Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਕਰੋਨਾ ਟੈਸਟਿੰਗ ਅਤੇ ਵੈਕਸੀਨ ਲਗਾਉਣ ਵਿੱਚ ਲਿਆਂਦੀ ਜਾਵੇ ਤੇਜ਼ੀ : ਬੀ.ਸ਼੍ਰੀਨਿਵਾਸਨ

ਕਿਹਾ, 31 ਮਈ ਤੱਕ ਜ਼ਿਲੇ ਦੇ ਸਾਰੇ 312 ਪਿੰਡਾਂ ’ਚ ਕੀਤਾ ਜਾਵੇਗਾ ਵੈਕਸੀਨੇਸ਼ਨ

 DC Bathinda, B Srinivasan, Bathinda, Deputy Commissioner Bathinda, DC Bathinda, B Srinivasan, Bathinda, Deputy Commissioner Bathinda, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਬਠਿੰਡਾ , 22 Apr 2021

Last updated on: Apr 22, 2021, 00:00 IST

ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਜ਼ਿਲੇ ਦੇ ਉਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਕਰੋਨਾ ਟੈਸਟਿੰਗ ਅਤੇ ਵੈਕਸੀਨ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨਾਂ ਕਿਹਾ ਕਿ 45 ਸਾਲ ਤੋਂ ਉਚੇਰੀ ਉਮਰ ਦੇ ਕਿਸੇ ਵੀ ਵਿਅਕਤੀ ਨੂੰ  ਕਰੋਨਾ ਵੈਕਸੀਨ ਲਗਾਉਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ, ਤਾਂ ਜੋ ਕਰੋਨਾ ਮਹਾਂਮਾਰੀ ਤੋਂ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਦੌਰਾਨ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ 31 ਮਈ 2021 ਤੱਕ ਜ਼ਿਲੇ ਦੇ ਸਾਰੇ 312 ਪਿੰਡਾਂ ’ਚ ਕਰੋਨਾ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਇਸ ਲਈ ਸਿਹਤ ਵਿਭਾਗ ਨਾਲ ਮਿਲ ਕੇ ਪਿੰਡ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾਣ। ਇਸ ਕੰਮ ਲਈ ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇ।ਡਿਪਟੀ ਕਮਿਸ਼ਨਰ ਨੇ ਜ਼ਿਲਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਬਾਰੇ ਪਿੰਡਾਂ ਦੇ ਧਾਰਮਿਕ ਸਥਾਨਾਂ ਰਾਹੀਂ ਅਨਾਊਂਸਮੈਂਟ ਕਰਵਾ ਕੇ ਪਿੰਡ ਵਾਸੀਆਂ ਨੂੰ ਇਸ ਸਬੰਧੀ ਅਗਾਂਹੂ ਜਾਗਰੂਕ ਕਰਨਾ ਯਕੀਨੀ ਬਣਾਉਣ। 

ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕੈਂਪ ਲਗਾਉਣ ਵਾਲੀਆਂ ਟੀਮਾਂ ਪਿੰਡਾਂ ’ਚ ਸਵੇਰੇ 10 ਵਜੇ ਤੱਕ ਪੁੱਜਣਾ ਯਕੀਨੀ ਬਣਾਉਣ ਅਤੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਪਿੰਡ ਵਾਸੀਆਂ ਨੂੰ ਕਰੋਨਾ ਵੈਕਸੀਨ ਲਗਾਉਣੀ ਲਾਜ਼ਮੀ ਬਣਾਈ ਜਾਵੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਆਦੇਸ਼ ਦਿੱਤੇ ਕਿ ਸੇਵਾ ਕੇਂਦਰਾਂ, ਸਰਕਾਰੀ ਦਫ਼ਤਰਾਂ, ਕੋਰਟ ਕੰਪਲੈਕਸਾਂ ਆਦਿ ਸਥਾਨਾਂ ਤੋਂ ਇਲਾਵਾ ਹੋਰ ਜ਼ਿਆਦਾ ਇਕੱਠ ਹੋਣ ਵਾਲੀਆਂ ਥਾਵਾਂ ਤੇ ਵੱਧ ਤੋਂ ਵੱਧ ਕਰੋਨਾ ਟੈਸਟਿੰਗ ਕੀਤੀ ਜਾਵੇ। ਉਨਾਂ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਕੂਲਾਂ ਵਿੱਚ ਕੈਂਪ ਲਗਾਉਣ ਲਈ ਪਹੁੰਚਣ ਵਾਲੀਆਂ ਟੀਮਾਂ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਇਨਾਂ ਵਿਸ਼ੇਸ਼ ਕੈਂਪਾ ਲਈ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਨਾ ਆਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਐਸ.ਡੀ.ਐਮ. ਮੌੜ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਰਾਮਪੁਰਾ ਫੂਲ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਅਤੇ ਵੱਖ-ਵੱਖ ਬਲਾਕਾਂ ਨਾਲ ਸਬੰਧਤ ਬੀ.ਡੀ.ਪੀ.ਓਜ਼ ਤੋਂ ਇਲਾਵਾ ਸਿਹਤ ਵਿਭਾਗ ਨਾਲ ਸਬੰਧਤ ਉੱਚ ਅਧਿਕਾਰੀ ਹਾਜ਼ਰ ਸਨ।

 

Tags: DC Bathinda , B Srinivasan , Bathinda , Deputy Commissioner Bathinda , DC Bathinda , B Srinivasan , Bathinda , Deputy Commissioner Bathinda , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD