Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ

ਟ੍ਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਏ 6 ਨੌਜਵਾਨ ਮੁੰਡੇ-ਕੁੜੀਆਂ ਵਤਨ ਪੁੱਜੇ

 Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 23 Apr 2021

Last updated on: Apr 23, 2021, 00:00 IST

ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ. ਸਿੰਘ ਓਬਰਾਏ ਨੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਦਿਆਂ, ਲਾਲਚੀ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਏ 6 ਬੇਵੱਸ ਨੌਜਵਾਨ ਲੜਕੇ-ਲੜਕੀਆਂ ਨੂੰ ਆਪਣੀ ਜੇਬ੍ਹ 'ਚੋਂ ਵੱਡੀ ਰਕਮ ਖ਼ਰਚ ਕੇ ਦੁਬਈ ਤੋਂ ਸੁਰੱਖਿਅਤ ਵਾਪਿਸ ਵਤਨ ਪੁੱਜਦਾ ਕੀਤਾ ਹੈ। ਦੁਬਈ 'ਚ ਧੋਖੇ ਦਾ ਸ਼ਿਕਾਰ ਹੋਣ ਤੋਂ ਬਾਅਦ ਅਨੇਕਾਂ ਹੀ ਮੁਸੀਬਤਾਂ ਝੱਲਣ ਉਪਰੰਤ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਇਹ ਬੱਚੇ ਜਦੋਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਮੁੜ ਆਪਣੇ ਮਾਪਿਆਂ ਦੇ ਗਲ਼ ਲੱਗ ਰੋਏ ਤਾਂ ਇੱਕ ਵਾਰ ਇੰਜ ਜਾਪਿਆ ਜਿਵੇਂ ਸਮਾਂ ਰੁਕ ਗਿਆ ਹੋਵੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਰਥਿਕ ਮਜਬੂਰੀਆਂ ਕਾਰਨ ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਬਹੁਤ ਸਾਰੇ ਮਾਪੇ ਲਾਲਚੀ ਏਜੰਟਾਂ ਦੇ ਚੁੰਗਲ 'ਚ ਫ਼ਸ ਕੇ ਆਪਣੀਆਂ ਮਾਸੂਮ ਧੀਆਂ ਅਤੇ ਪੁੱਤਾਂ ਨੂੰ ਅਰਬ ਦੇਸ਼ਾਂ ਵਿਚ ਨੌਕਰੀ ਲਈ ਭੇਜ ਦਿੰਦੇ ਹਨ ਪਰ ਬਦਕਿਸਮਤੀ ਨਾਲ ਉੱਥੇ ਜਾ ਕੇ ਉਕਤ ਲਾਲਚੀ ਏਜੰਟਾਂ ਵੱਲੋਂ ਜਿੱਥੇ ਨੌਜਵਾਨ ਲੜਕਿਆਂ ਨੂੰ ਜਾਅਲੀ ਜਾਂ ਡਿਫ਼ਾਲਟਰ ਕੰਪਨੀਆਂ ਵਿੱਚ ਫ਼ਸਾ ਦਿੱਤਾ ਜਾਂਦਾ ਹੈ ਉੱਥੇ ਹੀ ਇਥੋਂ ਗਈਆਂ  ਜ਼ਿਆਦਾਤਰ ਲੜਕੀਆਂ ਨੂੰ ਤਾਂ ਜ਼ਿਮੀਂਦਾਰਾਂ ਜਾਂ ਹੋਰ ਕਾਰੋਬਾਰੀਆਂ ਕੋਲ ਵੇਚ ਦਿੱਤਾ ਜਾਂਦਾ ਹੈ, ਜੋ ਆਪਣੇ ਕੋਲੋਂ ਪੈਸਾ ਖਰਚ ਕਰ ਕੇ ਇਨ੍ਹਾਂ ਲੜਕੀਆਂ ਨੂੰ ਲੀਗਲ ਕਰਾਉਣ ਉਪਰੰਤ ਲੋੜ ਤੋਂ ਵਧੇਰੇ ਕੰਮ ਲੈਂਦੇ ਹਨ। ਜਿਸ ਕਾਰਨ ਬਹੁਤ ਸਾਰੀਆਂ ਲੜਕੀਆਂ ਦੀ ਸਿਹਤ ਵੀ ਖ਼ਰਾਬ ਹੋ ਜਾਂਦੀ ਹੈ ਪਰ ਉਨ੍ਹਾਂ ਲਈ ਉੱਥੋਂ ਨਿਕਲਣਾ ਬਹੁਤ ਔਖਾ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹਰ ਰੋਜ਼ ਅਨੇਕਾਂ ਹੀ ਅਜਿਹੇ ਬੱਚਿਆਂ ਦੇ ਫੋਨ ਆਉਂਦੇ ਹਨ,ਜੋ ਟਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਣ ਉਪਰੰਤ ਅਰਬ ਦੇਸ਼ਾਂ 'ਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਹਰੇਕ ਬੱਚਾ ਆਪਣੇ ਘਰ ਤੋਂ ਸੁਨਹਿਰੇ ਭਵਿੱਖ ਦੇ ਸੁਪਨੇ ਦਿਲ 'ਚ ਵਸਾ ਇਸ ਧਰਤੀ ਤੇ ਪੁੱਜਦਾ ਹੈ ਪਰ ਜਦੋਂ ਇੱਥੇ ਪਹੁੰਚਣ ਤੇ ਉਸਨੂੰ ਪਤਾ ਲੱਗਦਾ ਹੈ ਕਿ ਉਸ ਨਾਲ ਤਾਂ ਵੱਡਾ ਧੋਖਾ ਹੋਇਆ ਹੈ ਤਾਂ ਉਹ ਹੌੰਸਲਾ ਛੱਡ ਜਾਂਦਾ ਹੈ। ਇਸੇ ਕਾਰਨ ਹੀ ਆਏ ਦਿਨ ਛੋਟੀ ਉਮਰ ਦੇ ਬੱਚਿਆਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਜਾਂ ਆਤਮਹੱਤਿਆ ਕਰਨ ਦੀਆਂ ਖਬਰਾਂ ਸਾਨੂੰ ਮਿਲਦੀਆਂ ਹਨ।      

ਡਾ.ਓਬਰਾਏ ਅਨੁਸਾਰ ਅੱਜ ਪੁੱਜੇ ਚਾਰੇ ਲੜਕੇ ਜੋਬਨਜੀਤ ਸਿੰਘ, ਕੁਲਵਿੰਦਰ ਸਿੰਘ,ਬਲਜੀਤ ਸਿੰਘ ਤੇ ਅਵਤਾਰ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੰਕਰਪੁਰ ਨਾਲ ਸਬੰਧਤ ਹਨ ਅਤੇ ਇੱਕੋ ਹੀ ਟ੍ਰੈਵਲ ਏਜੰਟ ਦੇ ਧੋਖੇ ਦਾ ਸ਼ਿਕਾਰ ਹੋਏ ਹਨ। ਏਸੇ ਤਰ੍ਹਾਂ ਹੀ ਮੋਗਾ ਜਿਲ੍ਹੇ ਦੀ ਮਾਫ਼ੀਆ ਅਤੇ ਫ਼ਿਰੋਜ਼ਪੁਰ ਜਿਲ੍ਹੇ ਦੀ ਗਗਨਦੀਪ ਕੌਰ ਨੇ ਵੀ ਉਨ੍ਹਾਂ ਨੂੰ ਉਪਰੋਕਤ ਲੜਕਿਆਂ ਵਾਂਗ ਉਨ੍ਹਾਂ ਨੂੰ ਆਪਣੇ ਮਾੜੇ ਹਾਲਾਤਾਂ ਬਾਰੇ ਦੱਸ ਕੇ ਵਾਪਸ ਭਾਰਤ ਭੇਜਣ ਲਈ ਬੇਨਤੀ ਕੀਤੀ ਸੀ,ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੇ ਇਨ੍ਹਾਂ 6 ਬੱਚਿਆਂ ਨੂੰ ਭਾਰਤੀ ਦੂਤਾਵਾਸ ਦੇ ਵਿਸ਼ੇਸ਼ ਸਹਿਯੋਗ ਸਦਕਾ ਆਪਣੇ ਪੱਲਿਉਂ ਇਨ੍ਹਾਂ ਦੇ ਇੰਮੀਗ੍ਰੇਸ਼ਨ,ਓਵਰ ਸਟੇਅ ਤੇ ਕਰੋਨਾ ਟੈਸਟ ਆਦਿ ਦੇ ਖਰਚ ਤੋਂ ਇਲਾਵਾ ਭਾਰਤ ਆਉਣ ਲਈ ਹਵਾਈ ਟਿਕਟਾਂ ਦਾ ਪ੍ਰਬੰਧ ਵੀ ਕੀਤਾ ਹੈ। ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਕ ਅਜੇ ਵੀ ਅਰਬ ਦੇਸ਼ਾਂ ਅੰਦਰ ਸੈਂਕੜੇ ਲੜਕੀਆਂ ਹੋਰ ਵੀ ਫਸੀਆਂ ਹੋਈਆਂ ਹਨ। ਜਦ ਕਿ ਉਹ ਹੁਣ ਤੱਕ 30 ਦੇ ਕਰੀਬ ਲੜਕੀਆਂ ਅਤੇ ਕੋਰੋਨਾ ਕਾਲ ਸਮੇਤ ਵੱਖ-ਵੱਖ ਸਮਿਆਂ ਦੌਰਾਨ ਉਥੇ ਫਸੇ 500 ਦੇ ਕਰੀਬ ਨੌਜਵਾਨ ਲੜਕਿਆਂ ਨੂੰ ਵਾਪਸ ਭਾਰਤ ਲਿਆ ਚੁੱਕੇ ਹਨ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਬਾਕੀ ਬਚਦੇ ਬੱਚਿਆਂ ਨੂੰ ਵੀ ਜਲਦ ਵਾਪਸ ਲਿਆਂਦਾ ਜਾਵੇ।ਡਾ.ਓਬਰਾਏ ਨੇ ਇੱਕ ਵਾਰ ਮੁੜ ਜਿੱਥੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਤਰ੍ਹਾਂ ਘੋਖ ਕਰਨ ਉਪਰੰਤ ਹੀ ਆਪਣੇ ਬੱਚੇ ਵਿਦੇਸ਼ ਭੇਜਣ ਉੱਥੇ ਹੀ ਉਨ੍ਹਾਂ ਸਰਕਾਰਾਂ ਨੂੰ ਵੀ ਕਿਹਾ ਹੈ ਕਿ ਉਹ ਧੋਖੇਬਾਜ਼ ਏਜੰਟਾਂ ਨੂੰ ਨੱਥ ਪਾਉਣ ਤਾਂ ਜੋ ਮਾਸੂਮ ਬੱਚੇ ਮੌਤ ਦੇ ਮੂੰਹ ਪੈਣ ਤੋਂ ਬਚ ਸਕਣ। ਉਨ੍ਹਾਂ ਸਲਾਹ ਦਿੱਤੀ ਹੈ ਕਿ ਜੇਕਰ ਕੋਈ ਦੁਬਈ ਕੰਮ ਲਈ ਜਾ ਰਿਹਾ ਹੈ ਤਾਂ ਉਹ ਸਰਬੱਤ ਦਾ ਭਲਾ ਟਰੱਸਟ ਦੇ ਹਰ ਜ਼ਿਲ੍ਹੇ 'ਚ ਮੌਜੂਦ ਦਫ਼ਤਰਾਂ ਜਾਂ ਟਰੱਸਟ ਨੂੰ ਆਈ.ਡੀ. [email protected] ਤੇ ਮੇਲ ਕਰਕੇ,ਉਸ ਨੂੰ ਕੰਮ ਦੇਣ ਵਾਲੀ ਕੰਪਨੀ ਜਾਂ ਉਸਦੇ ਕੰਮਕਾਰ ਬਾਰੇ ਇੱਕ ਵਾਰ ਜ਼ਰੂਰ ਪੁੱਛਗਿੱਛ ਕਰ ਲਵੇ ਫਿਰ ਭਾਵੇਂ ਉਹ ਏਜੰਟ ਰਾਹੀਂ ਹੀ ਦੁਬਈ ਪਹੁੰਚੇ। ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ,ਖ਼ਜ਼ਾਨਚੀ ਨਵਜੀਤ ਸਿੰਘ ਘਈ,ਬਾਬਾ ਸ਼ਮਸ਼ੇਰ ਸਿੰਘ ਕੋਹਰੀ,ਕੈਪਟਨ ਵਿਜੇ ਸ਼ਰਮਾ, ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੀ ਮੌਜੂਦਗੀ 'ਚ ਹਵਾਈ ਅੱਡੇ ਤੇ  ਦੁਬਈ ਤੋਂ ਵਾਪਸ ਪਰਤੇ ਪੀੜਤ ਲੜਕੇ-ਲੜਕੀਆਂ ਨੇ ਨਮ ਅੱਖਾਂ ਨਾਲ ਦੱਸਿਆ ਕਿ ਉਥੇ ਉਨ੍ਹਾਂ ਦੇ ਜੋ ਹਾਲਾਤ ਸਨ, ਉਹ ਜਾਂ ਤਾਂ ਰੱਬ ਜਾਣਦਾ ਹੈ ਤੇ ਜਾਂ ਖ਼ੁਦ ਉਹ। ਉਨ੍ਹਾਂ ਕਿਹਾ ਕਿ ਡਾ.ਐੱਸ.ਪੀ. ਸਿੰਘ ਓਬਰਾਏ ਉਨ੍ਹਾਂ ਲਈ ਕਿਸੇ ਫਰਿਸ਼ਤੇ ਤੋਂ ਘੱਟ ਨਹੀਂ ਹਨ, ਜਿਨ੍ਹਾਂ ਨੇ ਆਪਣੇ ਕੋਲੋਂ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਮੌਤ ਦੇ ਮੂੰਹ 'ਚੋਂ ਕੱਢ ਅੱਜ ਮੁੜ ਉਨ੍ਹਾਂ ਦੇ ਮਾਪਿਆਂ ਦੀ ਝੋਲੀ ਪਾ ਦਿੱਤਾ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਧੋਖਾ ਕਰਨ ਵਾਲੇ ਏਜੰਟਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD