Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟਖੋਰੀ ਖਿਲਾਫ਼ ਮੁਹਿੰਮ ਰਹੇਗੀ ਜਾਰੀ : ਡਾ. ਲਖਵੀਰ ਸਿੰਘ

ਵੱਖ-ਵੱਖ ਥਾਵਾਂ ’ਤੇ ਚੈਕਿੰਗ ਦੌਰਾਨ 11 ਖਾਣ-ਪੀਣ ਵਾਲੇ ਪਦਾਰਥਾਂ ਦੇ ਭਰੇ ਸੈਂਪਲ

  Tandarust Punjab, Hoshiarpur, Dr. Lakhvir Singh, Raman Virdi, Hardeep Singh, Ram Lubhaya, Food Testing Lab Kharar

Web Admin

Web Admin

5 Dariya News

ਹੁਸ਼ਿਆਰਪੁਰ , 22 Apr 2021

ਰਾਜ ਸਰਕਾਰ ਦੇ ਅਹਿਮ ਪ੍ਰੋਗਰਾਮ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਮਿਲਾਵਟਖੋਰੀ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਨੇ ਅੱਜ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕਰਦਿਆਂ 11 ਖਾਣ-ਪੀਣ ਵਾਲੇ ਪਦਾਰਥਾਂ/ਵਸਤਾਂ ਦੇ ਸੈਂਪਲ ਭਰਦਿਆਂ ਕਿਹਾ ਕਿ ਜਨਤਕ ਹਿੱਤਾਂ ਦੇ ਮੱਦੇਨਜ਼ਰ ਇਹ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।ਹੁਸ਼ਿਆਰਪੁਰ ਦੇ ਸੋਇਆ ਕੈਫੇ, ਸ਼ਰਮਾ ਡੇਅਰੀ ਅਤੇ ਮੋਰ ਆਊਟਲੈਟ ਵਿਖੇ ਸੈਂਪਲ ਲੈਣ ਉਪਰੰਤ ਡਾ. ਲਖਵੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸ਼ੁੱਧ, ਸਾਫ਼-ਸੁਥਰਾ ਅਤੇ ਸਿਹਤਮੰਦ ਖਾਣ-ਪੀਣ ਵਾਲੇ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਨਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ ਜਿਸ ਤਹਿਤ ਉਨ੍ਹਾਂ ਦੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਸੈਂਪÇਲੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੋਇਆ ਕੈਫੇ ਵਿਖੇ 2 ਗਰੇਵੀਆਂ ਅਤੇ ਉਬਲੇ ਹੋਏ ਨੂਡਲਜ਼ ਦੇ ਸੈਂਪਲ ਲਏ ਗਏ ਜਦਕਿ ਸ਼ਰਮਾ ਡੇਅਰੀ ਵਿਖੇ ਘਿਊ ਅਤੇ ਕਰੀਮ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਮੋਰ ਦੇ ਆਊਟਲੈਟ ਵਿੱਚ ਸਾਬੂਦਾਣਾ, ਖੁੱਲ੍ਹਾ ਆਟਾ, ਰਾਜਮਾਹ, ਖੁੱਲ੍ਹੇ ਚਾਵਲ, ਬੇਸਣ, ਮੂੰਗ ਦਾਲ ਆਦਿ ਦਾ ਸੈਂਪਲ ਲਿਆ ਗਿਆ ਅਤੇ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਖੇ ਪਰਖ ਲਈ ਭੇਜੇ ਜਾ ਰਹੇ ਹਨ।ਲੋਕਾਂ ਨੂੰ ਖਾਣ-ਪੀਣ ਵਾਲੇ ਮਿਆਰੀ ਅਤੇ ਸ਼ੁੱਧ ਪਦਾਰਥਾਂ ਪ੍ਰਤੀ ਪੂਰੀ ਸੁਹਿਰਦਤਾ ਦਿਖਾਉਣ ਦੀ ਅਪੀਲ ਕਰਦਿਆਂ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਿਹਤ ਸੰਕਟ ਦੇ ਸਮੇਂ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਟੀਮ ਵਲੋਂ ਪਿਛਲੇ ਦਿਨੀਂ ਲਏ ਗਏ ਸੈਂਪਲਾਂ ਵਿੱਚੋਂ ਕਰੀਮ ਦਾ ਇਕ ਸੈਂਪਲ ਫੇਲ ਪਾਇਆ ਗਿਆ ਹੈ ਜੋ ਕਿ ਨਿਰਧਾਰਤ ਮਿਆਰ ਪੂਰਾ ਨਹੀਂ ਸੀ ਕਰਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਚੈਕਿੰਗ ਦਾ ਮਕਸਦ ਕੋਈ ਡਰ ਜਾਂ ਸਹਿਮ ਦਾ ਮਾਹੌਲ ਪੈਦਾ ਕਰਨਾ ਨਹੀਂ ਸਗੋਂ ਲੋਕਾਂ ਨੂੰ ਸਿਹਤਮੰਦ ਖੁਰਾਕ ਪ੍ਰਤੀ ਉਤਸ਼ਾਹਤ ਕਰਨਾ ਹੈ ਜੋ ਕਿ ਸਮੇਂ ਦੀ ਮੁੱਖ ਲੋੜ ਹੈ।ਸੈਂਪÇਲੰਗ ਦੌਰਾਨ ਡਾ. ਲਖਵੀਰ ਸਿੰਘ ਨਾਲ ਫੂਡ ਸੇਫਟੀ ਅਫ਼ਸਰ ਰਮਨ ਵਿਰਦੀ, ਹਰਦੀਪ ਸਿੰਘ ਤੋਂ ਇਲਾਵਾ ਰਾਮ ਲੁਭਾਇਆ ਆਦਿ ਵੀ ਮੌਜੂਦ ਸਨ।

 

Tags: Tandarust Punjab , Hoshiarpur , Dr. Lakhvir Singh , Raman Virdi , Hardeep Singh , Ram Lubhaya , Food Testing Lab Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD