Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੋਰੋਨਾ ਵਾਇਰਸ : ਐਸ.ਐਸ.ਪੀ. ਵਲੋਂ ਸਿਹਤ ਸਲਾਹਕਾਰੀਆਂ ’ਚ ਲਾਪ੍ਰਵਾਹੀ ਨਾ ਵਰਤਣ ਦੀ ਅਪੀਲ

ਕੋਰੋਨਾ ਤੋਂ ਬਚਾਅ ਲਈ ਜਿਲ੍ਹਾ ਪੁਲਿਸ ਵਲੋਂ 24 ਘੰਟਿਆਂ ’ਚ 55 ਜਾਗਰੂਕਤਾ ਮੀਟਿੰਗਾਂ, ਹਦਾਇਤਾਂ ਦੀ ਉਲੰਘਣਾ ’ਤੇ 2 ਮੈਰਿਜ ਪੈਲੇਸਾਂ ਸਮੇਤ 38 ਮਾਮਲੇ ਦਰਜ, 190 ਚਲਾਨ : ਨਵਜੋਤ ਸਿੰਘ ਮਾਹਲ

Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine,  Punjab Fights Corona, Hoshiarpur, Navjot Singh Mahal, SSP Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 22 Apr 2021

Last updated on: Apr 22, 2021, 00:00 IST

ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਨਵੀਂਆਂ ਪਾਬੰਦੀਆਂ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਕੋਰੋਨਾ ਵਾਇਰਸ ਬਾਬਤ ਸਿਹਤ ਸਲਾਹਕਾਰੀਆਂ ਦੀ ਪਾਲਣਾ ’ਚ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ, ਡਿਪਟੀ ਮੇਅਰਾਂ, ਕੌਂਸਲਰਾਂ, ਸਰਪੰਚਾਂ ਆਦਿ ਨਾਲ ਨਿਜੀ ਤੌਰ ’ਤੇ ਕੋਵਿਡ-19 ਦੀਆਂ ਮੌਜੂਦਾ ਹਦਾਇਤਾਂ ਦੀ ਪਾਲਣਾ ’ਚ ਮੀਟਿੰਗਾਂ ਕਰਦਿਆਂ ਚੁਣੇ ਹੋਏ ਨੁਮਾਇੰਦਿਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਿਹਤ ਸੰਕਟ ਦੇ ਮੱਦੇਨਜ਼ਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਅਧਿਕਾਰੀਆਂ ਵਲੋਂ ਵੱਖੋ-ਵੱਖਰੇ ਖੇਤਰਾਂ ਵਿੱਚ ਚੁਣੇ ਅਤੇ ਲੋਕਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਜਾਰੀ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਵਲੋਂ  ਵੱਖ-ਵੱਖ ਖੇਤਰਾਂ ਵਿੱਚ 55 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਕੋਰੋਨਾ ਦੀ ਮਾਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਿਆਂ ਅਤੇ ਮੰਦਰਾਂ ਆਦਿ ਰਾਹੀਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ’ਤੇ ਸੁਚੇਤ ਕੀਤਾ ਜਾ ਰਿਹਾ ਹੈ।ਪੁਲਿਸ ਵਲੋਂ ਤੇਜ਼ ਕੀਤੀ ਚੈਕਿੰਗ ਮੁਹਿੰਮ ਸਬੰਧੀ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਿਛਲੇ 24 ਵਿੱਚ ਹੁਸ਼ਿਆਰਪੁਰ ਸਹਿਰ ਦੇ 2 ਮੈਰਿਜ ਪੈਲੇਸਾਂ ਸਮੇਤ 38 ਐਫ.ਆਈ.ਆਰਜ਼ ਦਰਜ ਕਰਨ ਦੇ ਨਾਲ-ਨਾਲ ਮਾਸਕ ਨਾ ਪਾਉਣ ਦੇ 190 ਚਲਾਨ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ 19 ਮਾਰਚ ਤੋਂ ਲੈ ਕ ਹੁਣ ਤੱਕ  ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਸਕ ਨਾ ਪਹਿਨਣ ਵਾਲੇ 6597 ਵਿਅਕਤੀਆਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਜਾਰੀ ਹੈ ਜਿਸ ਦੀ ਉਲੰਘਣਾ ਨਾ ਕੀਤੀ ਜਾਵੇ। ਉਨ੍ਹਾਂ ਨੇ ਸਮੂਹ ਜਿੰਮ ਮਾਲਕਾ, ਸਪਾਅ ਸੈਂਟਰਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਦੇ ਮਾਲਕਾਂ ਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਦੀ ਤਾਕੀਦ ਕਰਦਿਆਂ ਕਿਹਾ ਕਿ ਐਤਵਾਰ ਨੂੰ ਮੁਕੰਮਲ ਲਾਕਡਾਊਨ ਐਲਾਨਿਆ ਗਿਆ ਹੈ ਜਿਸ ਪ੍ਰਤੀ ਗੈਰ ਜ਼ਿੰਮੇਵਾਰਾਨਾ ਵਤੀਰਾ ਨਾ ਅਪਨਾਇਆ ਜਾਵੇ।ਮੀਟਿੰਗਾਂ ਦੌਰਾਨ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਡੀ.ਐਸ.ਪੀ. ਮਾਧਵੀ ਸ਼ਰਮਾ, ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।ਪੀ.ਸੀ.ਆਰ.ਟੀਮਾਂ ਕਰ ਰਹੀਆਂ ਨੇ ਵਿਸ਼ੇਸ਼ ਚੈਕਿੰਗ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਂਆਂ ਪਾਬੰਦੀਆਂ ਨੂੰ ਹਰ ਹਾਲ ਲਾਗੂ ਕਰਵਾਉਣ ਲਈ ਪੀ.ਸੀ.ਆਰ. ਟੀਮਾਂ ਨੂੰ ਵਿਸ਼ੇਸ਼ ਚੈਕਿੰਗ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਜ਼ਿੰਮਾਂ, ਢਾਬਿਆਂ, ਰੈਸਟੋਰੈਂਟਾਂ ਆਦਿ ’ਤੇ ਹਦਾਇਤਾਂ ਨੂੰ ਪੂਰੀ ਤਰ੍ਹਾਂ ਅਮਲੀ ਜਾਮਾ ਪਹਿਨਾਉਣਗੀਆਂ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਵੱਖ-ਵੱਖ ਅਧਿਕਾਰੀਆਂ ਦੀ ਅਗਵਾਈ ਵਿੱਚ 4 ਖੇਤਰਾਂ ਵਿੱਚ ਵੰਡ ਕੇ ਲੋਕਾਂ ਦੇ ਸਹਿਯੋਗ ਨਾਲ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਮਾਸਕ ਪਹਿਨਣਾ, ਇਕ ਦੂਜੇ ਤੋਂ ਬਣਦੀ ਦੂਰੀ ਅਤੇ ਹੱਥ ਧੋਣਾ ਨਾ ਭੁਲੋ : ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਵੇਲੇ ਮਾਸਕ ਪਾਉਣਾ ਨਾ ਭੁੱਲਣ ਅਤੇ ਬਾਹਰ ਜਾ ਕੇ ਸੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਧਿਆਨ ਰੱਖਦਿਆਂ ਕੋਰੋਨਾ ਨੂੰ ਲਾਂਭੇ ਰੱਖਣ ਲਈ ਸਮੇਂ-ਸਮੇਂ ਸਿਰ ਹੱਥ ਧੋਣਾ ਯਕੀਨੀ ਬਨਾਉਣ।

 

Tags: Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona , Hoshiarpur , Navjot Singh Mahal , SSP Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD