Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵਿਧਾਇਕ ਅੰਗਦ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦਾ ਪ੍ਰਾਸਪੈਕਟਸ ਜਾਰੀ

ਕਿਹਾ, ਜਲਦ ਹੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਵੇਗੀ ਇਹ ਵੱਕਾਰੀ ਸੰਸਥਾ

 Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 19 Apr 2021

Last updated on: Apr 19, 2021, 00:00 IST

ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪਿ੍ਰੰਸੀਪਲ ਸਰਬਜੀਤ ਸਿੰਘ ਅਤੇ ਸਮੂਹ ਸਟਾਫ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਦੇ ਨਵੇਂ ਵਿੱਦਿਅਕ ਸੈਸ਼ਨ 2021-22 ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਇਸ ਪ੍ਰਾਸਪੈਕਟਸ ਰਾਹੀਂ ਸਕੂਲ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਸੁਚੱਜਾ ਯਤਨ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਉਨਾਂ ਨੂੰ ਇਸੇ ਤਰਾਂ ਮਿਹਨਤ ਤੇ ਲਗਨ ਨਾਲ ਸਕੂਲ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਦੀ ਤਾਕੀਦ ਕੀਤੀ ਅਤੇ ਵਿਦਿਆਰਥੀਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਇਹ ਸਕੂਲ ਜ਼ਿਲੇ ਦੀ ਇਕ ਵੱਕਾਰੀ ਸਿੱਖਿਆ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਉਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ। ਉਨਾਂ ਕਿਹਾ ਕਿ ਮਿਹਨਤੀ ਅਤੇ ਕਾਬਿਲ ਅਧਿਆਪਕਾਂ ਸਦਕਾ ਇਸ ਸਕੂਲ ਨੇ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਹੋਰਨਾਂ ਗਤੀਵਿਧੀਆਂ ਵਿਚ ਵੀ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਇਸ ਮਾਣਮੱਤੀ ਸੰਸਥਾ ਵਿਚੋਂ ਸਿੱਖਿਆ ਹਾਸਲ ਕਰਨ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿਚ ਉੱਚ ਮੁਕਾਮ ਹਾਸਲ ਕੀਤਾ ਹੈ। ਉਨਾਂ ਕਿਹਾ ਕਿ ਇਸ ਸਿੱਖਿਆ ਸੰਸਥਾ ਨੂੰ ਬੁਲੰਦੀਆਂ ’ਤੇ ਪਹੰੁਚਾਉਣ ਦਾ ਮੇਰਾ ਸ਼ੁਰੂ ਤੋਂ ਹੀ ਸੁਪਨਾ ਰਿਹਾ ਹੈ, ਜਿਸ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਇਸ ਸੰਸਥਾ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਮਾਰਟ ਸਕੂਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਸਕੂਲ ਦੀ ਨਵੀਂ ਆਲੀਸ਼ਾਨ ਬਿਲਡਿੰਗ, ਆਧੁਨਿਕ ਲੈਬਾਂ ਅਤੇ ਬਾਹਰੀ ਲੈਂਡ ਸਕੇਪਿੰਗ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਵੇਗੀ। ਉਨਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਲਈ ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏ ਜਾਣਗੇ। ਪਿ੍ਰੰਸੀਪਲ ਸਰਬਜੀਤ ਸਿੰਘ ਵੱਲੋਂ ਸਕੂਲ ਦੀ ਬਿਹਤਰੀ ਲਈ ਵਿਧਾਇਕ ਅੰਗਦ ਸਿੰਘ ਵੱਲੋਂ ਕਰਵਾਏ ਜਾ ਰਹੇ ਬਿਹਤਰੀਨ ਕਾਰਜਾਂ ਲਈ ਉਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪਿ੍ਰਧੀ ਗੁਪਤਾ, ਹਿੰਮੀ, ਮੋਨਿਕਾ ਭੱਲਾ, ਨਿਤਿਕਾ ਭੰਡਾਰੀ, ਸੁਸ਼ਮਾ ਰਾਣੀ, ਸਵਿਤਾ ਪਾਲ, ਸੰਜੀਵ ਕੁਮਾਰ, ਗੁਰਸ਼ਰਨਦੀਪ, ਯੂਨਸ ਖੋਖਰ, ਨਰਿੰਦਰ ਸੈਣੀ, ਅਨੀਤਾ ਅਗਨੀਹੋਤਰੀ, ਜਤਿੰਦਰ ਕੌਰ, ਅਦਿੱਤਿਆ ਜੈਰਥ, ਈਨਾ ਅਤੇ ਹੋਰ ਹਾਜ਼ਰ ਸਨ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD