Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦਾ ਐਲਾਨ

ਕੋਵਿਡ ਤੋਂ ਬਚਾਅ ਦਾ ਟੀਕਾ ਲਗਾਉਣ ਲਈ ਰਣਨੀਤੀ ਬਣਾਉਣ ਵਾਸਤੇ ਮਾਹਿਰਾਂ ਦਾ ਗਰੁੱਪ ਬਣਾਇਆ, ਇਕ ਹਫਤੇ ਅੰਦਰ ਯੋਜਨਾ ਸੌਂਪਣ ਲਈ ਕਿਹਾ

Captain Amarinder Singh, Amarinder Singh,Punjab Congress, Chief Minister of Punjab, Punjab Government, Government of Punjab, Coronavirus, COVID 19, Novel Coronavirus,  Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona, Dr Gagandeep Kang,  Dr Jacob John, PGIMER

Web Admin

Web Admin

5 Dariya News

ਚੰਡੀਗੜ੍ਹ , 22 Apr 2021

Last updated on: Apr 22, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਭਰ ਵਿੱਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀਕਿਆਂ ਦੀ ਸਪਲਾਈ ਮੁਫਤ ਕੀਤੀ ਜਾਵੇ।ਸ਼ੁਰੂਆਤ ਵਿੱਚ ਟੀਕਿਆਂ ਦੀ ਸੀਮਤ ਸਪਲਾਈ ਦੀ ਸੰਭਾਵਨਾ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਮਾਹਿਰਾਂ ਦਾ ਗਰੁੱਪ ਬਣਾਇਆ ਜਿਸ ਵਿੱਚ ਪ੍ਰਸਿੱਧ ਵਾਇਰੌਲੋਜਿਸਟ ਡਾ. ਗਗਨਦੀਪ ਕੰਗ, ਸੀ.ਐਮ.ਸੀ. ਵੈਲੋਰ ਦੇ ਕਮਿਊਨਟੀ ਹੈਲਥ ਦੇ ਪ੍ਰੋਫੈਸਰ ਡਾ.ਜੈਕਬ ਜੌਹਨ ਅਤੇ ਪੀ.ਜੀ.ਆਈ. ਦੇ ਜਨ ਸਿਹਤ ਵਿਭਾਗ ਸਕੂਲ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਨੂੰ ਸ਼ਾਮਲ ਕੀਤਾ ਗਿਆ। ਇਹ ਗਰੁੱਪ 18 ਤੋਂ 45 ਸਾਲ ਉਮਰ ਵਰਗ ਵਿੱਚ ਤਰਜੀਹਾਂ ਲਈ ਸੁਝਾਅ ਦੇਵੇਗਾ।ਸੂਬੇ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਮਾਹਿਰਾਂ ਦੇ ਗਰੁੱਪ ਨੂੰ ਟੀਕਾਕਰਨ ਸਬੰਧੀ ਰਣਨੀਤੀ ਉਲੀਕਣ ਅਤੇ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਅਣਕਿਆਸੇ ਸੰਕਟ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਟਾਕਰੇ ਲਈ ਇਕ ਵਿਸਥਾਰਤ ਯੋਜਨਾ ਸੂਬਾ ਸਰਕਾਰ ਨੂੰ ਇਕ ਹਫਤੇ ਵਿੱਚ ਸੌਂਪਣ ਲਈ ਕਿਹਾ।ਕੋਵਿਡ ਦੇ ਮੌਜੂਦਾ ਦੂਜੀ ਲਹਿਰ ਦਾ ਡਟਵਾਂ ਟਾਕਰਾ ਕਰਨ ਲਈ ਢੁੱਕਵੀਂ ਰਣਨੀਤੀ ਦੀ ਲੋੜ ਉਤੇ ਜ਼ੋਰ ਦਿੰਦਿਆਂ ਮਾਹਿਰ ਗਰੁੱਪ ਦੀ ਇਕ ਮੈਂਬਰ ਪ੍ਰਸਿੱਧ ਵਾਇਰੌਲੋਜਿਸਟ ਡਾ.ਗਗਨਦੀਪ ਕੰਗ ਜੋ ਅੱਜ ਵਿਸ਼ੇਸ਼ ਸੱਦੇ ਉਤੇ ਮੀਟਿੰਗ ਵਿੱਚ ਸ਼ਾਮਲ ਹੋਏ, ਨੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੁਹਾਲੀ ਅਤੇ ਪਟਿਆਲਾ ਵਰਗੇ ਵੱਧ ਕੇਸਾਂ ਵਾਲੇ ਸ਼ਹਿਰਾਂ ਸਬੰਧੀ ਭੂਗੋਲਿਕ ਸਥਿਤੀ ਨੂੰ ਵੀ ਆਧਾਰ ਬਣਾਉਣ ਲਈ ਆਖਿਆ। 

ਉਨ੍ਹਾਂ ਕਿਹਾ ਕਿ ਮੈਡੀਕਲ ਜ਼ਰੂਰਤ (ਗੰਭੀਰ ਸਹਿ ਬਿਮਾਰੀ) ਅਤੇ ਅਧਿਆਪਕਾਂ ਆਦਿ ਵਰਗੇ ਕਿੱਤਾਮੁਖੀ ਸਮੂਹਾਂ ਨੂੰ ਆਧਾਰ ਬਣਾ ਕੇ ਤਰਜੀਹਾਂ ਮਿੱਥੀਆਂ ਜਾਣ।ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਸ ਤੋਂ ਪਹਿਲਾਂ ਅੱਜ ਪੰਜਾਬ ਨੂੰ ਕੋਵੀਸ਼ੀਲਡ ਦੀਆਂ 4 ਲੱਖ ਖੁਰਾਕਾਂ ਕੇਂਦਰ ਸਰਕਾਰ ਤੋਂ ਪ੍ਰਾਪਤ ਹੋ ਚੁੱਕੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਟੀਕਾਕਰਨ ਮੁਹਿੰਮ ਦੀ ਗਤੀ ਨੂੰ ਦੇਖਦਿਆਂ ਇਹ ਦਵਾਈਆਂ ਵੀ ਮਹਿਜ਼ ਤਿੰਨ ਜਾਂ ਚਾਰ ਦਿਨਾਂ ਤੱਕ ਹੀ ਚੱਲਣਗੀਆਂ, ਇਸ ਲਈ ਉਨ੍ਹਾਂ ਸਿਹਤ ਵਿਭਾਗ ਨੂੰ ਕੋਵੈਕਸੀਨ ਦੀਆਂ ਭਰਪੂਰ ਮਾਤਰਾ ਵਿੱਚ ਲੋੜੀਂਦੀਆਂ ਖੁਰਾਕਾਂ ਦਾ ਮੁੱਦਾ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਕੋਲ ਚੁੱਕਣ ਲਈ ਕਿਹਾ।ਦੇਸ਼ ਵਿੱਚ ਰੈਮਡੇਸੀਵੀਰ ਤੇ ਟੋਸਿਲੀਜ਼ੁਮਾਬ ਜਿਹੀਆਂ ਐਂਟੀ ਵਾਇਰਲ ਦਵਾਈਆਂ ਦੀ ਕਾਲਾ ਬਜ਼ਾਰੀ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਾਹਿਰਾਂ ਨੇ ਅਜਿਹੀਆਂ ਦਵਾਈਆਂ ਦੀ ਵਰਤੋਂ ਦੇ ਬਾਰੇ ਸਪੱਸ਼ਟ ਮਾਪਦੰਡ ਤੈਅ ਕੀਤੇ ਹਨ ਅਤੇ ਇਨ੍ਹਾਂ ਨੂੰ ਢੁੱਕਵੇਂ ਢੰਗ ਨਾਲ ਪ੍ਰਚਾਰਿਆ ਅਤੇ ਸਹੀ ਤਰੀਕੇ ਨਾਲ ਅਪਣਾਇਆ ਜਾਣਾ ਚਾਹੀਦਾ ਹੈ। ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ ਵੱਲੋਂ ਉਠਾਏ ਗਏ ਨੁਕਤੇ ਅਨੁਸਾਰ ਵਿਸ਼ਵ ਸਿਹਤ ਸੰਗਠਨ ਦੇ ਅਧਿਐਨ ਨੇ ਇਹ ਸਾਫ ਕਰ ਦਿੱਤਾ ਹੈ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਦਵਾਈਆਂ ਦਾ ਵਿਅਕਤੀ ਦੀ ਜਾਨ ਬਚਾਉਣ ਨਾਲ ਕੋਈ ਸਬੰਧ ਨਹੀਂ। ਇਸੇ ਤਰ੍ਹਾਂ ਡਾਕਟਰਾਂ ਦੇ ਮਾਹਿਰ ਗਰੁੱਰ ਵੱਲੋਂ ਟੋਸਿਲੀਜ਼ੁਮਾਬ ਦੇ ਬਦਲ ਅਤੇ ਗੰਭੀਰ ਮਰੀਜ਼ਾਂ ਦੇ ਪ੍ਰਬੰਧਨ ਬਾਰੇ ਪ੍ਰੋਟੋਕੋਲ ਨਿਰੰਤਰ ਸਾਂਝੇ ਕੀਤੇ ਜਾ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਅਜਿਹੀਆਂ ਦਵਾਈਆਂ ਦੀ ਖਰੀਦ ਮਰੀਜ਼ਾਂ ਲਈ ਜਾਰੀ ਰੱਖਣੀ ਚਾਹੀਦੀ ਹੈ ਜਿਸ ਦੀ ਵਰਤੋਂ ਉਨ੍ਹਾਂ ਲਈ ਸਹਾਈ ਹੁੰਦੀ ਹੋਵੇਗੀ ਅਤੇ ਇਹ ਦਵਾਈਆਂ ਸਰਕਾਰੀ ਹਸਪਤਾਲਾਂ ਨੂੰ ਮੁਹੱਈਆ ਕਰਵਾਈਆਂ ਜਾਣ ਅਤੇ ਪ੍ਰਾਈਵੇਟ ਹਸਪਤਾਲ ਜੋ ਪਹਿਲਾਂ ਹੀ ਇਸ ਦੀ ਵਰਤੋਂ ਕਰ ਰਹੇ ਹਨ, ਦੀ ਵੀ ਮੱਦਦ ਕਰਨੀ ਚਾਹੀਦੀ ਹੈ।

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona , Dr Gagandeep Kang , Dr Jacob John , PGIMER

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD