Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ

ਆਲੀਵਾਲ ਵੱਲੋਂ ਮੁੱਖ ਮੰਤਰੀ ਤੇ ਸਹਿਕਾਰਤਾ ਮੰਤਰੀ ਦਾ ਧੰਨਵਾਦ

 Punjab Congress, Amrik Singh Aliwal, Sugarfed

Web Admin

Web Admin

5 Dariya News

ਚੰਡੀਗੜ੍ਹ , 20 Apr 2021

Last updated on: Apr 20, 2021, 00:00 IST

ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਨਿਯੁਕਤ ਹੋਏ ਚੇਅਰਮੈਨ ਸ. ਆਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਨੇਤਾ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਜਿਨ੍ਹਾਂ ਦੇ ਤਜ਼ਰਬੇ ਦਾ ਸ਼ੂਗਰਫੈਡ ਨੂੰ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਿਸਾਨੀ ਸੰਕਟ ਵਿੱਚੋਂ ਉਭਾਰਨ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ 'ਚੋਂ ਕੱਢਣ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।ਸ. ਰੰਧਾਵਾ ਨੇ ਕਿਹਾ ਕਿ ਪਿਛਲੇਂ ਸਮੇਂ ਤੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੈਰਾਂ ਸਿਰ ਕਰਨ ਅਤੇ ਨਵੀਨੀਕਰਨ ਲਈ ਉਪਰਾਲੇ ਕਰ ਰਹੇ ਹਨ ਅਤੇ ਸ.ਆਲੀਵਾਲ ਦੇ ਮੁੜ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਉਲੀਕੀਆਂ ਯੋਜਨਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇਗਾ। ਸ਼ੂਗਰਫੈਡ ਵੱਲੋਂ ਜਿੱਥੇ ਭੋਗਪੁਰ ਖੰਡ ਮਿੱਲ ਦਾ ਵਿਸਥਾਰ ਕੀਤਾ ਗਿਆ ਉਥੇ ਬਟਾਲਾ ਤੇ ਗੁਰਦਾਸਪੁਰ ਵਿਖੇ ਨਵੀਆਂ ਖੰਡ ਮਿੱਲਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਕਲਾਨੌਰ ਵਿਖੇ ਅਤਿ-ਆਧੁਨਿਕ ਗੰਨਾ ਖੋਜ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ।ਸ. ਅਮਰੀਕ ਸਿੰਘ ਆਲੀਵਾਲ ਨੇ ਲੁਧਿਆਣਾ ਜ਼ਿਲੇ ਦੇ ਪਿੰਡ ਆਲੀਵਾਲ ਦੀ ਸਰਪੰਚੀ ਤੋਂ ਸਫਰ ਸ਼ੁਰੂ ਕੀਤਾ ਅਤੇ ਦੋ ਵਾਰ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਹੇ। ਉਹ ਪੰਜਾਬ ਐਗਰੋ ਦੇ ਵੀ ਚੇਅਰਮੈਨ ਰਹੇ ਹਨ। ਸਾਲ 2019 ਵਿੱਚ ਉਨ੍ਹਾਂ ਨੂੰ ਸ਼ੂਗਰਫੈਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਅੱਜ ਮੁੜ ਉਨ੍ਹਾਂ ਦੀ ਫੇਰ ਨਿਯੁਕਤੀ ਹੋਈ ਹੈ।ਸ. ਆਲੀਵਾਲ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

 

Tags: Punjab Congress , Amrik Singh Aliwal , Sugarfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD