Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੰਨਾ ਪੇਪਰ ਮਿੱਲ ਆਪਣੀ ਸਮਾਜਿਕ ਜਿੰਮੇਵਾਰੀਆਂ ਨਿਭਾਉਂਦੇ ਹੋਏ ਲਗਾਤਾਰ ਲੋੜਵੰਦਾਂ ਦੀ ਕਰ ਰਹੀ ਮੱਦਦ : ਗੁਰਪ੍ਰੀਤ ਸਿੰਘ ਖਹਿਰਾ

ਖੰਨਾ ਪੇਪਰ ਮਿੱਲ ਵਲੋਂ ਜ਼ਿਲਾ ਪ੍ਰਸ਼ਾਸ਼ਨ ਨੂੰ ਮੈਡੀਕਲ ਉਪਰਕਨ ਅਤੇ ਖੇਡਾਂ ਦਾ ਸਾਮਾਨ ਕੀਤਾ ਗਿਆ ਭੇਟ

 DC Amritsar, Gurpreet Singh Khaira, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 20 Apr 2021

Last updated on: Apr 20, 2021, 00:00 IST

ਖੰਨਾ ਪੇਪਰ ਮਿੱਲ ਵਲੋਂ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਂਦੇ ਹੋਏ ਜ਼ਿਲਾ ਪ੍ਰਸ਼ਾਸ਼ਨ ਨੂੰ ਅੱਜ ਖੇਡਾਂ ਦਾ ਸਾਮਾਨ ਅਤੇ ਡਾਕਟਰੀ ਉਪਕਰਨ ਮੁਹੱਈਆ ਕਰਵਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਖੰਨਾ ਪੇਪਰ ਮਿੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ ਖੰਨਾ ਪੇਪਰ ਮਿੱਲ ਵਲੋਂ ਰੈਡ ਕਰਾਸ ਦੀ ਕਾਫੀ ਸਹਾਇਤਾ ਕੀਤੀ ਗਈ ਹੈ। ਸ: ਖਹਿਰਾ ਨੇ ਦੱਸਿਆ ਕਿ ਅੱਜ ਵੀ ਖੰਨਾ ਪੇਪਰ ਮਿੱਲ ਵਲੋਂ ਰਣਜੀਤ ਐਵੀਨਿਊ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸੈਟੇਲਾਈਟ ਹਸਪਤਾਲ ਨੂੰ ਮੈਡੀਕਲ ਉਪਕਰਨ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਵਿਚ ਮਾਸਕ, ਹੈਂਡਫ੍ਰੀ ਸੈਨੇਟਾਈਜ਼ਰ, ਆਕਸੋਮੀਟਰ, ਆਕਸੀਜਨ ਸਲੰਡਰ, ਗਲਵਜ਼ ਆਦਿ ਹੋਰ ਮੈਡੀਕਲ ਸਹਾਇਤਾ  ਲਈ ਵਰਤਿਆਂ ਜਾਂਦਾ ਸਮਾਨ ਦਿੱਤਾ ਗਿਆ ਹੈ।ਸ: ਖਹਿਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੰਨਾਪੇਪਰ ਮਿੱਲ ਵਲੋਂ ਬੱਚਿਆਂ ਨੂੰ ਖੇਡਾਂ ਦੇ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਉਨਾਂ ਦੱਸਿਆ ਕਿ ਖੰਨਾ ਪੇਪਰ ਮਿੱਲ ਵਲੋਂ ਗਾਂਧੀ ਗਰਾਉਂਡ ਨੂੰ ਕ੍ਰਿਕੇਟ ਬਾਲੰਗ ਮਸ਼ੀਨ ਅਤੇ ਹੋਰ ਖੇਡਾਂ ਦਾ ਸਾਮਾਨ ਵੀ ਜ਼ਿਲਾ ਪ੍ਰਸ਼ਾਸ਼ਨ ਰਾਹੀਂ ਮੁਹੱਈਆ ਕਰਵਾਇਆ ਗਿਆ ਹੈ। ਸ: ਖਹਿਰਾ ਨੇ ਖੰਨਾ ਪੇਪਰ ਮਿੱਲ ਵਲੋਂ ਡਾਕਟਰੀ ਉਪਕਰਨ ਅਤੇ ਖੇਡ ਖੇਤਰ ਦੇ ਲਈ ਦਿੱਤੇ ਗਏ ਸਮਾਨ ਦੀ ਪਹਿਲਕਦਮੀ ਲਈ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਖੰਨਾ ਪੇਪਰ ਮਿੱਲ ਵਲੋਂ ਕੋਵਿਡ 19 ਮਹਾਂਮਾਰੀ ਦੌਰਾਨ ਵੀ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਗਈ ਹੈ ਅਤੇ ਹਰੇਕ ਖੇਤਰ ਵਿੱਚ ਆਪਣੀ ਸਮਾਜਿਕ ਜਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਲਗਾਤਾਰ ਲੋੜਵੰਦਾਂ ਦੀ ਮੱਦਦ ਕਰਦੀ ਆ ਰਹੀ ਹੈ। ਇਸ ਮੌਕੇ ਖੰਨਾ ਪੇਪਰ ਮਿੱਲ ਦੇ ਡਾਇਰੈਕਟਰ ਸ੍ਰੀ ਸੁਨੀਤ ਕੋਛੜ ਨੇ ਕਿਹਾ ਕਿ ਸਾਡੀ ਕੰਪਨੀ ਵਲੋਂ ਮਦਾਦ ਚੈਰੀਟੇਬਲ ਫਾਉਂਡੇਸ਼ਨ ਦੀ 2011 ਵਿੱਚ ਸਥਾਪਨਾ ਕੀਤੀ ਗਈ ਸੀ। ਉਨਾਂ ਦੱਸਿਆ ਕਿ ਸਾਡੀ ਇਸ ਸੰਸਥਾ ਵਲੋਂ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਜਾਂਦਾ ਹੈ। ਸ੍ਰੀ ਕੋਛੜ ਨੇ ਦੱਸਿਆ ਕਿ ਉਨਾਂ ਦੀ ਸੰਸਥਾ ਵਲੋਂ ਪੇਂਡੂ ਖੇਤਰਾਂ ਲਈ ਡਸਟਬਿਨ, ਕੂੜਾ ਚੁੱਕਣ ਵਾਲੀਆਂ ਗੱਡੀਆਂ ਅਤੇ ਗਰੀਨ ਡਰਾਇਵ ਮੁਹਿੰਮ ਤਹਿਤ ਪੌਦੇ ਵੀ ਲਗਵਾਏ ਗਏ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਡੀ ਸੰਸਥਾ ਵਲੋਂ, ਜੰਮੂ ਕਸ਼ਮੀਰ ਰਾਹਤ ਫੰਡ, ਜੋੜਾ ਫਾਟਕ ਦੁਰਘਟਨਾ ਸਮੇਂ ਵੀ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਗਈ ਹੈ।  ਉਨਾਂ ਦੱਸਿਆ ਕਿ ਸਾਡੀ ਸੰਸਥਾ ਵਲੋਂ ਨਿਸ਼ਕਾਮ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ।

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD