Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਲਾਲੜੂ ਪੁਲਿਸ ਵੱਲੋਂ ਇਕ ਵਿਆਕਤੀ ਨੂੰ 23100 ਨਸ਼ੀਲੀ ਗੋਲੀਆਂ ਸਮੇਤ ਕੀਤਾ ਗ੍ਰਿਫਤਾਰ ਲਾਲੜੂ ਪੁਲਿਸ ਵੱਲੋਂ ਇਕ ਵਿਆਕਤੀ ਨੂੰ 23100 ਨਸ਼ੀਲੀ ਗੋਲੀਆਂ ਸਮੇਤ ਕੀਤਾ ਗ੍ਰਿਫਤਾਰ

ਗ੍ਰਿਫਤਾਰ ਕੀਤਾ ਮੁਲਜ਼ਮ 2008 ਚ ਪੁਲਿਸ ਵਿਭਾਗ ਵਿੱਚੋਂ ਕੀਤਾ ਗਿਆ ਸੀ ਬਰਖਾਸਤ

 Crime News Punjab, Punjab Police, Police, Crime News, S.A.S. Nagar Police, Mohali Police, Lalru

Web Admin

Web Admin

5 Dariya News

ਐਸ.ਏ.ਐਸ ਨਗਰ , 22 Apr 2021

Last updated on: Apr 22, 2021, 00:00 IST

ਪੰਜਾਬ ਰਾਜ ਵਿੱਚ ਅੰਤਰ ਰਾਜੀ ਨਸ਼ਾ ਤਸ਼ਕਰੀ ਦੀ ਰੋਕਥਾਮ ਸਬੰਧੀ  ਅਰੰਭੀ ਮੁਹਿੰਮ ਤਹਿਤ ਲਾਲੜੂ ਪੁਲਿਸ ਨੂੰ  ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਇਕ ਵਿਆਕਤੀ ਨੂੰ 23100 ਨਸ਼ੀਲੀ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਇਹ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਸਤਿੰਦਰ ਸਿੰਘ ਆਈ.ਪੀ.ਐਸ., ਨੇ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ ਅਤੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਨਸ਼ੇ ਦੀ ਤਸ਼ਕਰੀ ਆਮ ਕਰਕੇ ਆਉਂਦੀ ਰਹਿੰਦੀ ਹੈ ਅਤੇ ਤਸ਼ਕਰਾਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਜਾਂਦਾ ਹੈ ਜਿਸ ਦੀ ਲਗਾਤਾਰਤਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਤਸ਼ਕਰੀ ਨੂੰ ਰੋਕਣ ਲਈ ਕਾਰਵਾਈ ਆਰੰਭੀ ਹੋਈ ਹੈ ।ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਕਪਤਾਨ ਪੁਲਿਸ (ਦਿਹਾਤੀ) ਡਾਕਟਰ ਰਵਜੋਤ ਗਰੇਵਾਲ ਆਈ.ਪੀ.ਐਸ, ਉਪ ਕਪਤਾਨ ਪੁਲਿਸ (ਸਰਕਲ ਡੇਰਾਬਸੀ) ਸ਼੍ਰੀ ਗੁਰਬਖਸ਼ੀਸ਼ ਸਿੰਘ, ਦੀ ਅਗਵਾਈ ਹੇਠ ਮੁੱਖ ਅਫਸਰ  ਥਾਣਾ ਲਾਲੜੂ ਇੰਸਪੈਕਟਰ ਸੁਖਬੀਰ ਸਿੰਘ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 20 ਅਪ੍ਰੈਲ ਨੂੰ ਦੋਰਾਨੇ ਗਸਤ ਬੱਸ ਸਟਾਪ (ਨੇੜੇ ਹਨੂੰਮਾਨ ਮੰਦਰ ਸਲਿੱਪ ਰੋਡ) ਲਾਲੜੂ ਵਿਖੇ ਇੱਕ ਵਿਅਕਤੀ ਜਿਸ ਨੇ ਆਪਣੇ ਮੋਢਿਆ ਤੇ ਪਿੱਠੂ ਬੈਗ ਪਾਇਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਮੌਕੇ ਤੋਂ ਖਿਸਕਣ ਲੱਗਾ, ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕੀਤਾ ਗਿਆ  ਅਤੇ ਉਸ ਦਾ ਨਾਮ ਤੇ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਬਲਦੇਵ ਸਿੰਘ ਪੁੱਤਰ ਬਖਸੀਸ ਸਿੰਘ ਵਾਸੀ ਬਹਿਰਾਮਪੁਰ ਬੇਟ ਥਾਣਾ ਚਮਕੋਰ ਸਾਹਿਬ ਜ਼ਿਲ੍ਹਾ ਰੂਪਨਗਰ ਪੰਜਾਬ ਦੱਸਿਆ।  

ਸੀਨੀਅਰ ਪੁਲਿਸ ਕਪਤਾਨ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ  ਕਾਬੂ ਕੀਤੇ ਵਿਆਕਤੀ ਦੇ ਕਬਜੇ ਵਾਲੇ ਪਿੱਠੂ ਬੈਗ ਦੀ ਤਲਾਸੀ ਸ਼੍ਰੀ ਰੁਪਿੰਦਰਜੀਤ ਸਿੰਘ ਉਪ ਕਪਤਾਨ  ਪੁਲਿਸ ਪੀਬੀਆਈ / ਐਨ.ਡੀ.ਪੀ.ਐਸ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਾਜਰੀ ਵਿੱਚ ਤਲਾਸੀ ਕਰਨੇ ਪਰ ਪਿਠੂ ਬੈਗ ਵਿੱਚੋਂ ਕੁੱਲ 23100 ਨਸ਼ੀਲੀ ਗੋਲੀਆਂ ਮਾਰਕਾ LOMOTIL ਬ੍ਰਾਮਦ ਹੋਈਆਂ । ਜਿਸ ਪਰ ਉਕਤ ਵਿਅਕਤੀ ਖਿਲਾਫ ਮੁਕੱਦਮਾ ਨੰ.69 ਤੀ 20/4/2021 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਲਾਲੜੂ ਦਰਜ ਰਜਿਸਟਰ ਕਰਕੇ ਉਕਤ ਵਿਅਕਤੀ ਨੂੰ ਮੁਕੱਦਮਾ ਵਿਚ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਵਿਅਕਤੀ ਨੂੰ ਮਿਤੀ 21/04/2021 ਨੂੰ ਮਾਨਯੋਗ ਅਦਾਲਤ ਸ਼੍ਰੀ ਜਗਮੀਤ ਸਿੰਘ ਜੇ.ਐਮ.ਆਈ.ਸੀ. ਡੇਰਾਬਸੀ ਜੀ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਮੁਲਜ਼ਮ ਨੇ ਮੁੱਢਲੀ ਪੁੱਛ ਗਿੱਛ ਵਿੱਚ ਦੱਸਿਆ ਹੈ ਕਿ ਉਹ ਆਪਣੇ ਪਿੰਡ ਵਿਚ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਅਤੇ ਇਹ ਨਸ਼ੀਲੀ ਗੋਲੀਆਂ ਪਿੰਡ ਬਰੇਲੀ ਮੇਰਟ ਰੋਡ ਯੂ.ਪੀ. ਤੋਂ ਕਿਸੇ ਮੈਡੀਕਲ ਸਟੋਰ ਤੋਂ ਲੈ ਕੇ ਆ ਰਿਹਾ ਸੀ ਜੋ ਖੁਦ ਵੀ ਗੋਲੀਆਂ ਖਾਣ ਦਾ ਆਦੀ ਹੈ ਅਤੇ ਆਪਣੇ ਪਿੰਡ ਪੁੱਜ ਕੇ ਆਪਣੀ ਸਬਜ਼ੀ ਦੀ ਦੁਕਾਨ ਤੇ ਇਹ ਗੋਲੀਆਂ ਆਮ ਲੋਕਾਂ ਨੂੰ ਵੇਚਣੀਆਂ ਸੀ । ਪੁੱਛ ਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਪਹਿਲਾਂ ਮਹਿਕਮਾ ਪੁਲਿਸ ਵਿਚ ਬਤੌਰ ਸਿਪਾਹੀ ਨੌਕਰੀ ਕਰਦਾ ਸੀ ਜਿਸ ਨੂੰ ਕਿਸੇ ਕਾਰਨ ਸਾਲ 2008 ਵਿਚ ਮਹਿਕਮਾ ਪੁਲਿਸ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਹ ਸਬਜ਼ੀ ਵੇਚਣ ਦਾ ਕੰਮ ਕਰਨ ਲੱਗ ਪਿਆ । ਜਿਸ ਪਾਸੋਂ ਮੁਕੱਦਮਾ ਹਜਾ ਵਿੱਚ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ, ਪੁੱਛਗਿੱਛ ਦੋਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ, ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Lalru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD