Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਵੀਜ਼ਨਲ ਕਮਿਸ਼ਨਰ ਵੱਲੋਂ ਕੋਵਿਡ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨਾਲ ਬੈਠਕ

ਚੰਦਰ ਗੈਂਦ ਵੱਲੋਂ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਵੈਕਸੀਨ ਲਗਵਾਉਣ ਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

 Punjab Admin, Chander Gaind, Patiala Divisional Commissioner, Divisional Commissioner Patiala, DC Patiala, Deputy Commissioner Patiala, Kumar Amit

Web Admin

Web Admin

5 Dariya News

ਪਟਿਆਲਾ , 23 Apr 2021

Last updated on: Apr 23, 2021, 00:00 IST

ਪਟਿਆਲਾ ਡਵੀਜ਼ਨ ਦੇ ਜ਼ਿਲ੍ਹਿਆਂ 'ਚ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਲਈ, ਸਮੀਖਿਆ ਬੈਠਕਾਂ ਦੀ ਸ਼ੁਰੂਆਤ ਪਟਿਆਲਾ ਜ਼ਿਲ੍ਹੇ ਤੋਂ ਕਰਦਿਆਂ ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਵੈਕਸੀਨ ਲਗਵਾਉਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਉਹ ਜਲਦੀ ਹੀ ਡਵੀਜ਼ਨ 'ਚ ਆਉਂਦੇ ਬਾਕੀ ਜ਼ਿਲ੍ਹਿਆਂ 'ਚ ਵੀ ਕੋਵਿਡ ਸਮੀਖਿਆ ਲਈ ਮੀਟਿੰਗਾਂ ਕਰਨਗੇ।ਸ੍ਰੀ ਚੰਦਰ ਗੈਂਦ ਨੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਬੈਠਕ ਦੌਰਾਨ ਦੱਸਿਆ ਕਿ ਕੋਵਿਡ ਮਰੀਜਾਂ ਦੀ ਸੰਭਾਲ ਲਈ ਜ਼ਿਲ੍ਹੇ 'ਚ ਸਰਕਾਰੀ ਅਤੇ ਨਿਜੀ ਹਸਪਤਾਲਾਂ 'ਚ ਲੈਵਲ-2 ਅਤੇ ਲੈਵਲ-3 ਸਹੂਲਤ, ਖਾਲੀ ਬੈਡ, ਆਕਸੀਜਨ, ਵੈਂਟੀਲੇਟਰ ਬੈਡਜ, ਲੋੜੀਂਦੀਆਂ ਜਰੂਰੀ ਦਵਾਈਆਂ ਸਮੇਤ ਹੋਰ ਸਾਰੇ ਪ੍ਰਬੰਧ ਬਿਹਤਰ ਢੰਗ ਨਾਲ ਪੂਰੇ ਹਨ। ਜਦੋਂਕਿ ਕੋਵਿਡ ਵੈਕਸੀਨ ਦੀ ਟੀਕਾਕਰਨ ਮੁਹਿੰਮ ਵੀ ਜੋਰਾਂ 'ਤੇ ਹੈ ਅਤੇ ਹੁਣ ਤੱਕ ਜ਼ਿਲ੍ਹੇ 'ਚ 1.83 ਲੱਖ ਲੋਕਾਂ ਨੂੰ ਵੈਕਸੀਨ ਦੇ ਟੀਕੇ ਲੱਗ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਸਮੇਤ ਬਾਕੀ ਸਰਕਾਰੀ ਹਸਪਤਾਲਾਂ 'ਚ ਲੈਵਲ-2 ਦੇ 480 ਬੈਡ ਉਪਲਬਧ ਹਨ, ਜਿਨ੍ਹਾਂ 'ਚੋਂ 168 ਭਰੇ ਹੋਏ ਹਨ, ਲੈਵਲ-3 ਦੇ 100 ਬੈਡਾਂ 'ਚੋਂ 78 ਭਰੇ ਹੋਏ ਹਨ। ਇਸੇ ਤਰ੍ਹਾਂ ਨਿਜੀ ਹਸਪਤਾਲਾਂ 'ਚ ਲੈਵਲ-2 ਦੇ 169 ਬੈਡਾਂ 'ਚੋਂ 127 ਭਰੇ ਹੋਏ ਹਨ ਅਤੇ ਲੈਵਲ-3 ਦੇ 49 ਬੈਡਾਂ 'ਚੋਂ 31 ਭਰੇ ਹੋਏ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਕੋਵਿਡ ਮਾਮਲਿਆਂ ਅਤੇ ਉਨ੍ਹਾਂ ਦੇ ਸੰਪਰਕਾਂ ਦੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਟੈਸਟਿੰਗ ਦੀ ਗਿਣਤੀ ਵਧਾ ਦਿੱਤੀ ਗਈ ਹੈ ਅਤੇ ਹੁਣ ਪ੍ਰਤੀ 10 ਲੱਖ ਦੀ ਆਬਾਦੀ ਪਿੱਛੇ 2.54 ਲੱਖ ਟੈਸਟਿੰਗ ਕੀਤੀ ਜਾ ਰਹੀ ਹੈ, ਜਿਨ੍ਹਾਂ 'ਚੋਂ 22 ਅਪ੍ਰੈਲ ਤੱਕ 29056 ਪਾਜਿਟਿਵ ਮਾਮਲੇ ਸਾਹਮਣੇ ਆਏ ਸਨ। 

ਇਨ੍ਹਾਂ 'ਚੋਂ 21823 ਕੇਸ ਹੋਮ ਆਈਸੋਲੇਸ਼ਨ 'ਚ ਭੇਜੇ ਗਏ ਸਨ ਜ਼ਿਨ੍ਹਾਂ 'ਚੋਂ 3092 ਐਕਟਿਵ ਹਨ।ਸ੍ਰੀ ਗੈਂਦ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਘਬਰਾਹਟ 'ਚ ਨਾ ਆਉਣ ਕਿਉਂਕਿ ਪਟਿਆਲਾ ਜ਼ਿਲ੍ਹੇ 'ਚ ਸਥਿਤੀ ਕੰਟਰੋਲ ਹੇਠ ਹੈ। ਇਸ ਤੋਂ ਬਿਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਹਰ ਪੱਖੋਂ ਨਿਘ੍ਹਾ ਬਣਾਈ ਹੋਈ ਹੈ ਅਤੇ ਨਾਲ ਹੀ ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਨੇ ਵੀ ਕੋਵਿਡ ਦੇ ਇਲਾਜ ਅਤੇ ਇਸ ਦੀ ਲਾਗ ਤੋਂ ਪ੍ਰਭਾਵਤ ਮਰੀਜਾਂ ਦੀ ਸੰਭਾਲ ਲਈ ਦਿਨ-ਰਾਤ ਇੱਕ ਕੀਤਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਵਿਰੁੱਧ ਅਰੰਭੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਜਰੂਰੀ ਇਹਤਿਆਤ ਵਰਤਕੇ ਆਪਣਾ ਸਹਿਯੋਗ ਦੇਣ।ਸ੍ਰੀ ਚੰਦਰ ਗੈਂਦ ਨੇ ਜਿੱਥੇ ਸਿਵਲ ਸਰਜਨ ਤੋਂ ਪਟਿਆਲਾ ਜ਼ਿਲ੍ਹੇ 'ਚ ਕੋਵਿਡ-19 ਪਾਜਿਟਿਵ ਦੇ ਮਾਮਲੇ ਵਧਣ, ਉਨ੍ਹਾਂ ਦੇ ਸੰਪਰਕ ਲੱਭਣ, ਟੈਸਟਿੰਗ, ਨਿਜੀ ਤੇ ਸਰਕਾਰੀ ਹਸਪਤਾਲਾਂ 'ਚ ਆਈਸੋਲੇਸ਼ਨ ਤੇ ਇਕਾਂਤਵਾਸ ਮਰੀਜਾਂ ਸਮੇਤ ਕੰਟੇਨਮੈਂਟ ਜੋਨਾਂ ਬਾਰੇ ਵਿਸਥਾਰ 'ਚ ਜਾਣਕਾਰੀ ਹਾਸਲ ਕੀਤੀ। ਉਥੇ ਹੀ ਮੈਡੀਕਲ ਸੁਪਰਡੈਂਟ ਤੋਂ ਕੋਵਿਡ ਪੀੜਤਾਂ ਦੇ ਇਲਾਜ ਲਈ ਬੈਡਾਂ ਦੀ ਉਪਲਬੱਧਤਾ ਤੇ ਹੋਰ ਸਹੂਲਤਾਂ ਸਮੇਤ ਡਾਕਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੀ ਕੋਵਿਡ ਬਾਰੇ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਲ੍ਹੇ 'ਚ ਰਾਤ ਦਾ ਕਰਫਿਊ ਅਤੇ ਹੋਰ ਲੋੜੀਂਦੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਵਾਉਣ ਲਈ ਸਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮਸ਼ੀਨਰੀ ਕਾਰਜਸ਼ੀਲ ਹੈ।ਇਸ ਮੌਕੇ ਰਾਜਿੰਦਰਾ ਹਸਪਤਾਲ ਦੀ ਕੋਵਿਡ ਵਾਰਡ ਦੀ ਇੰਚਾਰਜ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ, ਐਸ.ਡੀ.ਐਮ. ਚਰਨਜੀਤ ਸਿੰਘ, ਸਿਵਲ ਸਰਜਨ ਡਾ. ਸਤਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡੰਗਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Punjab Admin , Chander Gaind , Patiala Divisional Commissioner , Divisional Commissioner Patiala , DC Patiala , Deputy Commissioner Patiala , Kumar Amit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD