Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਕਸੀਜ਼ਨ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਬੀ.ਸ਼੍ਰੀਨਿਵਾਸਨ

ਕਰੋਨਾ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਵਿਸ਼ੇਸ਼ ਬੈਠਕ

DC Bathinda, B Srinivasan, Bathinda, Deputy Commissioner Bathinda

Web Admin

Web Admin

5 Dariya News

ਬਠਿੰਡਾ , 19 Apr 2021

Last updated on: Apr 19, 2021, 00:00 IST

ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਆਪਣੇ ਦਫ਼ਤਰ ਵਿਖੇ ਜਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਕੋਵਿਡ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਕਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਵੈਕਸੀਨੇਸ਼ਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ-19 ਸਬੰਧੀ ਪਿੰਡ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਅਤੇ ਕੋਰੋਨਾ ਟੈਸਟਿੰਗ ਕੀਤੀ ਜਾਣੀ ਲਾਜ਼ਮੀ ਬਣਾਈ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਰ ਵਾਰ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਏ ਜਾਣ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕੀਤਾ ਜਾਵੇ। ਆਪਸੀ ਦੂਰੀ ਨੂੰ ਬਰਕਰਾਰ ਅਤੇ ਮੂੰਹ ਹਮੇਸ਼ਾ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕੋਵਿਡ ਟੀਕਾਕਰਨ ਪੂਰੀ ਤਰ੍ਹਾਂ ਸਵੱਛਤ ਹੈ ਅਤੇ ਸਭ ਨੂੰ ਬਿਨਾਂ ਝਿਝਕ ਤੋਂ ਕੋਵਿਡ ਦਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸ.ਡੀ.ਐਮ. ਬਠਿੰਡਾ ਸ਼੍ਰੀ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਐਸ.ਪੀ. ਹੈਡਕੁਆਰਟਰ ਸ਼੍ਰੀ ਸੁਰਿੰਦਰਪਾਲ ਸਿੰਘ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Bathinda , B Srinivasan , Bathinda , Deputy Commissioner Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD