Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਗਨਰੇਗਾ: 23.62 ਲੱਖ ਦਿਨਾਂ ਦਾ ਰੁਜ਼ਗਾਰ ਮੁਹੱਈਆ ਕਰਵਾ ਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸੂਬੇ 'ਚੋਂ ਮੋਹਰੀ

ਜ਼ਿਲ੍ਹਾ ਵਿੱਚ ਦਵਾਈਆਂ ਦੇ ਬੂਟਿਆਂ ਦੀਆਂ 05 ਨਰਸਰੀਆਂ ਸਥਾਪਤ 25 ਮਾਡਲ ਪੌਂਡ ਬਣਾਏ

DC Fatehgarh Sahib, Amrit Kaur Gill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Apr 2021

Last updated on: Apr 23, 2021, 00:00 IST

ਮਗਨਰੇਗਾ ਅਧੀਨ 19.00 ਲੱਖ ਦਿਨਾਂ ਦੇ ਟੀਚੇ ਤੋਂ ਵੱਧ 23.62 ਲੱਖ ਦਿਨਾਂ ਦਾ ਰੁਜ਼ਗਾਰ ਮੁਹੱਈਆ ਕਰਵਾ ਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸੂਬੇ 'ਚੋਂ ਮੋਹਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਬੱਚਤ ਭਵਨ ਵਿਖੇ ਮਗਨਰੇਗਾ ਸਬੰਧੀ ਵਧੀਆ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦਾ ਸਨਮਾਨ ਕਰਨ ਮੌਕੇ ਸਾਂਝੀ ਕੀਤੀ। ਇਸ ਮੌੌਕੇ ਵਧੀਕ ਡਿਪਟੀ ਕਮਿਸ਼ਨਰ ਸ. ਹਰਦਿਆਲ ਸਿੰਘ ਚੱਠਾ ਵੀ ਉਨ੍ਹਾਂ ਦੇ ਨਾਲ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਗਨਰੇਗਾ ਅਧੀਨ ਰੁਜ਼ਗਾਰ ਹਾਸਲ ਕਰਨ ਵਾਲਿਆਂ ਵਿੱਚੋਂ 80 ਫੀਸਦ ਔਰਤਾਂ ਹਨ ਅਤੇ ਕੁੱਲ 8516 ਪਰਿਵਾਰਾਂ ਨੂੰ 100 ਦਿਨ ਦਾ ਰੁਜ਼ਗਾਰ ਦਿੱਤਾ ਗਿਆ ਹੈ। ਜ਼ਿਲ੍ਹਾ ਫ਼ਤਹਿਗੜ੍ਹ ਵਿੱਚ ਰਿਜੈਕਟਿਡ ਟਰਾਂਜ਼ੈਕਸ਼ਨਾਂ ਨੂੰ ਸਮੇਂ ਸਿਰ ਜਨਰੇਟ ਕੀਤਾ ਜਾਂਦਾ ਹੈ, ਜਿਸ ਸਦਕਾ ਮਗਨਰੇਗਾ ਕਾਮਿਆਂ ਸਬੰਧੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਸਕੀ ਹੈ ਤੇ ਬਕਾਇਆ ਰੀਜਨਰੇਸ਼ਨ ਸਿਫ਼ਰ ਹੈ। ਮਗਨਰੇਗਾ ਕਾਮਿਆਂ ਨੂੰ ਔਸਤਨ 73.43 ਦਿਨਾਂ ਦਾ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, ਜਿਹੜੀ ਕਿ ਸੂਬੇ ਵਿੱਚੋਂ ਸਭ ਤੋਂ ਵੱਧ ਹੈ।ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਮਗਨਰੇਗਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਜਿੱਥੇ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ, ਉਥੇ ਵਿਕਾਸ ਦੇ ਕੰਮ ਜਾਰੀ ਹਨ। ਜ਼ਿਲ੍ਹੇ ਵਿੱਚ ਮਗਨਰੇਗਾ ਕਾਰਜਾਂ ਸਬੰਧੀ ਜੀਓ ਟੈਗਿੰਗ 100 ਫੀਸਦ ਹੈ ਤੇ ਕੰਮ ਦੇ ਪੂਰੇ ਹੋਣ ਦੀ ਔਸਤ 71 ਫੀਸਦ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਦਵਾਈਆਂ ਦੇ ਬੂਟਿਆਂ ਵਾਲੀਆਂ 05 ਨਰਸਰੀਆਂ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਤੁਲਸੀ, ਅਜਵੈਣ, ਪੁਦੀਨਾ, ਅਸ਼ਵਗੰਧ ਆਦਿ ਬੂਟੇ ਸ਼ਾਮਲ ਹਨ।ਇਸ ਦੇ ਨਾਲ ਨਾਲ 317.15 ਲੱਖ ਦੀ ਲਾਗਤ ਨਾਲ 25 ਮਾਡਲ ਪੌਂਡ ਬਣਾਏ ਗਏ ਹਨ। 80.12 ਲੱਖ ਰੁਪਏ ਦੀ ਲਾਗਤ ਨਾਲ 22 ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਉਣ ਦੇ ਨਾਲ ਨਾਲ 03.50 ਲੱਖ ਰੁਪਏ ਦੀ ਲਾਗਤ ਨਾਲ ਸੋਕ ਪਿਟਸ ਵੀ ਬਣਾਏ ਗਏ ਹਨ।ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਦੇ ਮੱਦੇਨਜ਼ਰ ਕਰੀਬ 309 ਲੱਖ ਰੁਪਏ ਦੀ ਲਾਗਤ ਨਾਲ 25 ਮਾਡਲ ਖੇਡ ਮੈਦਾਨ ਤਿਆਰ ਕੀਤੇ ਗਏ ਹਨ ਤੇ ਕਰੀਬ 219 ਲੱਖ ਰੁਪਏ ਦੀ ਲਾਗਤ ਨਾਲ 15 ਓਪਨ ਜਿੰਮ ਲਾਏ ਗਏ ਹਨ। ਇਸ ਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਕਰੀਬ 103 ਲੱਖ ਰੁਪਏ ਦੀ ਲਾਗਤ ਨਾਲ 32 ਪਾਰਕ ਵੀ ਬਣਾਏ ਗਏ ਹਨ।ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਉਪਰੋਕਤ ਪ੍ਰਾਪਤੀਆਂ ਪੇਂਡੂ ਵਿਕਾਸ ਵਿਭਾਗ ਤੇ ਮਗਨਰੇਗਾ ਮੁਲਾਜ਼ਮਾਂ ਦੀ ਮਿਹਨਤ ਸਦਕਾ ਹੀ ਹੋ ਸਕੀਆਂ ਹਨ। ਉਨ੍ਹਾਂ ਨੇ ਸਾਰੇ ਸਟਾਫ ਨੂੰ ਇਸੇ ਤਰ੍ਹਾਂ ਮਿਹਨਤ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਆ।ਇਸ ਮੌਕੇ ਜਿਨ੍ਹਾਂ ਦਾ ਸਨਮਾਨ ਕੀਤਾ ਗਿਆ, ਉਨ੍ਹਾਂ ਵਿੱਚ ਸੁਖਚੈਨ ਸਿੰਘ, ਗਰਾਮ ਰੁਜ਼ਗਾਰ ਸਹਾਇਕ, ਸਰਹਿੰਦ, ਗੁਰਬਿੰਦਰ ਸਿੰਘ, ਗਰਾਮ ਰੁਜ਼ਗਾਰ ਸਹਾਇਕ, ਖਮਾਣੋਂ, ਸੁਖਪ੍ਰੀਤ ਸਿੰਘ ਗਰਾਮ ਰੁਜ਼ਗਾਰ ਸਹਾਇਕ, ਸਰਹਿੰਦ, ਅਭੈ ਸਿੰਘ ਗਰਾਮ ਰੁਜ਼ਗਾਰ ਸਹਾਇਕ, ਸਰਹਿੰਦ, ਕਰਨਵੀਰ ਸਿੰਘ ਗਰਾਮ ਰੁਜ਼ਗਾਰ ਸਹਾਇਕ, ਸਰਹਿੰੰਦ, ਗੁਰਦੀਪ ਸਿੰਘ ਗਰਾਮ ਰੁਜ਼ਗਾਰ ਸਹਾਇਕ, ਅਮਲੋਹ, ਕੁਲਦੀਪ ਸਿੰਘ ਗਰਾਮ ਰੁਜ਼ਗਾਰ ਸਹਾਇਕ, ਖਮਾਣੋਂ, ਗੁਰਪ੍ਰੀਤ ਕੁਮਾਰ, ਤਕਨੀਕੀ ਸਹਾਇਕ, ਅਮਲੋਹ ਅਤੇ ਹਰਪ੍ਰੀਤ ਕੌਰ ਅਕਾਊਂਟੈਂਟ ਅਮਲੋਹ ਸ਼ਾਮਲ ਹਨ।

 

Tags: DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD