Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

“ਕੰਮ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ”

Sukhbinder Singh Sarkaria, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ , 23 Apr 2021

Last updated on: Apr 23, 2021, 00:00 IST

ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰਾਜੈਕਟ ਦੀ ਰੀਲਾਇਨਿੰਗ ਦੇ ਕੰਮ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਖੇ ਜਾਇਜਾ ਲਿਆ ਅਤੇ ਕਿਹਾ ਕਿ ਕਿਸੇ ਵੀ ਠੇਕੇਦਾਰ/ਏਜੰਸੀ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਛੋਟੀਆਂ ਏਜੰਸੀਆਂ/ਸਥਾਨਕ ਠੇਕੇਦਾਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਪ੍ਰਸੰਸਾ ਕੀਤੀ ਪਰ ਹੌਲੀ ਗਤੀ ਕੰਮ ਕਰਨ ਵਾਲੀਆਂ ਵੱਡੀਆਂ ਕੰਪਨੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਲਾਟ ਕੀਤੇ ਕੰਮ ਸਮੇਂ ਸਿਰ ਪੂਰੇ ਨਹੀਂ ਕੀਤੇ ਗਏ ਤਾਂ ਸਬੰਧਤ ਠੇਕੇਦਾਰ/ਏਜੰਸੀਆਂ ਵਿਰੁੱਧ ਇਕਰਾਰਨਾਮੇ ਵਿੱਚ ਕੀਤੀਆਂ ਸਰਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਮੁੱਖ ਇੰਜੀਨੀਅਰ/ ਨਹਿਰਾਂ-1 ਇੰਜ. ਸੰਜੀਵ ਗੁਪਤਾ ਨੇ ਜਲ ਸਰੋਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਰਾਜਸਥਾਨ ਫੀਡਰ ਪ੍ਰਾਜੈਕਟ ਦੀ ਰਿਲਾਇਨਿੰਗ ਨਾਲ ਸਬੰਧਤ ਸਾਰੇ ਕੰਮ ਮਿੱਥੀ ਮਿਆਦ ਅੰਦਰ ਮੁਕੰਮਲ ਕੀਤੇ ਜਾਣਗੇ ਅਤੇ ਕੰਮ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਰਾਜਸਥਾਨ ਫੀਡਰ ਪ੍ਰਾਜੈਕਟ ਦੇ ਨਿਰੀਖਣ ਦੌਰਾਨ ਇੰਜ. ਰਾਜੀਵ ਕੁਮਾਰ ਗੋਇਲ-ਸੁਪਰਡੰਟ ਇੰਜੀਨੀਅਰ, ਫਿਰੋਜਪੁਰ ਨਹਿਰ ਸਰਕਲ ਫਿਰੋਜਪੁਰ, ਇੰਜ. ਜਸਵਿੰਦਰ ਸਿੰਘ ਭੰਡਾਰੀ-ਸੁਪਰਡੰਟ ਇੰਜੀਨੀਅਰ, ਵਿਜੀਲੈਂਸ ਐਂਡ ਕੁਆਲਿਟੀ ਅਸੋਰੈਂਸ, ਫਿਰੋਜਪੁਰ, ਕੈਪਟਨ ਏ.ਐਸ. ਰੰਧਾਵਾ-ਕਾਰਜਕਾਰੀ ਇੰਜੀਨੀਅਰ, ਹਰੀਕੇ ਨਹਿਰ ਡਵੀਜਨ, ਫਿਰੋਜਪੁਰ, ਇੰਜ. ਸੁਖਜੀਤ ਸਿੰਘ ਰੰਧਾਵਾ-ਕਾਰਜਕਾਰੀ ਇੰਜੀਨੀਅਰ, ਰਾਜਸਥਾਨ ਫੀਡਰ ਡਵੀਜਨ ਫਿਰੋਜਪੁਰ, ਇੰਜ. ਮੁਖਤਿਆਰ ਸਿੰਘ ਰਾਣਾ-ਕਾਰਜਕਾਰੀ ਇੰਜੀਨੀਅਰ, ਅਬੋਹਰ ਨਹਿਰ ਡਵੀਜਨ, ਅਬੋਹਰ, ਇੰਜ. ਜਗਤਾਰ ਸਿੰਘ-ਕਾਰਜਕਾਰੀ ਇੰਜੀਨੀਅਰ, ਪੂਰਬੀ ਨਹਿਰ ਡਵੀਜਨ ਫਿਰੋਜਪੁਰ ਅਤੇ ਇੰਜ. ਸੰਦੀਪ ਕੁਮਾਰ ਗੋਇਲ- ਕਾਰਜਕਾਰੀ ਇੰਜੀਨੀਅਰ, ਵਿਜੀਲੈਂਸ ਐਂਡ ਕੁਆਲਿਟੀ ਅਸੋਰੈਂਸ ਡਿਵੀਜਨ, ਫਿਰੋਜਪੁਰ ਮੌਜੂਦ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD