Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੋਵਿਡ ਕੇਸਾਂ ’ਚ ਵਾਧੇ ਦੇ ਮੱਦੇਨਜਰ ਪੰਜਾਬ ਵੱਲੋਂ ਸਖਤ ਕਦਮ, ਆਰ.ਟੀ.ਸੀ-ਪੀ.ਸੀ.ਆਰ. ਦੀ ਦਰ ਘਟਾ ਕੇ 450 ਰੁਪਏ ਤੇ ਆਰ.ਏ.ਟੀ. ਟੈਸਟਿੰਗ 300 ਰੁਪਏ ਕੀਤੀ

ਮੁੱਖ ਮੰਤਰੀ ਵੱਲੋਂ ਹਾਲਾਤ ਦੀ ਸਮੀਖਿਆ, ਸਿਨੇਮਾ ਘਰਾਂ/ਬਾਰ/ਜਿੰਮ/ਕੋਚਿੰਗ ਸੈਂਟਰ/ਖੇਡ ਕੰਪਲੈਕਸ 20 ਤੋਂ 30 ਅਪ੍ਰੈਲ ਤੱਕ ਬੰਦ ਕਰਨ ਦਾ ਐਲਾਨ

 Captain Amarinder Singh, Amarinder Singh, Punjab Congress, Chief Minister of Punjab, Punjab Government, Government of Punjab, Coronavirus, COVID 19, Novel Coronavirus, India Fights Corona, Fight Against Corona, Corona Virus Updates ,Coronavirus Epidemic, Coronavirus Pandemic, Corona virus threat, Corona Outbreak, COVAXIN, COVISHIELD, Covid-19 Vaccine, Covid-19 Vaccine in India

Web Admin

Web Admin

5 Dariya News

ਚੰਡੀਗੜ , 19 Apr 2021

Last updated on: Apr 19, 2021, 00:00 IST

ਪੰਜਾਬ ਸਮੇਤ ਪੂਰੇ ਦੇਸ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਰੜੀਆਂ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਜੋ ਕਿ ਕੱਲ ਤੋਂ ਲਾਗੂ ਹੋਣਗੇ। ਇਨਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜਤ ਦਿੱਤੀ ਗਈ ਹੈ। ਨਿੱਜੀ ਲੈਬਜ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ। ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ।ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ ਸਸਕਾਰ ਨੂੰ ਛੱਡ ਕੇ, ਲਈ ਜਿਲਾ ਪ੍ਰਸਾਸਨ ਦੀ ਅਗਾਊਂ ਮਨਜੂਰੀ ਜਰੂਰੀ ਕਰਾਰ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜਾਰਾਂ ਨੂੰ ਐਤਵਾਰ ਦੇ ਦਿਨ ਬੰਦ ਕਰਨਾ ਸਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ। ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ ਇਹ ਪਾਬੰਦੀਆਂ ਸਖਤੀ ਨਾਲ ਲਾਗੂ ਕਰਨ ਅਤੇ ਲੋੜ ਪੈਣ ਉੱਤੇ ਸਿਵਲ ਸੁਸਾਇਟੀ ਸੰਗਠਨਾਂ ਦੀ ਮਦਦ ਲੈਣ ਦੇ ਵੀ ਹੁਕਮ ਦਿੱਤੇ। ਸਮੁੱਚੇ ਹਫਤਾਵਾਰੀ ਬਾਜਾਰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਉਡਾਣਾਂ ਰਾਹੀਂ ਪੰਜਾਬ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ ਕਿ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨਾਂ ਦੀ ਹਵਾਈ ਅੱਡੇ ਉੱਤੇ ਹੀ ਆਰ.ਏ.ਟੀ. ਜਾਂਚ ਕੀਤੀ ਜਾਵੇਗੀ। ਉਨਾਂ ਇਹ ਵੀ ਹੁਕਮ ਦਿੱਤੇ ਕਿ ਜਿਨਾਂ ਵਿਅਕਤੀਆਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸਮੂਲੀਅਤ ਕੀਤੀ ਹੈ (ਧਾਰਮਿਕ/ਸਿਆਸੀ/ਸਮਾਜਿਕ), ਉਨਾਂ ਨੂੰ ਘਰ ਵਾਪਸੀ ਉੱਤੇ ਪ੍ਰੋਟੋਕਾਲ ਦੇ ਅਨੁਸਾਰ ਪੰਜ ਦਿਨਾਂ ਲਈ ਘਰ ਵਿਚ ਏਕਾਂਤਵਾਸ ਵਿਚ ਰਹਿਣਾ ਪਵੇਗਾ।ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ ਦਿੱਤੇ ਕਿ ਬੱਸਾਂ/ਟੈਕਸੀਆਂ ਅਤੇ ਆਟੋ ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ।ਸੂਬੇ ਵਿਚ ਆਉਣ ਵਾਲੇ ਯਾਤਰੀਆਂ ਦੀ ਜਾਂਚ ਸਬੰਧੀ ਮੁੱਖ ਮੰਤਰੀ ਨੇ ਨਿਰਦੇਸ ਦਿੱਤੇ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸਨਾਂ ਵਿਖੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ.) ਜਾਂਚ ਬੂਥ ਸਥਾਪਿਤ ਕੀਤੇ ਜਾਣ ਅਤੇ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾਵੇ। 

ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਵੀ ਕੀਤਾ ਜਾਵੇ।ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਮੁਲਤਵੀ ਕੀਤੀ ਜਾਵੇ ਅਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ ਦਿੱਤੇ ਕਿ ਐਮ.ਬੀ.ਬੀ.ਐਸ./ਬੀ.ਡੀ.ਐਸ./ਬੀ.ਏ.ਐਮ.ਐਸ. ਦੇ ਪਹਿਲੇ, ਦੂਜੇ ਅਤੇ ਤੀਜੇ ਵਰੇ ਤੇ ਪਹਿਲੇ ਵਰੇ ਦੇ ਨਰਸਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਪ੍ਰੀਖਿਆ ਕਰਵਾਈ ਜਾਵੇ। ਮੁੱਖ ਮੰਤਰੀ ਨੇ ਸਮੁੱਚੇ ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਆਪਣੀ ਅਪੀਲ ਮੁੜ ਤੋਂ ਦੁਹਰਾਈ ਕਿ ਉਹ ਵੱਡੇ ਇਕੱਠਾਂ ਤੋਂ ਗੁਰੇਜ ਕਰਨ ਅਤੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਤੋਂ ਇਲਾਵਾ ਕੋਵਿਡ ਤੋਂ ਸੁਰੱਖਿਅਤ ਰਹਿਣ ਲਈ ਸਾਰੇ ਜਰੂਰੀ ਪ੍ਰੋਟੋਕਾਲਾਂ ਖਾਸ ਤੌਰ ’ਤੇ ਮਾਸਕ ਪਾਉਣ ਅਤੇ ਇਕੱਠਾਂ ਵਿਚ ਨਾ ਜਾਣ ਬਾਰੇ ਪ੍ਰੇਰਿਤ ਕਰਨ।ਗਾਰਡੀਅਨਜ ਆਫ ਗਵਰਨੈਂਸ ਅਤੇ ਸਮੂਹ ਸਾਬਕਾ ਫੌਜੀਆਂ ਨੂੰ ਸਕੂਲਾਂ ਵਿਚ ਕੋਵਿਡ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮੋਹਰੀ ਰੋਲ ਅਦਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿਚਲੀਆਂ ਫੌਜੀ ਛਾਉਣੀਆਂ ਦੇ ਹਸਪਤਾਲਾਂ ਨੇ ਸੂਬਾ ਸਰਕਾਰ ਨੂੰ ਇਹ ਯਕੀਨ ਦਵਾਇਆ ਹੈ ਕਿ ਕੋਵਿਡ ਕੇਸਾਂ ’ਚ ਵਾਧੇ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਜਦੋਂ ਕਿ ਨਿੱਜੀ ਹਸਪਤਾਲਾਂ ਨੂੰ ਕੋਵਿਡ ਦੇ ਮਰੀਜਾਂ ਲਈ 75 ਫੀਸਦੀ ਬਿਸਤਰੇ ਰਾਖਵੇਂ ਰੱਖਣ ਦੇ ਨਿਰਦੇਸ ਵੀ ਦਿੱਤੇ ਗਏ ਹਨ।ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਸਥਿਤੀ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਨਿਰਦੇਸ ਦਿੱਤੇ ਕਿ ਕੋਵਿਡ ਨਾਲ ਸਬੰਧਤ ਸੰਵੇਦਨਸੀਲ ਪੱਧਰ ਦੀ ਸਾਂਭ ਸੰਭਾਲ ਅਤੇ ਮਦਦ ਮੁਹੱਈਆ ਕਰਵਾ ਰਹੇ ਸਾਰੇ ਨਿੱਜੀ ਹਸਪਤਾਲਾਂ ਵਿਚ ਕੋਵਿਡ ਲਈ ਐਲ-3 ਪੱਧਰ ਦੀਆਂ ਸਹੂਲਤਾਂ ਵਿਚ 75 ਫੀਸਦੀ ਰਾਖਵਾਂਕਰਨ ਰੱਖਿਆ ਜਾਵੇ। ਉਨਾਂ ਅੱਗੇ ਕਿਹਾ ਕਿ ਕੋਈ ਵੀ ਚੋਣਵਾਂ ਓਪਰੇਸਨ 15 ਮਈ ਤੱਕ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਨਾ ਕੀਤਾ ਜਾਵੇ ਅਤੇ ਸਾਰੇ ਓ.ਪੀ.ਡੀ. ਮਰੀਜਾਂ ਦੀ ਜਾਂਚ ਕਰਨ ਤੋਂ ਇਲਾਵਾ ਉਨਾਂ ਨੂੰ ਟੀਕਾਕਰਨ ਲਈ ਵੀ ਉਤਸਾਹਤ ਕੀਤਾ ਜਾਵੇ।ਸੂਬੇ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਬਿਸਤਰਿਆਂ ਦੀ ਮੌਜੂਦਗੀ ਬਾਰੇ 24 ਘੰਟੇ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਹੈਲਪਲਾਈਨ ਨੰਬਰ 104 ਵੀ ਚਾਲੂ ਰਹੇਗਾ। ਆਕਸੀਜਨ ਦੀ ਲੋੜ ਅਤੇ ਉਪਲਬੱਧਤਾ ਉੱਤੇ ਕਰੜੀ ਨਜਰਸਾਨੀ ਕੀਤੀ ਜਾਵੇਗੀ ਅਤੇ ਇਸ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਹਸਪਤਾਲਾਂ ਲਈ ਯਕੀਨੀ ਬਣਾਉਣ ਹਿੱਤ ਇੱਕ ਕਮੇਟੀ ਕੰਮ ਕਰੇਗੀ ਜਿਸ ਵਿਚ ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ, ਡਾਇਰੈਕਟਰ ਉਦਯੋਗ ਅਤੇ ਪੰਜਾਬ ਹੈਲਥ ਸਿਸਟਮਜ ਕਾਰਪੋਰੇਸਨ ਦੇ ਐਮ.ਡੀ. ਸਾਮਲ ਹੋਣਗੇ। ਜਦੋਂ ਕਿ ਨਿੱਜੀ ਹਸਪਤਾਲਾਂ ਨੂੰ ਰੈਮਡੇਸੀਵੀਰ, ਟੋਸਿਲੀਜੁਮਾਬ ਆਦਿ ਜਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਲਈ ਪੰਜਾਬ ਹੈਲਥ ਸਿਸਟਮਜ ਕਾਰਪੋਰੇਸਨ ਦੇ ਐਮ.ਡੀ. ਨੋਡਲ ਅਫਸਰ ਹੋਣਗੇ। 

ਮੈਡੀਕਲ ਕਾਲਜਾਂ ਵਿਚ ਸਮੁੱਚੇ ਚੋਣਵੇਂ ਓਪਰੇਸਨ ਹਾਲ ਦੀ ਘੜੀ ਅੱਗੇ ਪਾ ਦਿੱਤੇ ਗਏ ਹਨ। ਕੰਟੇਨਮੈਂਟ/ਮਾਈਕਰੋ-ਕੰਟੇਨਮੈਂਟ ਰਣਨੀਤੀ ਬਣਾਉਣ ਦੀ ਖੁੱਲ ਡਿਪਟੀ ਕਮਿਸਨਰਾਂ ਨੂੰ ਉਨਾਂ ਦੇ ਜੋਨਾਂ ਜਾਂ ਇਲਾਕਿਆਂ ਵਿਚ ਸਥਿਤੀ ਅਨੁਸਾਰ, ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਟਰੇਸਿੰਗ ਵਿਚ ਵਾਧਾ ਕਰਨ ਲਈ ਵੀ ਹੁਕਮ ਦਿੱਤੇ ਅਤੇ ਕਿਸੇ ਵੀ ਹੰਗਾਮੀ ਸਥਿਤੀ ਦੇ ਟਾਕਰੇ ਲਈ ਲੋੜ ਪੈਣ ’ਤੇ ਸਿੱਧੀ ਭਰਤੀ ਕਰਨ ਦੇ ਨਿਰਦੇਸ ਵੀ ਦਿੱਤੇ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੀਟਿੰਗ ਮੌਕੇ ਜਾਣਕਾਰੀ ਦਿੱਤੀ ਕਿ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਐਸ.ਡੀ.ਆਰ.ਐਫ. ਵਿਚੋਂ ਡਿਪਟੀ ਕਮਿਸਨਰਾਂ ਨੂੰ 1-1 ਕਰੋੜ ਰੁਪਏ ਦੇ ਦਿੱਤੇ ਗਏ ਹਨ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਪੁਲਿਸ ਮੁਲਾਜਮਾਂ ਨੂੰ ਸਿਹਤ ਵਿਭਾਗ ਦੀ ਮਦਦ ਲਈ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਜਿਨਾਂ ਵਿਚ ਅਧਿਆਪਕ ਵੀ ਸਾਮਲ ਹਨ, ਨੂੰ ਕੋਵਿਡ ਪਾਜੇਟਿਵ ਪਾਏ ਗਏ ਵਿਅਕਤੀਆਂ ਦੇ ਸੰਪਰਕਾਂ ਦੀ ਤੇਜੀ ਨਾਲ ਭਾਲ ਕਰਨ ਲਈ ਲਗਾਇਆ ਜਾ ਰਿਹਾ ਹੈ।ਸਿਹਤ ਸਕੱਤਰ ਹੁਸਨ ਲਾਲ ਨੇ ਇਸ ਮੌਕੇ ਕਿਹਾ ਕਿ ਸੂਬੇ ਦੀ ਪਾਜੇਟੀਵਿਟੀ ਦਰ 7.8 ਫੀਸਦੀ ਉੱਤੇ ਸਥਿਰ ਸੀ ਪਰ ਅਪ੍ਰੈਲ 15 ਨੂੰ ਇਹ ਵਧ ਕੇ 12.6 ਫੀਸਦੀ ਤੱਕ ਪਹੁੰਚ ਗਈ ਜਿਸ ਵਿਚ ਮੋਹਾਲੀ ਦੀ ਦਰ ਸਭ ਤੋਂ ਵੱਧ 36.53 ਫੀਸਦੀ ਰਹੀ। ਉਨਾਂ ਕਿਹਾ ਕਿ ਇਹ ਵਾਧਾ ਕੋਵਿਡ ਦੇ ਨਵੇਂ ਪ੍ਰਕਾਰ ਦੇ ਕਾਰਨ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਇਸ ਪਿੱਛੇ ਪੰਜਾਬ ਤੋਂ ਬਾਹਰੋਂ ਵੱਡੇ ਇਕੱਠਾਂ ਵਿਚ ਹਿੱਸਾ ਲੈ ਕੇ ਵਾਪਸ ਆ ਰਹੇ ਲੋਕ ਵੀ ਇਸ ਪਿੱਛੇ ਵੱਡਾ ਕਾਰਨ ਹਨ। ਉਨਾਂ ਕਿਹਾ ਕਿ ਟੈਸਟਿੰਗ ਹੋਰ ਵਧਣ ਨਾਲ ਗਿਣਤੀ ਵਧਣ ਦੀ ਉਮੀਦ ਹੈ। ਉਨਾਂ ਕਿਹਾ ਕਿ ਜੇਕਰ ਲੁਧਿਆਣਾ, ਐਸ.ਏ.ਐਸ. ਨਗਰ (ਮੁਹਾਲੀ), ਜਲੰਧਰ, ਅੰਮਿਰਤਸਰ ਅਤੇ ਪਟਿਆਲਾ ਵਿਚ ਹੰਗਾਮੀ ਕਦਮ ਨਾ ਚੁੱਕੇ ਗਏ ਤਾਂ ਇਹ ਸੂਬੇ ਵਿਚ 5 ਮਈ ਤੱਕ ਇਕ ਦਿਨ ਵਿਚ 6000 ਕੇਸ ਸਾਹਮਣੇ ਆਉਣ ਦਾ ਕਾਰਨ ਬਣਨਗੇ।ਕੋਵਿਡ ਬਾਰੇ ਮਾਹਿਰਾਂ ਦੀ ਟਾਸਕ ਫੋਰਸ ਦੇ ਮੁਖੀ ਡਾ. ਕੇ.ਕੇ. ਤਲਵਾਰ ਨੇ ਕਿਹਾ ਕਿ ਕੋਵਿਡ ਕੇਸਾਂ ਵਿਚ ਵਾਧੇ ਨੂੰ ਰੋਕਣ ਲਈ ਹੋਰ ਬੰਦਿਸ਼ਾਂ ਦੀ ਲੋੜ ਹੈ ਕਿਉਂਕਿ ਸਥਿਤੀ ਚਿੰਤਾਜਨਕ ਹੋ ਰਹੀ ਹੈ ਜਿਵੇਂ ਕਿ ਦਿੱਲੀ ਵਿਚ ਵਾਪਰਿਆ ਹੈ ਅਤੇ ਵਾਇਰਸ ਸਪੱਸ਼ਟ ਤੌਰ ਉਤੇ ਆਪਣਾ ਪ੍ਰਭਾਵ ਬਦਲ ਰਿਹਾ ਹੈ। ਉਨਾਂ ਕਿਹਾ ਕਿ ਵਾਇਰਸ ਦੀ ਇਹ ਕਿਸਮ ਹੋਰ ਵੱਧ ਹਮਲਾਵਰ ਜਾਪਦੀ ਹੈ ਭਾਵੇਂ ਕਿ ਅਜੇ ਇਹ ਪਤਾ ਨਹੀਂ ਲੱਗਾ ਕਿ ਕੀ ਇਹ ਵਾਇਰਸ ਦੀ ਡਬਲ ਕਿਸਮ ਹੈ ਜਾਂ ਕੁਝ ਹੋਰ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਸਮੁੱਚੀ ਫੋਰਸ ਨੂੰ ਸਖਤ ਕਦਮ ਚੁੱਕਣ ਲਈ ਸਰਗਰਮ ਕੀਤਾ ਜਾ ਰਿਹਾ ਹੈ ਜਦਕਿ ਹੰਗਾਮੀ ਯੋਜਨਾਬੰਦੀ ਵੀ ਕੀਤੀ ਜਾ ਰਹੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਤਾਂ ਕਿ ਵਿਭਾਗ ਸਥਿਤੀ ਉਤੇ ਪਕੜ ਬਣਾਈ ਰੱਖੇ। ਉਨਾਂ ਕਿਹਾ ਕਿ ਕੋਵਿਡ ਦੀਆਂ ਬੰਦਿਸ਼ਾਂ ਦੀ ਉਲੰਘਣਾ ਨੂੰ ਰੋਕਣ ਲਈ ਮਾਲਜ ਅਤੇ ਮੈਰਿਜ ਪੈਲੇਸਾਂ ਦੁਆਲੇ ਪੁਲੀਸ ਨਾਕੇ ਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ 600 ਕੋਵਿਡ ਨਿਗਰਾਨ ਲਾਏ ਗਏ ਹਨ।

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , COVAXIN , COVISHIELD , Covid-19 Vaccine , Covid-19 Vaccine in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD