Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਠਿੰਡਾ ਵਾਸੀਆਂ ਲਈ ਆਈ.ਏ.ਐਸ, ਪੀ.ਸੀ.ਐਸ. ਅਤੇ ਹੋਰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਦੇ ਸੁਪਨੇ ਹੋਣਗੇ ਪੂਰੇ : ਡਿਪਟੀ ਕਮਿਸ਼ਨਰ

70 ਲੱਖ ਦੀ ਲਾਗਤ ਨਾਲ ਤਿਆਰ ਹੋਈ “ਦਿ ਯੂਥ ਲਾਇਬ੍ਰੇਰੀ” ਦਾ ਕੀਤਾ ਉਦਘਾਟਨ

DC Bathinda, B Srinivasan, Bathinda, Deputy Commissioner Bathinda, DC Bathinda, B Srinivasan, Bathinda, Deputy Commissioner Bathinda

Web Admin

Web Admin

5 Dariya News

ਬਠਿੰਡਾ , 22 Apr 2021

Last updated on: Apr 22, 2021, 00:00 IST

ਇੱਥੋਂ ਦੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਪਹਿਲੀ ਮੰਜ਼ਿਲ ’ਤੇ 70 ਲੱਖ ਦੀ ਲਾਗਤ ਨਾਲ ਬਣਾਈ ਗਈ “ਦਿ ਯੂਥ ਲਾਇਬ੍ਰੇਰੀ” ਅਤੇ ਸਕਿੱਲ ਕੰਪਿਊਟਰ ਲੈਬ ਦਾ ਉਦਘਾਟਨ ਕਰਨ ਉਪਰੰਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਕਿਹਾ ਕਿ ਹੁਣ ਇਸ ਨਾਲ ਬਠਿੰਡਾ ਦੇ ਮਿਹਨਤੀ, ਹੋਣਹਾਰ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਆਈ.ਏ.ਐਸ., ਪੀ.ਸੀ.ਐਸ. ਅਤੇ ਹੋਰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਦੇ ਸੁਪਨੇ ਪੂਰੇ ਹੋਣਗੇ। ਉਨਾਂ ਇਹ ਵੀ ਦੱਸਿਆ ਕਿ ਵਿੱਤੀ ਵਰੇ ਦੌਰਾਨ ਜ਼ਿਲੇ ਦੇ 100 ਪਿੰਡਾਂ ਵਿੱਚ ਵੀ ਪੇਂਡੂ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਤਾਂ ਜੋ ਪਿੰਡਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਆਸਾਨੀ ਨਾਲ ਕਰ ਸਕਣ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਫਾਇਦਾ ਉਠਾ ਕੇ ਆਪਣੇ ਸੁਪਨੇ ਪੂਰੇ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਥੇ ਚਾਹਵਾਨ ਵਿਦਿਆਰਥੀ ਬਿਨਾਂ ਕੋਈ ਫੀਸ ਦਿੱਤਿਆਂ ਮੁਫ਼ਤ ਵਿੱਚ ਬੈਠ ਕੇ ਪੜਾਈ ਕਰ ਸਕਣਗੇ। ਉਨਾਂ ਇਹ ਵੀ ਦੱਸਿਆ ਕਿ ਇੱਥੇ ਆਈ.ਏ.ਐਸ. ਤੋਂ ਲੈ ਕੇ ਹੋਰ ਮੁਕਾਬਲੇ ਦੇ ਇਮਤਿਹਾਨਾਂ ਦੀਆਂ 3 ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਕਿਤਾਬਾਂ ਉਪਲੱਬਧ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਆਨਲਾਈਨ ਪੜਾਈ ਲਈ 10 ਕੰਪਿਊਟਰ ਅਤੇ 5 ਕਿੰਡਲ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਵਿਦਿਆਰਥੀ ਆਨਲਾਈਨ ਕਿਤਾਬਾਂ ਪੜ ਕੇ ਤਿਆਰ ਕਰ ਸਕਣਗੇ। ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਪ੍ਰੇਰਨਾ ਸਦਕਾ ਬਣਾਈ ਗਈ ਇਸ ਲਾਇਬ੍ਰੇਰੀ ਵਿੱਚ ਵਿਦਿਆਰਥੀਆਂ ਲਈ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਵਾਲੀਆਂ ਕਿਤਾਬਾਂ ਤੋਂ ਇਲਾਵਾ ਆਤਮ-ਵਿਸ਼ਵਾਸ ਵਧਾਉਣ, ਸਕਿੱਲ ਅਤੇ ਪ੍ਰਸਨੈਲਟੀ ਡਿਵੈਲਪਮੈਂਟ ਤੋਂ ਇਲਾਵਾ ਧਾਰਮਿਕ, ਇਤਿਹਾਸ ਨਾਲ ਸਬੰਧਤ ਕਿਤਾਬਾਂ ਮੌਜੂਦ ਹਨ। 

ਇਸ ਤੋਂ ਇਲਾਵਾ  ਵੱਖ-ਵੱਖ ਤਰਾਂ ਦੇ ਅਖਬਾਰਾਂ, ਮੈਗਜ਼ੀਨ ਅਤੇ ਰਸਾਲਿਆਂ ਤੋਂ ਇਲਾਵਾ ਬੱਚਿਆਂ ਦੇ ਮਨੋਰੰਜਨ ਲਈ ਵੀ ਵਿਸ਼ੇਸ਼ ਤੌਰ ’ਤੇ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ।ਵਧੀਕ ਡਿਪਟੀ ਕਮਿਸ਼ਨਰ ਸ. ਪਰਮਵੀਰ ਸਿੰਘ ਨੇ ਅੱਗੇ ਇਹ ਵੀ ਦੱਸਿਆ ਕਿ ਇੱਥੇ ਕੋਈ ਵੀ ਵਿਦਿਆਰਥੀ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ਬੈਠ ਕੇ ਮੁਫ਼ਤ ਕਿਤਾਬਾਂ ਪੜ ਸਕਦੇ ਹਨ। ਉਨਾਂ ਕਿਹਾ ਕਿ ਇਹ ਲਾਇਬ੍ਰੇਰੀ ਸੋਮਵਾਰ ਤੋਂ ਲੈ ਕੇ ਸ਼ੁਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 8 ਵਜੇ ਤੱਕ, ਸ਼ਨੀਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਅਤੇ ਐਤਵਾਰ ਨੰੂ ਬੰਦ ਰਹੇਗੀ। ਉਨਾਂ ਇਹ ਵੀ ਦੱਸਿਆ ਕਿ ਲਾਇਬ੍ਰੇਰੀ ਵਿੱਚ ਬੈਠ ਕੇ ਪੜਣ ਦੌਰਾਨ ਵਿਦਿਆਰਥੀਆਂ ਦੇ ਦਿਮਾਗ ਨੂੰ ਤਰੋ-ਤਾਜ਼ਾ ਰੱਖਣ ਲਈ ਸਪੈਸ਼ਲ ਮਿਊਜਕ ਰੂਮ ਵੀ ਬਣਾਇਆ ਗਿਆ ਹੈ, ਜਿਸ ਵਿੱਚ ਵਿਦਿਆਰਥੀ ਪੀਆਨੋ ਦੀ ਵਰਤੋਂ ਕਰ ਸਕਣਗੇ। ਉਨਾਂ ਕਿਹਾ ਕਿ ਪੂਰੀ ਤਰਾਂ ਏਅਰ ਕੰਡੀਸ਼ਨਡ ਇਸ ਲਾਇਬ੍ਰੇਰੀ ’ਚ ਵਿਦਿਆਰਥੀਆਂ ਦੀ ਸਹੂਲਤ ਅਤੇ ਉਨਾਂ ਦੇ ਸਮੇਂ ਦੀ ਮਹੱਤਤਾ ਨੂੰ ਦੇਖਦੇ ਹੋਏ ਪੀਣ ਲਈ ਸਾਫ਼ ਤੇ ਠੰਡੇ ਪਾਣੀ ਤੋਂ ਇਲਾਵਾ ਕੈਫੇਟੇਰੀਆ ਵੀ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਇਸ ਲਾਇਬ੍ਰੇਰੀ ’ਚ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸੰਕਲਪ ਪ੍ਰੋਜੈਕਟ ਅਧੀਨ ਵਿਸ਼ੇਸ਼ ਕੰਪਿਊਟਰ ਲੈਬ ਸਥਾਪਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਲਾਇਬ੍ਰੇਰੀ ਨੂੰ ਬਣਾਉਣ ’ਚ ਸ਼ਹਿਰ ਦੀਆਂ ਵੱਖ-ਵੱਖ ਵਪਾਰਿਕ ਸੰਸਥਾਵਾਂ ਤੇ ਪਤਵੰਤੇ ਸੱਜਣਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ, ਜਿਨਾਂ ’ਚ ਆਈ.ਸੀ.ਆਈ. ਸੀ. ਆਈ. ਬੈਂਕ ਵੱਲੋਂ ਫਰਨੀਚਰ, ਏ.ਯੂ ਬੈਂਕ ਵੱਲੋਂ ਕਿਤਾਬਾਂ ਅਤੇ ਐਨ.ਆਰ.ਆਈ. ਕਰਮਜੀਤ ਸਿੰਘ ਢਿੱਲੋਂ ਕੋਟਫੱਤਾ ਵੱਲੋਂ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ.ਰਾਜਦੀਪ ਸਿੰਘ ਬਰਾੜ, ਐਨ.ਆਰ.ਆਈ. ਕਰਮਜੀਤ ਸਿੰਘ ਢਿੱਲੋਂ ਕੋਟਫੱਤਾ, ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸ੍ਰੀ ਤੀਰਥਪਾਲ ਸਿੰਘ, ਮੈਨੇਜਰ ਸਕਿੱਲ ਡਿਵੈਲਪਮੈਂਟ ਸ੍ਰੀ ਚਾਂਦ ਠਾਕੁਰ ਤੋਂ ਇਲਾਵਾ ਆਈ.ਸੀ.ਆਈ. ਸੀ. ਆਈ. ਅਤੇ ਏ.ਯੂ ਬੈਂਕ  ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 

 

Tags: DC Bathinda , B Srinivasan , Bathinda , Deputy Commissioner Bathinda , DC Bathinda , B Srinivasan , Bathinda , Deputy Commissioner Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD