Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਕਸੀਜਨ ਦੀ ਉਪਲਬਧਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ- ਡੀ.ਸੀ., ਗਿਰੀਸ਼ ਦਿਆਲਨ

ਕੋਵਿਡ-19 ਦੇਖਭਾਲ ਲਈ ਸਹਾਇਤਾ ਕਰਨ ਵਾਸਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਅਪੀਲ

 DC Mohali, Girish Dayalan, Deputy Commissioner Mohali, S.A.S. Nagar, S.A.S. Nagar Mohali, Mohali, Punjab Fights Corona, Coronavirus, COVID 19, Novel Coronavirus, India  Fights Corona, Fight Against Corona, Sahibzada Ajit Singh Nagar, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination

Web Admin

Web Admin

5 Dariya News

ਐਸ.ਏ.ਐਸ.ਨਗਰ , 22 Apr 2021

Last updated on: Apr 22, 2021, 00:00 IST

ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਦੇ ਵਾਧੇ ਦੀ ਰੋਕਥਾਮ ਅਤੇ ਇਲਾਜ ਲਈ ਟੁਕਵੇਂ ਉਪਾਅ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਇਥੇ ਕੋਵਿਡ ਪ੍ਰਬੰਧਨ ਸਬੰਧੀ ਸਮੀਖਿਆ ਮੀਟਿੰਗ ਉਪਰੰਤ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਨਿਰੰਤਰ ਕੋਵਿਡ ਕੇਅਰ ਬਲਾਕਾਂ / ਬੈੱਡਾਂ ਵਾਲੇ ਹਰੇਕ ਹਸਪਤਾਲ ਵਿੱਚ ਆਕਸੀਜਨ ਦੀ ਉਪਲਬਧਤਾ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਾਂ। ਫਿਲਹਾਲ, ਕੋਵਿਡ ਅਤੇ ਹੋਰ ਮਰੀਜ਼ਾਂ ਲਈ ਹਰੇਕ ਹਸਪਤਾਲ ਵਿੱਚ ਲੋੜੀਂਦੀ ਆਕਸੀਜਨ ਉਪਲਬਧ ਹੈ। ਹਾਲਾਂਕਿ ਕੁਝ ਹਸਪਤਾਲਾਂ ਨੇ ਮਰੀਜ਼ਾਂ ਲਈ ਸਕੈਨਿੰਗ / ਟੈਸਟ ਕਰਵਾਉਣ ਲਈ ਜਾਣ ਸਮੇਂ ਪੋਰਟੇਬਲ ਸਿਲੰਡਰਾਂ ਦੀ ਲੋੜ ਸਬੰਧੀ ਮੰਗ ਕੀਤੀ ਸੀ ਜਿਸ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਜ਼ਿਲ੍ਹੇ ਵਿਚ ਮੈਡੀਕਲ ਆਕਸੀਜਨ ਦੀ ਉਪਲਬਧਤਾ ਅਤੇ ਵਰਤੋਂ ਦੀ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ।ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਲਈ ਆਕਸੀਜਨ ਸਿਲੰਡਰ ਦੀ ਜ਼ਰੂਰਤ ਨੂੰ ਨਕਾਰਦਿਆਂ, ਸ੍ਰੀ ਦਿਆਲਨ ਨੇ ਕਿਹਾ ਕਿ ਸਵੈ- ਇਲਾਜ ਦੀ ਸਿਫਾਰਸ਼ ਨਹੀਂ ਕੀਤੀ ਜਾਂਦੀ, ਜੇ ਮਰੀਜ਼ ਦੇ ਆਕਸੀਜਨ ਦੇ ਪੱਧਰ ਵਿੱਚ ਗਿਰਾਵਟ ਵੇਖੀ ਜਾਂਦੀ ਹੈ, ਤਾਂ ਮਰੀਜ਼ ਨੂੰ ਬਿਨਾਂ ਦੇਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਆਕਸੀਜਨ ਸਿਲੰਡਰਾਂ ਦੀ ਘਰਾਂ ਵਿੱਚ ਸਪਲਾਈ ਸਿਲੰਡਰਾਂ ਦੀ ਜਮ੍ਹਾਂਖੋਰੀ ਦਾ ਕਾਰਨ ਬਣ ਸਕਦੀ ਹੈ। 

ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਇਕ ਸੰਦੇਸ਼ ਦੀ ਗੱਲ ਕਰਦਿਆਂ, ਜਿਸ ਵਿਚ ਹਾਈਟੈਕ ਇੰਡਸਟਰੀਜ਼ ਲਿਮਟਿਡ, ਮੁਹਾਲੀ ਘਰੇਲੂ ਇਕਾਂਤਵਾਸ ਅਧੀਨ ਲੋੜਵੰਦਾਂ ਨੂੰ ਮੈਡੀਕਲ ਆਕਸੀਜਨ ਗੈਸ ਮੁਫ਼ਤ ਦੇਣ ਦੀ ਪੇਸ਼ਕਸ਼ ਕਰ ਰਿਹਾ ਹੈ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਇੱਕ ਪੁਰਾਣਾ ਸੰਦੇਸ਼ ਹੈ ਅਤੇ ਹੁਣ ਕੰਪਨੀ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਆਕਸੀਜਨ ਦੀ ਸਪਲਾਈ ਨਹੀਂ ਕਰ ਰਹੀ।ਕੇਸਾਂ ਦੀ ਵੱਧ ਰਹੀ ਗਿਣਤੀ ਅਤੇ ਐਲ 2 / ਐਲ 3 ਸਬੰਧੀ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ, ਡਿਪਟੀ ਕਮਿਸ਼ਨਰ ਨੇ ਨਰਸਿੰਗ ਕਾਲਜਾਂ ਨੂੰ ਅਪੀਲ ਕੀਤੀ ਕਿ ਕੋਵਿਡ -19 ਦੇਖਭਾਲ / ਟੈਸਟਿੰਗ ਅਤੇ ਟੀਕਾਕਰਨ ਵਿਚ ਨਰਸਿੰਗ ਵਿਦਿਆਰਥੀ ਸਹਾਇਤਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਹੁਤ ਸਾਰੇ ਨਿੱਜੀ ਹਸਪਤਾਲਾਂ ਨੇ ਆਪਣੇ ਸਿਹਤ ਬੁਨਿਆਦੀ ਢਾਂਚੇ ਦਾ 50 ਤੋਂ 75 ਫ਼ੀਸਦੀ ਕੋਵਿਡ ਦੇਖਭਾਲ ਲਈ ਸਮਰਪਿਤ ਕੀਤਾ ਹੈ ਜਿਸ ਤਹਿਤ ਉਨ੍ਹਾਂ ਨੂੰ ਕੋਵਿਡ ਮਰੀਜ਼ਾਂ ਲਈ ਰੱਖੇ ਗਏ ਬੈੱਡਾਂ ਦੀ ਵੱਧ ਰਹੀ ਗਿਣਤੀ ਕਾਰਨ ਵਾਧੂ ਸਟਾਫ਼- ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਲੋੜ ਹੈ।ਇਹ ਔਖੀ ਘੜੀ ਨਰਸਿੰਗ ਵਿਦਿਆਰਥੀਆਂ ਤੋਂ ਸਮਰਥਨ ਦੀ ਮੰਗ ਕਰਦੀ ਹੈ ।  ਇਹਨਾਂ ਨਰਸਿੰਗ ਵਿਦਿਆਰਥੀ ਹਸਪਤਾਲਾਂ ਵਿੱਚ ਸੇਵਾਵਾਂ ਦਿੰਦਿਆਂ ਕੰਮ ਕਰਨ ਦੇ ਨਾਲ-ਨਾਲ ਸਿਖਲਾਈ ਅਤੇ ਕਮਾਈ ਕਰ ਸਕਦੇ ਹਨ। ਇਸ ਲਈ, ਕੋਵਿਡ ਦੇਖਭਾਲ ਵਿੱਚ ਸਹਾਇਤਾ ਕਰਨ ਦੇ ਚਾਹਵਾਨ ਸਾਰੇ ਨਰਸਿੰਗ ਵਿਦਿਆਰਥੀ ਆਪਣੀ ਸੰਸਥਾ ਦੇ ਮੁਖੀ ਦੁਆਰਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੀ ਸਹਿਮਤੀ ਦੇ ਸਕਦੇ ਹਨ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Punjab Fights Corona , Coronavirus , COVID 19 , Novel Coronavirus , India Fights Corona , Fight Against Corona , Sahibzada Ajit Singh Nagar , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD