Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੋਵਿਡ-19 ਟੀਕਾਕਰਨ ਮੁਹਿੰਮ : ਪੰਜਾਬ ਵਿੱਚ ਕੋਵਿਡ ਟੀਕਾਕਰਨ ਵਿੱਚ ਪਠਾਨਕੋਟ ਮੋਹਰੀ

ਬਲਬੀਰ ਸਿੱਧੂ ਨੇ ਭਾਰਤ ਸਰਕਾਰ ਕੋਲ ਕੋਵਿਡ-19 ਵੈਕਸੀਨ ਦੀ ਘਾਟ ਦਾ ਮੁੱਦਾ ਚੁੱਕਿਆ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਚੰਡੀਗੜ , 20 Apr 2021

Last updated on: Apr 20, 2021, 00:00 IST

ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ  ਸਭ ਤੋਂ  ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ  ਕਰਵਾ ਕੇ ਮੋਹਰੀ  ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ।ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ  ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ। ਇਸਦੇ ਨਾਲ ਹੀ ਰਾਜ ਨੂੰ ਵਧਦੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਆਕਸੀਜ਼ਨ ਭੰਡਾਰਾਂ ਵਿੱਚ ਆ ਰਹੀ ਆਕਸੀਜ਼ਨ ਦੀ ਕਮੀ ਕਾਰਨ ਸੂਬੇ ਵਿੱਚ ਦੋ ਨਵੇਂ ਆਕਸੀਜਨ ਪਲਾਂਟਾਂ ਲਈ ਫੌਰੀ  ਪ੍ਰਵਾਨਗੀ ਦੀ ਵੀ ਮੰਗ ਕੀਤੀ ਹੈ। ਮੰਤਰੀ ਨੇ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਸੂਬੇ ਕੋਲ ਟੀਕੇ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ ਜਦੋਂ ਕਿ ਕੇਂਦਰ ਸਰਕਾਰ ਨੇ 1 ਮਈ, 2021 ਤੋਂ 18 ਸਾਲ ਤੋਂ ਵੱਧ ਉਮਰ ਦੀ ਸਾਰੀ ਆਬਾਦੀ ਨੂੰ ਟੀਕੇ ਲਗਾਉਣ ਦਾ ਐਲਾਨ ਵੀ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸਿਹਤ ਦਾ ਮਜਬੂਤ ਬੁਨਿਆਦੀ ਢਾਂਚਾ ਹੈ ਅਤੇ 3000 ਤੋਂ ਵੱਧ ਸਰਕਾਰੀ  ਸਿਹਤ ਕੇਂਦਰ ਵਿੱਚ ਇੱਕ ਦਿਨ ਦੌਰਾਨ ਘੱਟੋ- ਘੱਟ 3 ਲੱਖ ਮਰੀਜਾਂ ਨੂੰ ਟੀਕੇ ਲਗਾਉਣ ਲਈ ਸਮਰੱਥਾ ਹੈ। ਪਰ ਭਾਰਤ ਸਰਕਾਰ ਵੱਲੋਂ ਟੀਕੇ ਦੀ ਘੱਟ ਸਪਲਾਈ ਹੋਣ ਕਰਕੇ ਪੰਜਾਬ ਸਰਕਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਵਿੱਚ ਅਸਮਰੱਥ ਹੈ।ਹੁਣ ਤੱਕ ਲਗਭਗ 23.4 ਲੱਖ ਵਿਅਕਤੀਆਂ ਨੂੰ ਕੋਵਿਡ -19 ਦਾ ਟੀਕਾ ਲਗਾਇਆ ਗਿਆ ਹੈ ਜਿਸ ਤਹਿਤ 1,69,268 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਖੁਰਾਕ , 81,104 ਹੈਲਥ ਕੇਅਰ ਵਰਕਰ ਨੂੰ ਦੂਜੀ ਖੁਰਾਕ,  3,14,427 ਫਰੰਟ ਲਾਈਨ ਯੋਧਿਆਂ ਨੂੰ ਪਹਿਲੀ ਖੁਰਾਕ ਅਤੇ 72,845 ਫਰੰਟ ਲਾਈਨ ਯੋਧਿਆਂ  ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਇਸੇ ਤਰਾਂ 45 ਤੋਂ ਵੱਧ ਉਮਰ ਦੇ 18,63,111 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਅਤੇ 90,172 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।ਉਹਨਾਂ ਦੱਸਿਆ ਕਿ ਕੋਵਿਡ -19 ਦੇ ਇਲਾਜ ਅਤੇ ਪ੍ਰਬੰਧਨ ਸੇਵਾਵਾਂ ਨੂੰ ਮਜਬੂਤ ਕਰਨ ਲਈ ਰਾਜ ਸਰਕਾਰ ਨੇ 16 ਹੋਰ ਨਿੱਜੀ ਹਸਪਤਾਲਾਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਗੰਭੀਰ ਰੂਪ ਵਿੱਚ ਪ੍ਰਭਾਵਿਤ ਮਰੀਜਾਂ ਲਈ ਟਰਸ਼ਰੀ ਪੱਧਰ ਦੀਆਂ ਸਹੂਲਤਾਂ ਉਪਲਬਧ ਹਨ। ਉਨਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਲੋੜੀਂਦੇ ਐਲ-2, ਐੱਲ-3 ਅਤੇ ਵੈਂਟੀਲੇਟਰਾਂ ਵਾਲੇ ਬੈੱਡ ਮੌਜੂੂਦ ਹਨ। .ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਲਈ  ਕੋਵਿਡ -19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਸਰਕਾਰ ਵਲੋਂ ਸਰਕਾਰੀ ਕੇਂਦਰਾਂ ਵਿੱਚ ਕੀਤੇ ਜਾ ਰਹੇ ਮੁਫਤ ਕੋਵਿਡ -19 ਟੀਕਾਕਰਣ  ਦਾ ਵੱਧ ਤੋਂ ਵੱਧ  ਲਾਭ ਲੈਣ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD