Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਾਊਸਿੰਗ ਮੰਤਰੀ ਸੁੱਖ ਸਰਕਾਰੀਆ ਨੂੰ ਪੰਜਾਹ ਕਰੋਡ਼ ਦੇ ਫੰਡ ਤੁਰੰਤ ਉਪਲੱਬਧ ਕਰਵਾਉਣ ਲਈ ਕਿਹਾ

ਸੈਕਟਰ 76 ਤੋਂ 80, ਪਾਰਕਾਂ ਤੇ ਹੋਰ ਵਿਕਾਸ ਲਈ ਖਰਚੇ ਜਾਣਗੇ ਇਹ ਪੈਸੇ

Balbir Singh Sidhu, Sukhbinder Singh Sarkaria, Mohali Municipal Corporation, Amarjit Singh Jiti Sidhu, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

5 Dariya News

ਐਸ.ਏ.ਐਸ ਨਗਰ , 22 Apr 2021

ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਅੱਜ ਮੁਹਾਲੀ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਉਨ੍ਹਾਂ ਦੀ ਟੀਮ ਦੇ ਨਾਲ ਹਾਊਸਿੰਗ ਖੇਤਰ  ਦੇ ਮੰਤਰੀ ਸੁੱਖ ਸਰਕਾਰੀਆ ਨਾਲ ਮੀਟਿੰਗ ਕੀਤੀ ਅਤੇ ਮੋਹਾਲੀ ਸ਼ਹਿਰ ਦੇ ਵਿਕਾਸ ਸਬੰਧੀ  ਦਿੱਤੇ ਜਾ ਰਹੇ ਸਹਿਯੋਗ ਸਬੰਧੀ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦੋਹਾਂ ਮੰਤਰੀਆਂ ਨੇ ਮੋਹਾਲੀ ਸ਼ਹਿਰ ਦੇ ਵਿਕਾਸ ਇਸ ਮੌਕੇ ਸਿਹਤ ਮੰਤਰੀ ਨੇ ਮੋਹਾਲੀ  ਸ਼ਹਿਰ ਦੇ ਗਮਾਡਾ ਅਤੇ ਨਗਰ ਨਿਗਮ ਦੇ ਤਾਲਮੇਲ ਨਾਲ ਹੋਣ ਵਾਲੇ  ਵਿਕਾਸ ਕਾਰਜਾਂ  ਸੰਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਵਿਕਾਸ ਵਾਸਤੇ ਗਮਾਡਾ ਤੋਂ  50 ਕਰੋਡ਼ ਰੁਪਏ ਦੇ  ਫੰਡ ਤੁਰੰਤ  ਉਪਲੱਬਧ ਕਰਾਉਣ ਲਈ  ਵੀ ਮੰਤਰੀ ਸੁੱਖ ਸਰਕਾਰੀਆ ਨੂੰ  ਕਿਹਾ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਕੱਤਰ ਹਾਊਸਿੰਗ ਸਰਬਜੀਤ ਸਿੰਘ, ਸੀਏ ਗਮਾਡਾ ਪ੍ਰਦੀਪ ਕੁਮਾਰ, ਕਮਿਸ਼ਨਰ ਨਗਰ ਨਿਗਮ ਕਮਲ ਗਰਗ, ਸੀਨੀਅਰ ਡਿਪਟੀ  ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕਲਜੀਤ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।ਚੇਤੇ ਰਹੇ ਕਿ ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਦਖ਼ਲਅੰਦਾਜ਼ੀ ਸਦਕਾ ਗਮਾਡਾ ਨੇ ਪਾਰਕਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਨਗਰ ਨਿਗਮ ਨੂੰ  ਕ੍ਰਮਵਾਰ 25 ਕਰੋੜ ਅਤੇ 9 ਕਰੋੜ ਰੁਪਏ ਮੁਹੱਈਆ ਕਰਵਾਏ ਸਨ।

ਇਸ ਮੌਕੇ ਸਿਹਤ ਮੰਤਰੀ ਸਿੱਧੂ ਨੇ ਗਮਾਡਾ ਮੰਤਰੀ ਨੂੰ ਕਿਹਾ ਕਿ ਨਗਰ ਨਿਗਮ ਅਧੀਨ ਲਏ ਗਏ ਸੈਕਟਰ 76 ਤੋਂ 80 ਦੇ ਬਹੁਤ ਸਾਰੇ ਵਿਕਾਸ ਕਾਰਜ ਹਾਲੇ ਅਧੂਰੇ ਪਏ ਹਨ  ਜੋ ਗਮਾਡਾ ਵੱਲੋਂ ਪੂਰੇ ਕਰਵਾ ਕੇ ਦਿੱਤੇ ਜਾਣੇ ਸਨ ਅਤੇ ਇਸੇ ਤਰ੍ਹਾਂ ਮੋਹਾਲੀ ਦੇ ਸਮੁੱਚੇ ਪਾਰਕ ਵੀ ਗਮਾਡਾ ਤੋਂ ਨਗਰ ਨਿਗਮ ਅਧੀਨ ਲਏ ਗਏ ਸਨ ਜਿਨ੍ਹਾਂ ਦੇ ਰੱਖ ਰਖਾਓ ਦਾ ਖ਼ਰਚਾ ਗਮਾਡਾ ਨੇ ਹੀ ਦੇਣਾ ਹੈ। ਉਨ੍ਹਾਂ ਹਾਊਸਿੰਗ ਮੰਤਰੀ ਨੂੰ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਲਈ ਫੰਡਾਂ ਦੀ ਸਖ਼ਤ ਲੋਡ਼ ਹੈ ਇਸ ਲਈ ਤੁਰੰਤ 50 ਕਰੋੜ ਦੀ ਰਕਮ ਮੁਹੱਈਆ ਕਰਵਾਈ ਜਾਵੇ।ਇਸ ਮੀਟਿੰਗ ਦੌਰਾਨ ਹਾਊਸਿੰਗ ਮੰਤਰੀ ਸੁੱਖ ਸਰਕਾਰੀਆ ਨੇ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਗਮਾਡਾ ਵੱਲੋਂ ਛੇਤੀ ਹੀ  ਫੰਡ ਨਗਰ ਨਿਗਮ ਨੂੰ ਤਕਸੀਮ ਕਰਵਾਉਣਗੇ। ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਕਿਹਾ ਕਿ ਉਹ ਆਪਣੀਆਂ ਵਿਕਾਸ ਸਬੰਧੀ ਤਜਵੀਜ਼ਾਂ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਇਹ ਫੰਡ ਫੌਰਨ ਮੁਹੱਈਆ ਕਰਵਾਏ ਜਾ ਸਕਣ।ਇਸ ਤੋਂ ਇਲਾਵਾ ਮੁਹਾਲੀ ਵਿਚ ਖੋਖਾ ਮਾਰਕੀਟ ਪੱਕੀਆਂ ਕਰਨ ਸੰਬੰਧੀ  ਸਿਹਤ ਮੰਤਰੀ ਸਿੱਧੂ ਨੇ ਹਾਊਸਿੰਗ ਮੰਤਰੀ ਨੂੰ ਕਿਹਾ ਕਿ ਫੇਜ਼ ਇੱਕ ਵਿਚ ਸਥਿਤ ਗੁਰੂ ਨਾਨਕ ਮਾਰਕੀਟ ਅਤੇ ਸ਼ਹੀਦ ਭਗਤ ਸਿੰਘ ਮਾਰਕੀਟ ਨੂੰ ਪੱਕਾ ਕਰਕੇ ਪੱਕੀਆਂ ਦੁਕਾਨਾਂ ਸਰਵੇ ਵਿੱਚ ਆਏ ਦੁਕਾਨਦਾਰਾਂ ਨੂੰ ਦਿੱਤੀਆਂ ਜਾਣ। ਹਾਊਸਿੰਗ ਮੰਤਰੀ ਨੇ ਇਸ ਸਬੰਧੀ ਵੀ ਛੇਤੀ ਕਾਰਵਾਈ ਕਰਨ ਦਾ ਸਿਹਤ ਮੰਤਰੀ ਸਿੱਧੂ ਨੂੰ ਭਰੋਸਾ ਦਿੱਤਾ।  

 

Tags: Balbir Singh Sidhu , Sukhbinder Singh Sarkaria , Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD