Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 8 ਕਰੋੜ 69 ਲੱਖ ਨਾਲ ਤਿਆਰ ਹੋਈ ਖੰਨਾ ਤੋਂ ਅਮਲੋਹ ਸੜਕ ਦਾ ਕੀਤਾ ਉਦਘਾਟਨ

ਕਿਹਾ! ਹਲਕਾ ਖੰਨਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੀ ਜਲਦੀ ਹੀ ਕੀਤੀ ਜਾਵੇਗੀ ਕਾਇਆ-ਕਲਪ

 Vijay Inder Singla, Punjab School Education and Public Works Minister, PWD, Education, Punjab Bhawan, Punjab Pradesh Congress Committee, Congress, Punjab Congress

Web Admin

Web Admin

5 Dariya News

ਖੰਨਾ (ਲੁਧਿਆਣਾ) , 19 Apr 2021

Last updated on: Apr 19, 2021, 00:00 IST

ਖੰਨਾ ਤੋਂ ਅਮਲੋਹ ਜਾਂਦੀ ਸੜਕ ਜਿਹੜੀ ਕਿ 8 ਕਰੋੜ 69 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਜਿਸ ਦਾ ਉਦਘਾਟਨ ਅੱਜ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤਾ ਗਿਆ, ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਖੰਨਾ ਦੇ ਵਿਧਾਇਕ  ਗੁਰਕੀਰਤ ਸਿੰਘ ਕੋਟਲੀ ਅਤੇ ਪਾਇਲ ਹਲਕਾ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੀ ਮੌਜੂਦ ਸਨ।ਸ਼੍ਰੀ ਸਿੰਗਲਾ ਨੇ ਕਿਹਾ ਕਿ ਕੋਰੋਨਾ ਕਾਰਨ ਸੜਕ ਨਿਰਮਾਣ ਦੇ ਕੰਮਾਂ 'ਚ ਦੇਰੀ ਹੋਈ ਹੈ, ਹੁਣ ਪੰਜਾਬ ਸਰਕਾਰ ਵੱਲੋਂ ਹਲਕਾ ਖੰਨਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਜਿਸ ਅਧੀਨ ਖੰਨਾ-ਸਮਰਾਲਾ ਰੋਡ, ਖਮਾਣੋਂ, ਰਤਨਹੇੜੀ ਰੋਡ ਇਨ੍ਹਾਂ ਸੜਕਾਂ ਦਾ ਕੰਮ ਜਲਦੀ ਕੀਤਾ ਜਾਵੇਗਾ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀ ਸਭ ਤੋਂ ਵੱਡੀ ਮੰਗ ਖੰਨਾ ਸਮਰਾਲਾ ਰੋਡ ਦਾ ਕੰਮ ਹਰ ਹਾਲਤ ਵਿੱਚ ਤਿੰਨ ਮਹੀਨੇ ਦੇ ਅੰਦਰ-ਅੰਦਰ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਖੰਨਾ, ਰਤਨਹੇੜੀ, ਜਸਪਾਲੋਂ ਅਤੇ ਹਰਬੰਸਪੁਰਾ ਵਿਖੇ ਰੇਲਵੇ ਲਾਈਨਾਂ ਦੇ ਪੁਲ ਵੀ ਜਲਦੀ ਬਣਾਏ ਜਾਣਗੇ।ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਕਿਹਾ ਕਿ ਜਲਦ ਹੀ ਅਸੀਂ 10 ਹਜ਼ਾਰ ਈ.ਟੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਕੱਢ ਰਹੇ ਹਾਂ ਜਿਨ੍ਹਾਂ ਦੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਨਾਲ ਸਬੰਧਤ ਫੀਸ ਰੈਗੂਲੇਸ਼ਨ ਐਕਟ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਕੂਲ ਸਲਾਨਾ ਚਾਰਜਿਜ ਨਹੀਂ ਲੈ ਸਕਦੇ ਅਤੇ ਨਾ ਹੀ ਸਕੂਲ ਬੱਚਿਆਂ ਨੂੰ ਨਿਰਧਾਰਿਤ ਦੁਕਾਨਾਂ ਤੋਂ ਵਰਦੀਆਂ ਤੇ ਕਿਤਾਬਾਂ ਲੈਣ ਲਈ ਮਜ਼ਬੂਰ ਕਰ ਸਕਦੇ ਹਨ।ਉਨ੍ਹਾਂ ਕਿਹਾ ਦੇ ਪਿਛਲੇ ਸਾਲ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਜਾਂਚ ਕਰਨ ਉਪਰੰਤ 56 ਸਕੂਲਾਂ ਦੀ ਐਫੀਲੇਸ਼ਨ ਰੱਦ ਕੀਤੀ ਗਈ ਸੀ, ਇਸ ਪ੍ਰਕਾਰ ਦੀ ਕੋਈ ਵੀ ਸ਼ਿਕਾਇਤ ਮਿਲਣ 'ਤੇ ਜਾਂਚ ਉਪਰੰਤ ਜੇਕਰ ਕੋਈ ਸਕੂਲ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਤੋਂ ਲੈ ਕੇ ਸੁਪਰੀਟ ਕੋਰਟ ਤੱਕ ਆਪਣਾ ਪੱਖ ਰੱਖਿਆ ਗਿਆ ਪਰ ਅਦਾਲਤ ਦਾ ਫ਼ੈਸਲਾ ਨਿੱਜੀ ਸਕੂਲਾਂ ਦੇ ਹੱਕ 'ਚ ਆਇਆ ਹੈ। ਹਾਈਕੋਰਟ ਵੱਲੋਂ ਵੀ ਸੁਪਰੀਮ ਕੋਰਟ ਦਾ ਫੈਸਲਾ ਪੰਜਾਬ 'ਚ ਲਾਗੂ ਕੀਤਾ ਗਿਆ ਹੈ, ਇਸ ਲਈ ਪੰਜਾਬ ਸਰਕਾਰ ਨਿੱਜੀ ਸਕੂਲਾਂ ਵਾਲਿਆਂ ਨੂੰ ਫ਼ੀਸਾਂ ਸਬੰਧੀ ਕੋਈ ਦਬਾਅ ਨਹੀਂ ਪਾ ਸਕਦੀ। ਉਹਨਾਂ ਸਕੂਲ ਪ੍ਰਬੰਧਕਾਂ ਨੂੰ ਕਰੋਨਾ ਅਤੇ ਆਰਥਿਕ ਕਾਰਨਾਂ ਨੂੰ ਦੇਖਦੇ ਹੋਏ ਅਪੀਲ ਕਰਦੇ ਕਿਹਾ ਕਿ ਲੋੜਵੰਦ ਵਿਅਕਤੀ ਦੀ ਫੀਸ ਵਿੱਚ ਕੁੱਝ ਛੋਟ ਕਰਨ ਲਈ ਸਕੂਲ ਖੁਦ ਅੱਗੇ ਆਉਣ।ਇਸ ਮੌਕੇ ਸੂਬਾ ਸਕੱਤਰ ਰੁਪਿੰਦਰ ਸਿੰਘ ਰਾਜਾ ਗਿੱਲ, ਚੇਅਰਮੈਨ ਬਲਾਕ ਸੰਮਤੀ ਖੰਨਾ ਸਤਨਾਮ ਸਿੰਘ ਸੋਨੀ ਰੋਹਣੋਂ, ਏਐੱਸ ਮੈਨੇਜਮੈਂਨ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਫੋਕਲ ਪੁਆਇੰਟ ਐਸੋ. ਪ੍ਰਧਾਨ ਜਤਿੰਦਰ ਸ਼ਰਮਾ, ਸ਼੍ਰੀ ਹਰਿੰਦਰ ਸਿੰਘ ਕਨੇਚ, ਸ਼੍ਰੀ ਸੰਦੀਪ ਸਿੰਘ ਬੱਲ, ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਡਾ. ਗੁਰਮੁੱਖ ਸਿੰਘ ਚਾਹਲ, ਅਮਨ ਕਟਾਰੀਆ ਆਦਿ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD