌਰ ਵਿਚ 410, ਮੁਜ਼ੱਫਰਪੁਰ ਵਿਚ 805, ਮੁਕੰਦਪੁਰ ਵਿਚ 670, ਸੁੱਜੋਂ ਵਿਚ 737, ਬੰਗਾ ਵਿਚ 69 ਅਤੇ ਸੜੋਆ ਵਿਚ 390 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।

 

Tags: Civil Surgeon SBS Nagar , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD