Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਕਾਰਗਰ ਬਣਾਉਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਆਈ.ਟੀ. ਸੈੱਲ

 Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਚੰਡੀਗੜ੍ਹ , 20 Apr 2021

Last updated on: Apr 20, 2021, 00:00 IST

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਈ.ਟੀ. ਸੈੱਲ ਸਥਾਪਤ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਅੱਜ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਰਾਹੀਂ ਨਸ਼ਾ ਗ੍ਰਸਤ ਮਰੀਜਾਂ ਦੇ ਢੁਕਵੇਂ ਇਲਾਜ ਨੂੰ ਯਕੀਨੀ ਬਣਾਉਣ ਲਈ ਸੈਂਟਰਲ ਰਜਿਸਟਰੀ ਆਨਲਾਈਨ ਪੋਰਟਲ ਨੂੰ ਅਪਗ੍ਰੇਡ ਕਰਨ ਲਈ ਲੋੜੀਂਦੇ ਉਪਾਅ ਵਿਚਾਰਨ ਲਈ ਮੀਟਿੰਗ ਕੀਤੀ ਗਈ।ਸ. ਸਿੱਧੂ ਨੇ ਦੱਸਿਆ ਕਿ 31 ਮਾਰਚ, 2020 ਤੱਕ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਸਮੇਤ ਓਟ ਕਲੀਨਿਕਾਂ ਵਿੱਚ ਕੁੱਲ 6.45 ਲੱਖ ਮਰੀਜ਼ ਰਜਿਸਟਰਡ ਹੋਏ ਹਨ।  ਤਾਲਾਬੰਦੀ ਤੋਂ ਪਹਿਲਾਂ (22-03-2020) ਨੂੰ ਇਹ ਅੰਕੜਾ 4.14 ਲੱਖ ਸੀ।ਇਸ ਲਈ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੁਣੌਤੀਆਂ ਭਰੇ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਮਿਆਰੀ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ।ਸਿਹਤ ਮੰਤਰੀ ਨੇ ਦੱਸਿਆ ਕਿ 35 ਨਸ਼ਾ ਛੁੁਡਾਊ ਕੇਂਦਰਾਂ ਅਤੇ 200 ਸਰਕਾਰੀ  ਓਟ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਸਬੰਧੀ  ਸੁਚੱਜੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਸੇਵਾਵਾਂ 10 ਕੇਂਦਰੀ ਜੇਲ੍ਹਾਂ ਅਤੇ  ਕੈਦੀਆਂ ਲਈ ਇੱਕ ਵਿਸ਼ੇਸ਼ ਜੇਲ੍ਹ ਵਿੱਚ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕੇਂਦਰਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫਤ ਇਲਾਜ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।ਇਨ੍ਹਾਂ ਕੇਂਦਰਾਂ ਵਿਚ ਆਉਣ ਵਾਲੇ ਮਰੀਜਾਂ ਨੂੰ ਨਸ਼ਾ ਛੱਡਣ ਸਬੰਧੀ ਢੁਕਵੀਂ ਸਲਾਹ ਤੇ ਸੁਝਾਅ ਦੇਣ ਤੋਂ ਬਾਅਦ ਦਿੱਤੀ ਜਾਂਦੀ ਦਵਾਈ ਦੀ ਖੁਰਾਕ ਨੂੰ ਘਟਾਉਣ ਦੇ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ 155 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਨੂੰ ਇਹ ਵੀ ਅਧਿਕਾਰਤ ਕੀਤਾ ਗਿਆ ਹੈ।ਇਸ ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਅਮਿਤ ਕੁਮਾਰ, ਆਈ.ਏ.ਐਸ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਗੁਰਿੰਦਰ ਬੀਰ ਸਿੰਘ, ਪ੍ਰਸ਼ਾਸਨਿਕ ਸੁਧਾਰ ਵਿਭਾਗ ਮੋਹਾਲੀ, ਪੰਜਾਬ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ, ਪੀਸੀਐਸ ਅਤੇ ਡਾ: ਅਨੂ ਚੋਪੜਾ ਦੋਸਾਂਜ, ਪ੍ਰੋਗਰਾਮ ਅਫਸਰ( ਮਾਨਸਿਕ ਸਿਹਤ ਸੈੱਲ)  ਡੀ.ਐਚ.ਐਸ. ਦਫਤਰ, ਪੰਜਾਬ  ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD