Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਅਤੇ ਟੀਕਾਕਰਨ ਮੁਹਿੰਮ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ 22 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦਾ ਸਨਮਾਨ

ਅਧਿਕਾਰੀਆਂ ਨੂੰ ਅਪ੍ਰੈਲ ਮਹੀਨੇ ਦੇ ਅੰਦਰ ਸਮੁੱਚੇ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਹੋਰ ਉਪਰਾਲੇ ਕਰਨ ਲਈ ਕਿਹਾ

 DC Jalandhar, Ghanshyam Thori, Jalandhar, Deputy Commissioner Jalandhar, AB- Sarbat Sehat Bima Yojna

Web Admin

Web Admin

5 Dariya News

ਜਲੰਧਰ , 19 Apr 2021

Last updated on: Apr 19, 2021, 00:00 IST

ਫਰੰਟ ਲਾਈਨ ਵਰਕਰਾਂ ਨੂੰ ਉਤਸ਼ਾਹਤ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸੋਮਵਾਰ ਨੂੰ 22 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੂੰ ਟੀਕਾਕਰਨ ਮੁਹਿੰਮ ਅਤੇ ਆਯੂਸ਼ਮਾਨ-ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਵਿਚ ਅਣਥੱਕ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਮਹਾਂਮਾਰੀ ਖਿਲਾਫ਼ ਲੜੀ ਜਾ ਰਹੀ ਜੰਗ ਨੂੰ ਜਿੱਤਣ ਲਈ ਇਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫਰੰਟਲਾਈਨ ਵਰਕਰਾਂ ਨੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਜਾ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚ ਕੀਤੀ ਅਤੇ ਉਨ੍ਹਾਂ ਨੂੰ ਨਾਜ਼ੁਕ ਲੋਕਾਂ ਦੀ ਟੀਕਾਕਰਨ ਮੁਹਿੰਮ ਤਹਿਤ ਵੈਕਸੀਨੇਸ਼ਨ ਸਾਈਟਾਂ 'ਤੇ ਲੈ ਕੇ ਆਏ। ਇਸ ਤੋਂ ਇਲਾਵਾ ਇਨ੍ਹਾਂ ਵਰਕਰਾਂ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਵਿੱਚ ਜਲੰਧਰ ਨੂੰ ਮੋਹਰੀ ਜ਼ਿਲ੍ਹਾ ਬਣਾਉਣ ਲਈ ਦਿਨ-ਰਾਤ ਕੰਮ ਕੀਤਾ ਗਿਆ ।ਸਮੁੱਚੇ ਹੈਲਥ ਕੇਅਰ ਅਤੇ ਫਰੰਟਲਾਈਨ ਵਰਕਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼੍ਰੀ ਥੋਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੀਆਂ ਨਿਰਸਵਾਰਥ ਸੇਵਾਵਾਂ ਨੇ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਹਨ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜੀ. ਐਸ. ਰੰਧਾਵਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਵੱਲੋਂ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਇਨ੍ਹਾਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਪਹੁੰਚਾ ਕੇ ਟੀਕਾਕਰਨ ਮੁਹਿੰਮ ਅਤੇ ਸਰਬੱਤ ਸਹਿਤ ਬੀਮਾ ਯੋਜਨਾ ਵਿਚ ਅਹਿਮ ਯੋਗਦਾਨ ਪਾਇਆ ਗਿਆ ਹੈ।ਅੱਜ ਜਿਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ, ਉਨ੍ਹਾਂ ਵਿੱਚ ਸੁਪਰਵਾਈਜ਼ਰ ਰੀਨਾ, ਮੰਜੂ, ਜਸਵਿੰਦਰ ਕੌਰ, ਸੰਤੋਸ਼ ਕੌਰ, ਜਸਬੀਰ ਕੌਰ, ਬਲਬੀਰ ਕੌਰ, ਦਵਿੰਦਰ ਕੌਰ, ਪ੍ਰਵੀਨ ਬਾਲਾ, ਬਲਵੀਰ ਕੌਰ, ਸੁਖਵਿੰਦਰ ਕੌਰ, ਜਗਮਿੰਦਰ ਕੌਰ, ਆਂਗਣਵਾੜੀ ਵਰਕਰ ਰਾਜਵਿੰਦਰ ਕੌਰ, ਰਣਜੀਤ ਕੁਮਾਰੀ, ਡਿੰਪਲ ਸਤਵੰਤ ਕੌਰ, ਬਿਮਲਾ, ਸੁਰਜੀਤ ਕੌਰ, ਗੁਰਬਖਸ਼ ਕੌਰ, ਰਾਜਪਿੰਦਰ ਕੌਰ, ਮਮਤਾ ਰਾਣੀ, ਦਵਿੰਦਰ ਕੌਰ  ਅਤੇ ਰੇਨੂੰ ਬਾਲਾ ਸ਼ਾਮਲ ਹਨ।

 

Tags: DC Jalandhar , Ghanshyam Thori , Jalandhar , Deputy Commissioner Jalandhar , AB- Sarbat Sehat Bima Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD